ਪੰਜਾਬ ਪੁਲਸ ਨੇ ਵੱਡੇ ਫਿਰੌਤੀ ਮੋਡੀਊਲ ਦਾ ਪਰਦਾਫਾਸ਼ ਕੀਤਾ

ਇੱਕ ਵੱਡੀ ਕਾਮਯਾਬੀ ਹਾਸਲ ਕਰਦਿਆਂ, ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਨਾਲ ਜੁੜੇ ਇੱਕ ਫਿਰੌਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਹੈ। 3 ਹਫ਼ਤਿਆਂ ਦੀ ਕੇਂਦਰਿਤ ਕਾਰਵਾਈ ਦੌਰਾਨ ਪੁਲਿਸ ਨੇ 10 ਗਿਰਫ਼ਤਾਰੀਆਂ ਕੀਤੀਆਂ ਹਨ ਅਤੇ ਵਿਦੇਸ਼ੀ ਬਣਾਵਟ ਦੇ ਹਥਿਆਰ ਬਰਾਮਦ ਕੀਤੇ ਹਨ, ਜਿਨ੍ਹਾਂ ਵਿੱਚ 2 ਆਸਟਰੀਆਈ #Glock ਪਿਸਤੌਲ ਅਤੇ ਹੋਰ 10 ਅਧੁਨਿਕ ਹਥਿਆਰ ਸ਼ਾਮਲ ਹਨ।

ਗਿਰਫ਼ਤਾਰ ਕੀਤੇ ਗਏ ਦੋਸ਼ੀ ਗੈਰਕਾਨੂੰਨੀ ਹਥਿਆਰਾਂ ਦੀ ਤਸਕਰੀ, ਫਿਰੌਤੀ ਅਤੇ ਰਾਜ ਭਰ ਵਿੱਚ ਕਾਨੂੰਨ-ਵਿਵਸਥਾ ਨੂੰ ਭੰਗ ਕਰਨ ਲਈ ਯੋਜਨਾਬੱਧ ਕਤਲਾਂ ਵਿੱਚ ਸ਼ਾਮਲ ਸਨ।

ਇਸ ਮਾਮਲੇ ਵਿੱਚ BNS ਅਤੇ Arms Act ਅਧੀਨ FIR ਦਰਜ ਕੀਤੀਆਂ ਗਈਆਂ ਹਨ। ਬਾਕੀ ਸਾਥੀਆਂ ਦੀ ਗਿਰਫ਼ਤਾਰੀ ਲਈ ਅੱਗੇ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਸੰਗਠਿਤ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ਨੂੰ ਜੜ ਤੋਂ ਖਤਮ ਕਰਨ ਅਤੇ ਪੰਜਾਬ ਵਿੱਚ ਅਮਨ-ਸ਼ਾਂਤੀ ਤੇ ਸੁਰੱਖਿਆ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।