ਆਈ ਤਾਜਾ ਵੱਡੀ ਖਬਰ
ਕਹਿੰਦੇ ਹਨ ਪਰਮਾਤਮਾ ਹਰੇਕ ਮਨੁੱਖ ਅੰਦਰ ਕੋਈ ਨਾ ਕੋਈ ਕਲਾ ਭਰ ਕੇ ਜਰੂਰ ਭੇਜਦਾ ਹੈ। ਜਦੋਂ ਮਨੁੱਖ ਆਪਣੀ ਇਸ ਕਲਾ ਦੀ ਪਹਿਚਾਣ ਕਰ ਲੈਂਦਾ ਹੈ ਤਾਂ , ਆਪਣੀ ਮਿਹਨਤ ਸਦਕਾ ਇਕ ਦਿਨ ਵੱਡੇ ਮੁਕਾਮ ਤੇ ਜਰੂਰ ਪਹੁੰਚਦਾ ਹੈ। ਪਰ ਕਈ ਲੋਕ ਆਪਣੀ ਇਸ ਕਲਾ ਦਾ ਇਸ ਤਰੀਕੇ ਦੇ ਨਾਲ ਗਲਤ ਇਸਤੇਮਾਲ ਕਰਦੇ ਹਨ ਕਿ ਇਸਦਾ ਸਭ ਤੋਂ ਵੱਧ ਨੁਕਸਾਨ ਸਮਾਜ ਤੇ ਸਮਾਜ ਵਿੱਚ ਵਿਚਰਨ ਵਾਲੇ ਲੋਕਾਂ ਨੂੰ ਹੁੰਦਾ ਹੈ । ਅਜਿਹਾ ਹੀ ਇੱਕ ਮਾਮਲਾ ਤੁਹਾਡੇ ਨਾਲ ਸਾਂਝਾ ਕਰਾਂਗੇ, ਜਿੱਥੇ ਪ੍ਰਸਿੱਧ ਪੰਜਾਬੀ ਗਾਇਕ ਦੀ ਭਾਲ ਪੁਲਿਸ ਦੇ ਵੱਲੋਂ ਕੀਤੀ ਜਾ ਰਹੀ ਹੈ। ਜਿਸ ਦੇ ਚਲਦੇ ਅਲੱਗ ਅਲੱਗ ਥਾਵਾਂ ਦੇ ਉੱਪਰ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਪੰਜਾਬੀ ਕਲਾਕਾਰ ਗਾਇਕੀ ਦੀ ਆੜ ‘ਚ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ, ਜਿਸ ਕਾਰਨ ਪੁਲਿਸ ਉਸਦੀ ਭਾਲ ਕਰਦੀ ਪਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਗਾਇਕ ਦੀ ਪਛਾਣ ਸ਼ੁਭਮ ਲੋਧੀ ਵਜੋਂ ਹੋਈ ਹੈ। ਜਦੋਂ ਪੁਲਿਸ ਨੂੰ ਇਸ ਗਾਇਕ ਦੇ ਵੱਲੋਂ ਕੀਤੇ ਜਾ ਰਹੇ ਕੰਮਾਂ ਬਾਰੇ ਪਤਾ ਚੱਲਦਾ ਹੈ ਤਾਂ , ਮੌਕੇ ਤੇ ਪੁਲਿਸ ਉਸਨੂੰ ਕਾਬੂ ਕਰਨ ਦੇ ਲਈ ਪਹੁੰਚਦੀ ਹੈ । ਪੁਲਿਸ ਵੱਲੋਂ ਜਦੋਂ ਘੇਰਾਬੰਦੀ ਕਰਕੇ ਉਸਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਤਾਂ ਉਹ ਪੁਲਿਸ ਨੂੰ ਚਕਮਾ ਦੇ ਕੇ ਮੌਕੇ ਤੋਂ ਫਰਾਰ ਹੋ ਜਾਂਦਾ ਹੈ, ਜਦੋਂਕਿ ਸੂਰਜ ਤੇ ਉਸ ਦੀ ਪਤਨੀ ਸਿਮਰਨ ਨੂੰ 120 ਨਸ਼ੀਲੀਆਂ ਗੋਲੀਆਂ ਤੇ ਇੱਕ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ ਗਿਆ ਹੈ। ਉੱਥੇ ਹੀ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਪੁਲਿਸ ਅਧਿਕਾਰੀਆਂ ਦੇ ਵੱਲੋਂ ਦੱਸਿਆ ਗਿਆ ਕਿ ਨਸ਼ਾ ਤਸਕਰ ਭਾਵੇਂ ਕਿੰਨਾ ਵੀ ਪਹੁੰਚ ਵਾਲਾ ਕਿਉਂ ਨਾ ਹੋਵੇ, ਇਕ ਦਿਨ ਉਹ ਪੁਲਸ ਦੇ ਹੱਥੇ ਚੜ੍ਹ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਪੁਲਸ ਪਾਰਟੀ ਵੱਲੋਂ ਨਸ਼ਾ ਵਿਰੋਧੀ ਮੁਹਿੰਮ ਦੇ ਤਹਿਤ ਨਜ਼ਦੀਕੀ ਪਿੰਡ ਗੰਨਾ ‘ਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਜਾ ਰਿਹਾ ਸੀ। ਇਸੇ ਦੌਰਾਨ ਪੁਲਿਸ ਨੂੰ ਪਤਾ ਲੱਗਿਆ ਕਿ ਗਾਇਕੀ ਦੀ ਆੜ ‘ਚ ਨਸ਼ਾ ਤਸਕਰੀ ਕਰਨ ਵਿੱਚ ਲੱਗਾ ਪੰਜਾਬੀ ਗਾਇਕ ਸ਼ੁਭਮ ਲੋਧੀ, ਜਦੋਂ ਪੁਲਿਸ ਨੇ ਉਸ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ , ਉਹ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ । ਫਿਲਹਾਲ ਪੁਲਿਸ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਜਲਦੀ ਹੀ ਉਸਨੂੰ ਕਾਬੂ ਕੀਤਾ ਜਾਵੇ ਤੇ ਇਸ ਮਾਮਲੇ ਸਬੰਧੀ ਕਾਰਵਾਈ ਆਰੰਭ ਕੀਤੀ ਜਾਵੇ ।
![](https://www.punjab.news/wp-content/uploads/2024/12/32ea7fca-6e01-4779-a7b8-e29188c230fa-735x400.jpeg)
Previous Postਪੰਜਾਬ ਚ ਇਥੇ 5 ਤੋਂ ਸਵੇਰੇ 7 ਵਜੇ ਤੱਕ ਲੱਗੀ ਸਖ਼ਤ ਪਾਬੰਦੀ
Next Postਪੰਜਾਬ ਚ ਕੱਲ੍ਹ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਇਥੇ ਬਿਜਲੀ ਰਹੇਗੀ ਬੰਦ