BREAKING NEWS
Search

ਪੰਜਾਬ ਪੁਲਿਸ ਨੇ ਗ੍ਰਿਫਤਾਰ ਕੀਤਾ 7 ਜਨਾਨੀਆਂ ਦਾ ਖ਼ਤਰਨਾਕ ਗਿਰੋਹ, ਕਰਤੂਤਾਂ ਜਾਣ ਹੋ ਜਾਵੋਗੇ ਹੈਰਾਨ

ਆਈ ਤਾਜਾ ਵੱਡੀ ਖਬਰ 

ਇੱਕ ਔਰਤਾਂ ਦੇ ਗਿਰੋਹ ਵੱਲੋਂ ਲਗਾਤਾਰ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਸੀ ਜਿਸ ਕਾਰਨ ਹਲਕੇ ਵਿਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਸੀ ਪਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਔਰਤਾਂ ਦੇ ਇਸ ਗਰੋਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੱਸ ਦਈਏ ਕਿ ਇਹ ਮਾਮਲਾ ਬਿਲਾਸਪੁਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਚੌਂਕੀ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿੱਚ 7 ਔਰਤਾਂ ਦੇ ਇਕ ਚੋਰ ਗਰੋਹ ਨੂੰ ਚੋਰੀ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਦੱਸਿਆ ਕਿ ਇਹ ਗਰੋਹ ਟੈਲੀਫੋਨ ਐਕਸਚੇਂਜ ਬਿਲਾਸਪੁਰ ਵਿਚੋਂ ਕੀਮਤੀ ਸਮਾਨ ਚੋਰੀ ਕਰ ਰਹੀਆਂ ਸਨ।

ਡੀ.ਐੱਸ.ਪੀ. ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਢੇਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫਸਰ ਅਰਸ਼ਪ੍ਰੀਤ ਕੌਰ ਗਰੇਵਾਲ ਨੇ ਦੱਸਿਆ ਕਿ ਹਲਕੇ ਅੰਦਰ ਚੋਰੀ ਦੀਆਂ ਵਾਰਦਾਤਾਂ ਨੂੰ ਮੁੱਖ ਰੱਖਦੇ ਹੋਏ ਸੀਨੀਅਰ ਪੁਲਿਸ ਕਪਤਾਨ ਮੋਗਾ ਦੇ ਹੁਕਮਾਂ ਅਧੀਨ ਪੁਲਿਸ ਵੱਲੋਂ ਪੂਰੀ ਨਿਗਰਾਨੀ ਕੀਤੀ ਜਾ ਰਹੀ ਸੀ ਅਤੇ ਉਨ੍ਹਾਂ ਨੂੰ ਮਿਲੀ ਗੁਪਤ ਸੂਚਨਾ ਦੇ ਅਧਾਰ ਤੇ ਪਿੰਡ ਬਿਲਾਸਪੁਰ ਵਿਖੇ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਸਪਲਾਈ ਦੇਣ ਵਾਲੀ ਵੱਡੀ ਟੈਲੀਫ਼ੋਨ ਐਕਸਚੇਂਜ ਅੰਦਰ ਛਾਪਾ ਮਾਰਿਆ ਗਿਆ ਜਿੱਥੇ ਉਨ੍ਹਾਂ ਦੀ ਵੱਲੋਂ ਇਨ੍ਹਾਂ ਔਰਤਾਂ ਦੇ ਗਿਰੋਹ ਨੂੰ ਮੌਕੇ ਉਤੇ ਚੋਰੀ ਕਰਦੇ ਹੋਏ ਰੰਗੇ ਹੱਥੀ ਫੜਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਗਰੋਹ ਦੇ ਵਿਚੋਂ 7 ਮੈਂਬਰ ਸ਼ਾਮਿਲ ਹਨ।

ਜਿਨ੍ਹਾਂ ਕੋਲੋਂ ਮੌਕੇ ਉਤੇ ਤਿੰਨ ਏ.ਸੀ., ਟੈਲੀਫ਼ੋਨ ਕਾਰਡ ਅਤੇ ਇੰਟਰਨੈੱਟ ਦੀਆਂ ਕੀਮਤੀ ਤਾਰਾਂ ਵੀ ਬਰਾਮਦ ਕੀਤੀਆਂ ਹਨ। ਉਨ੍ਹਾਂ ਦੱਸਿਆ ਕਿ ਮੁਢਲੀ ਪੁੱਛਗਿੱਛ ਦੌਰਾਨ ਇਨ੍ਹਾਂ ਔਰਤਾਂ ਵੱਲੋਂ ਕਬੂਲਿਆ ਗਿਆ ਕੀ ਉਨ੍ਹਾਂ ਵੱਲੋਂ ਹਲਕੇ ਅੰਦਰ ਸੁੰਨਸਾਨ ਪਈਆਂ ਸਰਕਾਰੀ ਪ੍ਰਾਪਤੀਆਂ ਦੀ ਰੈਕੀ ਕਰਨ ਮਗਰੋਂ ਉਨ੍ਹਾਂ ਨੂੰ ਨਿਸ਼ਾਨਾ ਬਣਾਇਆ ਜਾਂਦਾ ਸੀ ਅਤੇ ਉਥੋਂ ਕੀਮਤੀ ਸਮਾਨ ਚੋਰੀ ਕੀਤਾ ਜਾਂਦਾ ਸੀ। ਪੁਲਿਸ ਵੱਲੋਂ ਜਿਨ੍ਹਾਂ ਔਰਤਾਂ ਨੂੰ ਕਾਬੂ ਕਰਕੇ ਉਨਾਂ ਤੇ ਕਾਰਵਾਈ ਕੀਤੀ ਗਈ ਉਨ੍ਹਾਂ ਵਿਚ ਸ਼ਾਮਲ ਔਰਤਾਂ ਰਜਨੀ ਪਤਨੀ ਲਾਮੀਆਂ ਵਾਸੀ ਬਰਨਾਲਾ, ਸਕੀਲਾ ਦੇਵੀ ਪਤਨੀ ਰਮੇਸ਼ ਕੁਮਾਰ ਬਰਨਾਲਾ, ਬੰਤੀ ਪਤਨੀ ਬੋਪਾ ਵਾਸੀ ਬਰਨਾਲਾ, ਸਲੋਚਨਾ ਪਤਨੀ ਜਰਨੈਲ ਵਾਸੀ ਬਰਨਾਲਾ, ਸੀਮਾ ਪਤਨੀ ਰਾਮ ਵਾਸੀ ਬਰਨਾਲਾ, ਰੂਮਾਂ ਪਤਨੀ ਅਜੇ ਵਾਸੀ ਬਰਨਾਲਾ ਅਤੇ ਰੀਨਾ ਪਤਨੀ ਕਰਨੈਲ ਵਾਸੀ ਬਰਨਾਲਾ ਸ਼ਾਮਲ ਹਨ।

ਪੁਲਿਸ ਵੱਲੋਂ ਇਹ ਜਾਣਕਾਰੀ ਦਿੱਤੀ ਗਈ ਕਿ ਉਨ੍ਹਾਂ ਵੱਲੋਂ ਇਨ੍ਹਾਂ ਔਰਤਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਤੇ ਲੋਕਾਂ ਨੂੰ ਇਹ ਮੰਗ ਵੀ ਕੀਤੀ ਗਈ ਹੈ ਸਰਕਾਰੀ ਸੰਸਥਾਵਾਂ ਵਿੱਚ ਨਾਇਟਵਾਚਮੈਨ ਭਰਤੀ ਕੀਤੇ ਜਾਣ ਤਾਂ ਜੋ ਇਨ੍ਹਾਂ ਸੰਸਥਾਵਾਂ ਨੂੰ ਚੋਰਾਂ ਵੱਲੋਂ ਨਿਸ਼ਾਨਾ ਨਾ ਬਣਾਇਆ ਜਾ ਸਕੇ।