ਪੰਜਾਬ ਵਾਸੀਆਂ ਲਈ ਕਰੋਨਾ ਨੂੰ ਲੈਕੇ ਆਈ ਵੱਡੀ ਤਾਜਾ ਖਬਰ, ਸਾਰੇ ਜਿਲਿਆਂ ਚ ਜਾਰੀ ਹੋਇਆ ਅਲਰਟ

ਆਈ ਤਾਜਾ ਵੱਡੀ ਖਬਰ 

ਚੀਨ ਵਿਚ ਇਕ ਵਾਰ ਫਿਰ ਤੋਂ ਕਰੋਨਾ ਨੇ ਕਹਿਰ ਵਰਸਾਉਣਾ ਸ਼ੁਰੂ ਕਰ ਦਿੱਤਾ ਹੈ। ਜਿੱਥੇ ਚੀਨ ਤੋਂ ਹੀ ਇਸ ਕਰੋਨਾ ਦੀ ਉਤਪਤੀ ਹੋਈ ਸੀ ਤੇ ਸਾਰੇ ਸੰਸਾਰ ਵਿੱਚ ਇਸ ਕਰੋਨਾ ਨੇ ਭਾਰੀ ਤਬਾਹੀ ਮਚਾਈ। ਕੋਈ ਵੀ ਦੇਸ਼ ਇਸ ਦੇ ਪ੍ਰਭਾਵ ਹੇਠ ਆਉਣ ਤੋਂ ਨਹੀਂ ਬਚ ਸਕਿਆ ਅਤੇ ਬਹੁਤ ਸਾਰੇ ਲੋਕਾਂ ਦੀ ਜਾਨ ਇਸ ਕਰੋਨਾ ਦੀ ਚਪੇਟ ਵਿੱਚ ਆਉਣ ਕਾਰਨ ਚਲੇ ਗਈ। ਜਿੱਥੇ ਸਖ਼ਤ ਪਾਬੰਦੀਆਂ ਲਾਗੂ ਕੀਤੀਆਂ ਗਈਆਂ ਅਤੇ ਕਰੋਨਾ ਟੀਕਾਕਰਣ ਮੁਹਿੰਮ ਦਾ ਆਰੰਭ ਕੀਤਾ ਗਿਆ ਅਤੇ ਇਸ ਕਰੋਨਾ ਉਪਰ ਕਾਬੂ ਪਾਇਆ ਗਿਆ। ਸਾਰੀ ਦੁਨੀਆਂ ਵੱਲੋਂ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਉੱਥੇ ਹੀ ਕਈ ਕੇਸਾਂ ਵਿੱਚ ਲਗਾਤਾਰ ਫਿਰ ਤੋਂ ਵਾਧਾ ਹੋਣ ਨਾਲ ਲੋਕਾਂ ਚ ਡਰ ਪੈਦਾ ਹੋ ਗਿਆ ਹੈ।

ਹੁਣ ਪੰਜਾਬ ਵਾਸੀਆਂ ਲਈ ਕਰੋਨਾ ਨੂੰ ਲੈ ਕੇ ਵੱਡੀ ਤਾਜਾ ਖਬਰ ਸਾਹਮਣੇ ਆਈ ਹੈ ਜਿੱਥੇ ਸਾਰੇ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇੱਥੇ ਚੀਨ ਵਿਚ ਫਿਰ ਤੋਂ ਕਰੋਨਾ ਦੇ ਮਾਮਲੇ ਚ ਵਾਧਾ ਹੋਇਆ ਹੈ ਉੱਥੇ ਹੀ ਭਾਰਤ ਸਰਕਾਰ ਵੱਲੋਂ ਵੀ ਸਾਰੇ ਸੂਬਾ ਸਰਕਾਰਾਂ ਨੂੰ ਸਖਤ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ ਤੇ ਹਫਤਾਵਾਰੀ ਮੀਟਿੰਗ ਕਰਨ ਵਾਸਤੇ ਵੀ ਆਖਿਆ ਜਾ ਚੁੱਕਾ ਹੈ।

ਇਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵੀ ਜਿੱਥੇ ਸਿਹਤ ਵਿਭਾਗ ਨੂੰ ਇਸ ਸਬੰਧੀ ਧਿਆਨ ਦੇਣ ਲਈ ਆਖਿਆ ਗਿਆ ਹੈ ਉਥੇ ਹੀ ਸਿਹਤ ਵਿਭਾਗ ਵੱਲੋਂ ਵੀ ਸਾਰੇ ਹਸਪਤਾਲਾਂ ਵਿੱਚ ਕੋਰੋਨਾ ਨਾਲ ਪੀੜਤ ਆਉਣ ਵਾਲੇ ਮਰੀਜ਼ਾਂ ਦੇ ਟੈਸਟ ਕਰਨ ਵਾਸਤੇ ਵੀ ਆਦੇਸ਼ ਜਾਰੀ ਕੀਤੇ ਗਏ ਹਨ।

ਜਿੱਥੇ ਪਹਿਲਾਂ ਪੰਜਾਬ ਵਿੱਚ ਕਰੋਨਾ ਮੁਕਤ ਸੂਬਾ ਐਲਾਨ ਦਿੱਤਾ ਗਿਆ ਸੀ ਉੱਥੇ ਹੀ ਹੁਣ ਸਿਹਤ ਡਾਈਰੈਕਟੋਰੇਟ ਵੱਲੋਂ ਚੀਨ ਵਿਚ ਵਧੇ ਹੋਏ ਮਾਮਲਿਆਂ ਨੂੰ ਦੇਖਦੇ ਹੋਏ ਫਿਰ ਤੋਂ ਕਰੋਨਾ ਦੀ ਜਾਂਚ ਲਈ ਸ਼ੁਰੂ ਕੀਤੇ ਜਾਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਾਰੇ ਹੀ ਨਿੱਜੀ ਹਸਪਤਾਲਾਂ ਅਤੇ ਲੈਬ ਨੂੰ ਵੀ ਰਿਪੋਰਟਾਂ ਦਿਖਾਉਣ ਵਾਸਤੇ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿਹਤ ਵਿਭਾਗ ਨੂੰ ਆਖਿਆ ਗਿਆ ਹੈ ਕਿ ਲੋਕਾਂ ਨੂੰ ਆਪਣੀ ਸੁਰੱਖਿਆ ਨੂੰ ਦੇਖਦੇ ਹੋਏ ਮਾਸਕ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਕਰੋਨਾ ਸਬੰਧੀ ਲਾਗੂ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ।