BREAKING NEWS
Search

ਪੰਜਾਬ: ਪਿਓ ਨੇ ਪੁੱਤ ਨਾਲ ਕੀਤਾ ਅਜਿਹਾ ਖੌਫਨਾਕ ਕਾਂਡ, ਸੁਣ ਹਰੇਕ ਦੇ ਖੜੇ ਹੋ ਗਏ ਰੋਂਗਟੇ

ਆਈ ਤਾਜਾ ਵੱਡੀ ਖਬਰ 

ਅੱਜ ਦੇ ਦੌਰ ਵਿਚ ਮਾਪਿਆਂ ਵੱਲੋ ਆਪਣੇ ਬੱਚਿਆਂ ਦੇ ਭਵਿੱਖ ਨੂੰ ਦੇਖਦੇ ਹੋਏ ਬਹੁਤ ਸਾਰੇ ਸਮਝੌਤੇ ਵੀ ਕੀਤੇ ਜਾਂਦੇ ਹਨ। ਜਿੱਥੇ ਬਹੁਤ ਸਾਰੇ ਮਾਪਿਆਂ ਵੱਲੋਂ ਆਪਣੇ ਬੱਚਿਆਂ ਦੇ ਆਉਣ ਵਾਲੇ ਭਵਿੱਖ ਨੂੰ ਸੁਰੱਖਿਅਤ ਕਰਨ ਵਾਸਤੇ ਆਪਣੀ ਜ਼ਿੰਦਗੀ ਨੂੰ ਵੀ ਦਾਅ ਤੇ ਲਾ ਦਿੱਤਾ ਜਾਂਦਾ ਹੈ ਤਾਂ ਜੋ ਉਨ੍ਹਾਂ ਦੇ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਪਰ ਅਜੋਕੇ ਸਮੇਂ ਵਿੱਚ ਕਈ ਅਜਿਹੇ ਮਾਮਲੇ ਵੀ ਸਾਹਮਣੇ ਆ ਜਾਂਦੇ ਹਨ ਜੋ ਲੋਕਾਂ ਨੂੰ ਪੂਰੀ ਤਰ੍ਹਾਂ ਝੰਜੋੜ ਕੇ ਰੱਖ ਦਿੰਦੇ ਹਨ ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬਹੁਤ ਸਾਰੇ ਕਲਯੁੱਗੀ ਪੁੱਤਰ ਵੱਲੋਂ ਜਿੱਥੇ ਆਪਣੇ ਮਾਪਿਆਂ ਨਾਲ ਮਾੜਾ ਵਿਵਹਾਰ ਕੀਤਾ ਜਾਂਦਾ ਹੈ।

ਉਥੇ ਹੀ ਕਈ ਮਾਪਿਆਂ ਵੱਲੋਂ ਵੀ ਆਪਣੇ ਬੱਚਿਆਂ ਨਾਲ ਅਜਿਹਾ ਕਾਂਡ ਕਰ ਦਿੱਤਾ ਜਾਂਦਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਪਿਓ ਵੱਲੋਂ ਪੁੱਤਰ ਨਾਲ ਅਜਿਹਾ ਖੌਫਨਾਕ ਕਾਂਡ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਹਾਨਗਰ ਲੁਧਿਆਣਾ ਤੇ ਥਾਣਾ ਸਲੇਮ ਟਾਬਰੀ ਇਲਾਕੇ ਤੋਂ ਸਾਹਮਣੇ ਆਇਆ ਹੈ। ਜਿੱਥੇ 20 ਸਾਲਾ ਮਤਰੇਏ ਪੁੱਤਰ ਨੂੰ ਪਿਤਾ ਵੱਲੋਂ ਮੌਤ ਦੇ ਘਾਟ ਉਤਾਰ ਦਿੱਤੇ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਪਿਯੂਸ਼ ਦੀ ਮਾਂ ਸਵਿਤਾ ਵੱਲੋਂ ਦੱਸਿਆ ਗਿਆ ਹੈ।

ਉਸ ਦੇ ਪਹਿਲੇ ਪਤੀ ਦੀ ਮੌਤ ਹੋਣ ਤੋਂ ਬਾਅਦ ਉਸ ਦਾ ਦੂਜਾ ਵਿਆਹ ਵਿਵੇਕਾਨੰਦ ਮੰਡਲ ਦੇ ਨਾਲ ਕੀਤਾ ਗਿਆ ਸੀ। ਜਿਸ ਵੱਲੋਂ ਅਕਸਰ ਹੀ ਉਸ ਦੇ ਪੁੱਤਰ ਨੂੰ ਲੈ ਕੇ ਉਸ ਨਾਲ ਝਗੜਾ ਕੀਤਾ ਜਾਂਦਾ ਸੀ। ਹੁਣ ਉਸ ਦੇ ਨਾਲ ਹੀ ਰਹਿ ਰਿਹਾ ਸੀ। ਇਸੇ ਰੰਜਿਸ਼ ਦੇ ਚੱਲਦਿਆਂ ਹੋਇਆਂ ਉਸ ਵੱਲੋ ਉਸ ਦੇ ਪੁੱਤਰ ਨੂੰ ਮੌਤ ਦੇ ਘਾਟ ਉਤਾਰ ਕੇ ਪਲਾਸਟਿਕ ਦੇ ਡਰੰਮ ਵਿਚ ਸੁੱਟ ਕੇ ਸੀਮੈਂਟ ਦਾ ਪਲੱਸਤਰ ਕਰ ਕੇ ਬੰਦ ਕਰ ਦਿੱਤਾ ਗਿਆ ਸੀ।

ਇਸ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ 5 ਦਸੰਬਰ ਤੋਂ ਲਾਪਤਾ ਪੁੱਤਰ ਬਾਰੇ ਕੋਈ ਜਾਣਕਾਰੀ ਨਾ ਮਿਲਣ ਤੇ ਮਾਂ ਵੱਲੋਂ ਪਤੀ ਤੇ ਸ਼ੱਕ ਕਰਦੇ ਹੋਏ ਕਿਰਾਏ ਦੇ ਮਕਾਨ ਦੀ ਛੱਤ ਤੇ ਵੇਖਣ ਲਈ ਗਈ ਤਾਂ ਉਥੇ ਇਕ ਡਰਾਮਾ ਵਿੱਚੋਂ ਆ ਰਹੀ ਬਦਬੂ ਦੇ ਚਲਦਿਆਂ ਹੋਇਆਂ ਲੋਕਾਂ ਦੀ ਸਹਾਇਤਾ ਦੇ ਨਾਲ ਉਸ ਵਿੱਚ ਵੇਖਿਆ ਗਿਆ ਤਾਂ ਉਸ ਵਿੱਚ ਪੁੱਤਰ ਦੀ ਲਾਸ਼ ਸੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤੇ ਜਾਣ ਤੋਂ ਬਾਅਦ ਦੋਸ਼ੀ ਦੀ ਭਾਲ ਕੀਤੀ ਜਾ ਰਹੀ ਹੈ।