BREAKING NEWS
Search

ਪੰਜਾਬ: ਭਾਣਜੇ ਨੇ ਬੇਰਹਿਮੀ ਨਾਲ ਕੀਤਾ ਮਾਸੜ ਦਾ ਕਤਲ, ਰੋਕਿਆ ਸੀ ਨਸ਼ਾ ਕਰਨ ਤੋਂ

ਆਈ ਤਾਜਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਜਿਥੇ ਸੱਤਾ ਵਿੱਚ ਆਉਂਦੇ ਹੀ ਪੰਜਾਬ ਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਦਾ ਪੰਜਾਬ ਬਣਾਏ ਜਾਣ ਵਾਸਤੇ ਵਾਅਦਾ ਕੀਤਾ ਗਿਆ ਸੀ। ਉੱਥੇ ਹੀ ਪੰਜਾਬ ਵਿੱਚ ਵਿਕ ਰਹੇ ਧੜਾਧੜ ਨਸ਼ੇ ਦੇ ਕਾਰਨ ਬਹੁਤ ਸਾਰੇ ਮਾਵਾਂ ਦੇ ਪੁੱਤ ਇਸ ਦੁਨੀਆ ਤੋਂ ਜਾ ਰਹੇ ਹਨ ਅਤੇ ਕਈ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਨਸ਼ਿਆਂ ਦੀ ਮਾਰ ਹੇਠ ਆਉਣ ਵਾਲੇ ਬਹੁਤ ਸਾਰੇ ਪਰਵਾਰਾਂ ਵਿੱਚ ਜਿੱਥੇ ਆਪਣੇ ਮਾਪਿਆਂ ਦੇ ਇਕਲੋਤੇ ਪੁੱਤਰ ਹੁੰਦੇ ਹਨ ਉੱਥੇ ਹੀ ਉਹ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਜਾਂਦੇ ਹਨ। ਅਜਿਹੀ ਸਥਿਤੀ ਵਿਚ ਨੌਜਵਾਨ ਇਸ ਗੱਲ ਤੋਂ ਅਣਜਾਣ ਹੁੰਦੇ ਹਨ ਕਿ ਨਸ਼ੇ ਦੇ ਵਿੱਚ ਉਨ੍ਹਾਂ ਵੱਲੋਂ ਕਿਹੋ ਜਿਹੀਆਂ ਅਪਰਾਧਿਕ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ।

ਕਿਉਂਕਿ ਨਸ਼ੇ ਦੇ ਕਾਰਨ ਹੀ ਬਹੁਤ ਸਾਰੇ ਨੌਜਵਾਨਾਂ ਵੱਲੋਂ ਲੁੱਟ-ਖੋਹ ਕੀਤੀ ਜਾਂਦੀ ਹੈ ਅਤੇ ਆਪਣਿਆਂ ਨੂੰ ਹੀ ਆਪਸੀ ਵਿਵਾਦ ਦੇ ਚਲਦਿਆਂ ਹੋਇਆਂ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ। ਹੁਣ ਪੰਜਾਬ ਵਿੱਚ ਇੱਥੇ ਭਾਣਜੇ ਨੇ ਬੇਰਹਿਮੀ ਨਾਲ ਆਪਣੇ ਮਾਸੜ ਦਾ ਕਤਲ ਕੀਤਾ ਹੈ। ਜਿਸ ਨੂੰ ਨਸ਼ਾ ਕਰਨ ਤੋਂ ਰੋਕਿਆ ਜਾ ਰਿਹਾ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਬਿਆਸ ਦੇ ਅਧੀਨ ਆਉਦੇ ਰਈਆ ਤੋਂ ਸਾਹਮਣੇ ਆਇਆ ਹੈ। ਜਿੱਥੇ ਇੱਕ ਭਾਣਜੇ ਵੱਲੋਂ ਆਪਣੇ ਮਾਸੜ ਦਾ ਇਸ ਲਈ ਕਤਲ ਕਰ ਦਿੱਤਾ ਗਿਆ ਹੈ ਕਿਉਂਕਿ ਮਾਸੜ ਵੱਲੋਂ ਉਸ ਨੂੰ ਨਸ਼ੇ ਕਰਨ ਤੋਂ ਰੋਕਿਆ ਜਾ ਰਿਹਾ ਸੀ।

ਮਿਲਨ ਪੈਲੇਸ ਦੇ ਨਾਲ ਵਾਲੀ ਗਲੀ ਵਿੱਚ ਜਦੋਂ ਅੱਜ ਸਵੇਰੇ ਦੋਸ਼ੀ ਨਰਿੰਦਰ ਸਿੰਘ ਦਾ ਦਰਵਾਜ਼ਾ ਖੜਕਾਇਆ ਗਿਆ ਤਾਂ ਉਸ ਵੱਲੋਂ ਖੋਲ੍ਹਦੇ ਸਾਰ ਹੀ ਉਸ ਦੀ ਸਾਲ਼ੀ ਦੇ ਪੁੱਤਰ ਗੁਰਬਿੰਦਰ ਸਿੰਘ ਗੋਪੀ ਪਿੰਡ ਗੱਗੜਭਾਣਾ ਦੇ ਰਹਿਣ ਵਾਲੇ ਇਸ ਨੌਜਵਾਨ ਨੇ ਕਿਰਚਾਂ ਦੇ ਨਾਲ ਆਪਣੇ ਮਾਸੜ ਉੱਪਰ ਲਗਾਤਾਰ 5 ਵਾਰ ਹਮਲਾ ਕਰ ਦਿੱਤਾ।

ਜਿਸ ਕਾਰਨ ਨਰਿੰਦਰ ਸਿੰਘ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਲੋਕਾਂ ਵੱਲੋਂ ਦੋਸ਼ੀ ਨੂੰ ਕਾਬੂ ਕਰਕੇ ਜਿਥੇ ਦਰੱਖਤ ਨਾਲ ਬੰਨ੍ਹਿਆ ਗਿਆ ਸੀ ਉਥੇ ਹੀ ਉਹ ਭੱਜਣ ਵਿੱਚ ਕਾਮਯਾਬ ਹੋ ਗਿਆ ਅਤੇ ਇਸ ਘਟਨਾ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਹੈ ਜਿਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਦੱਸਿਆ ਗਿਆ ਹੈ ਕਿ ਮ੍ਰਿਤਕ ਵੱਲੋਂ ਦੋਸ਼ੀ ਨੂੰ ਨਸ਼ਾ ਕਰਨ ਤੋਂ ਰੋਕਿਆ ਜਾ ਰਿਹਾ ਸੀ ਜਿਸ ਕਾਰਨ ਉਸ ਵੱਲੋਂ ਗੁੱਸੇ ਵਿਚ ਆ ਕੇ ਇਹ ਸਭ ਕੁਝ ਕੀਤਾ ਗਿਆ ਹੈ।