BREAKING NEWS
Search

ਪੰਜਾਬ: ਮਾਪਿਆਂ ਦੇ ਇਕਲੋਤੇ ਪੁੱਤ ਦੀ ਜਨਮਦਿਨ ਵਾਲੇ ਦਿਨ ਹੋਈ ਅਚਾਨਕ ਮੌਤ, ਪਰਿਵਾਰ ਚ ਛਾਇਆ ਸੋਗ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਨੌਜਵਾਨ ਜਿੱਥੇ ਆਪਣੇ ਮਾਪਿਆਂ ਦਾ ਇਕਲੌਤਾ ਸਹਾਰਾ ਹੁੰਦੇ ਹਨ। ਉੱਥੇ ਹੀ ਮਾਪਿਆਂ ਦੀ ਸਾਰੀ ਦੁਨੀਆਂ ਹੀ ਉਨ੍ਹਾਂ ਦੇ ਬੱਚਿਆਂ ਦੁਆਲੇ ਘੁੰਮਦੀ ਹੈ। ਮਾਂ-ਬਾਪ ਜਿੱਥੇ ਆਪਣੇ ਬੱਚਿਆਂ ਦੀ ਖੁਸ਼ੀ ਲਈ ਆਪਣੀ ਜ਼ਿੰਦਗੀ ਦੀਆਂ ਸਾਰੀਆਂ ਖ਼ੁਸ਼ੀਆਂ ਨੂੰ ਕੁਰਬਾਨ ਕਰ ਦਿੰਦੇ ਹਨ। ਉੱਥੇ ਹੀ ਆਪਣੇ ਬੱਚਿਆਂ ਦੀ ਜ਼ਿੰਦਗੀ ਨੂੰ ਬਿਹਤਰ ਬਣਾਉਣ ਵਾਸਤੇ ਆਪਣੀ ਜ਼ਿੰਦਗੀ ਦੀ ਸਾਰੀ ਜਮ੍ਹਾਂ ਪੂੰਜੀ ਵੀ ਲਗਾ ਦਿੰਦੇ ਹਨ। ਮਾਪਿਆ ਵੱਲੋਂ ਜਿਥੇ ਦਿਨ-ਰਾਤ ਆਪਣੇ ਬੱਚਿਆਂ ਦੀ ਲੰਮੀ ਉਮਰ ਲਈ ਦੁਆਵਾਂ ਕੀਤੀਆਂ ਜਾਂਦੀਆਂ ਹਨ ਉਥੇ ਹੀ ਅਚਾਨਕ ਵਾਪਰਨ ਵਾਲੇ ਹਾਦਸੇ ਪਰਿਵਾਰ ਵਿੱਚ ਸੋਗ ਦੀ ਲਹਿਰ ਪੈਦਾ ਕਰਦੇ ਹਨ।

ਜਿੱਥੇ ਹਾਦਸੇ ਦਾ ਸ਼ਿਕਾਰ ਹੋਣ ਨਾਲ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਹਮੇਸ਼ਾਂ ਲਈ ਬੁਝ ਜਾਂਦੇ ਹਨ। ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਮਾਪਿਆਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਹੁਣ ਮਾਪਿਆਂ ਦੇ ਇਕਲੋਤੇ ਪੁੱਤਰ ਦੇ ਜਨਮ ਦਿਨ ਵਾਲੇ ਦਿਨ ਅਚਾਨਕ ਮੌਤ ਹੋਈ ਹੈ। ਜਿਸ ਨਾਲ ਪਰਿਵਾਰ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਦਿਲ ਦਹਿਲਾ ਦੇਣ ਵਾਲੀ ਇਹ ਘਟਨਾ ਨਾਭਾ ਦੇ ਅਧੀਨ ਆਉਣ ਵਾਲੇ ਪਿੰਡ ਰਾਮਗੜ੍ਹ ਤੋਂ ਸਾਹਮਣੇ ਆਈ ਹੈ। ਜਿੱਥੇ ਇਸ ਪਿੰਡ ਦੇ 20 ਸਾਲਾ ਨੌਜਵਾਨ ਕਰਨਪ੍ਰੀਤ ਦੀ ਇਕ ਭਿਆਨਕ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਜਿੱਥੇ ਪੀੜਤ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਉਨ੍ਹਾਂ ਦੇ ਬੇਟੇ ਕਰਨਪ੍ਰੀਤ ਦਾ ਕੱਲ੍ਹ ਜਨਮ ਦਿਨ ਸੀ ਜੋ ਕਿ ਉਨ੍ਹਾਂ ਵੱਲੋਂ ਇੱਕ ਰਿਸ਼ਤੇਦਾਰੀ ਵਿੱਚ ਮਨਾਇਆ ਗਿਆ ਸੀ। ਪਰਿਵਾਰ ਜਿੱਥੇ ਰਿਸ਼ਤੇਦਾਰੀ ਵਿਚ ਰਹਿ ਪਿਆ ਸੀ ਉੱਥੇ ਹੀ ਨੌਜਵਾਨ ਕਰਨਪ੍ਰੀਤ ਆਪਣੇ ਘਰ ਵਾਪਸ ਪਰਤ ਆਇਆ ਸੀ।

ਇਹ ਨੌਜਵਾਨ ਜਦੋਂ ਆਪਣੇ ਖੇਤਾਂ ਦੇ ਵਿੱਚ ਰਾਤ ਦੇ ਸਮੇਂ ਮੋਟਰ ਚਲਾ ਕੇ ਆ ਰਿਹਾ ਸੀ ਤਾਂ ਉਸ ਦੀ ਕਾਰ ਰਸਤੇ ਵਿੱਚ ਹੀ ਪਿੰਡ ਬੌੜਾ ਕਲਾ ਦੇ ਕੋਲ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਦੱਸਿਆ ਗਿਆ ਹੈ ਕਿ ਇਹ ਕਾਰ ਜਿੱਥੇ ਖਤਾਨਾਂ ਵਿੱਚ ਡਿੱਗ ਗਈ ਉਥੇ ਹੀ ਇਸ ਹਾਦਸੇ ਦੀ ਚਪੇਟ ਵਿੱਚ ਆਉਣ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਘਟਨਾ ਸਥਾਨ ਤੇ ਮੌਤ ਹੋ ਗਈ। ਇਸ ਦਾ ਪਤਾ ਅਗਲੇ ਦਿਨ ਸਵੇਰੇ 9 ਵਜੇ ਲੱਗਾ।