ਪੰਜਾਬ : ਵਿਆਹ ਤੇ ਜਾ ਰਹੇ ਪਰਿਵਾਰ ਨਾਲ ਵਾਪਰੀ ਵੱਡੀ ਅਣਹੋਣੀ , ਖੁਸ਼ੀਆਂ ਬਦਲੀਆਂ ਮਾਤਮ ਚ

336

ਆਈ ਤਾਜਾ ਵੱਡੀ ਖਬਰ 

” ਕਹਿੰਦੇ ਹਨ ਕਈ ਵਾਰ ਖੁਸ਼ੀਆਂ ਨੂੰ ਵੀ ਨਜ਼ਰ ਲੱਗ ਜਾਂਦੀ ਹੈ”, ਫਿਰ ਖੁਸ਼ੀਆਂ ਮਾਤਮ ਦੇ ਵਿੱਚ ਬਦਲ ਜਾਂਦੀਆਂ ਹਨ। ਅਕਸਰ ਹੀ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿੱਥੇ ਪਰਿਵਾਰ ਦੇ ਵਿੱਚ ਖੁਸ਼ੀਆਂ ਹੁੰਦੀਆਂ ਹਨ, ਪਰ ਅਜਿਹੀ ਘਟਨਾ ਜਾਂ ਅਜਿਹਾ ਹਾਦਸਾ ਵਾਪਰ ਜਾਂਦਾ ਹੈ, ਜਿਸ ਕਾਰਨ ਪਰਿਵਾਰ ਦੇ ਉੱਪਰ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ l ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ ਜਿੱਥੇ ਵਿਆਹ ਤੇ ਜਾ ਰਹੇ ਪਰਿਵਾਰ ਦੇ ਨਾਲ ਇੱਕ ਵੱਡੀ ਅਣਹੋਣੀ ਵਾਪਰੀ ਤੇ ਖੁਸ਼ੀਆਂ ਮਾਤਮ ਦੇ ਵਿੱਚ ਬਦਲ ਗਈਆਂ l ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ , ਜਿੱਥੇ ਫਿਰੋਜ਼ਪੁਰ-ਜ਼ੀਰਾ ਰੋਡ ‘ਤੇ ਪੈਂਦੇ ਪਿੰਡ ਖੋਸਾ ਦਲ ਸਿੰਘ ਕੋਲੇ ਟਿੱਪਰ ਤੇ ਈ-ਰਿਕਸ਼ਾ ਵਿਚਕਾਰ ਟੱਕਰ ਹੋ ਗਈ, ਜਿਸ ਵਿਚ ਇਕ ਮਹਿਲਾ ਦੀ ਮੌਤ ਹੋ ਗਈ l

ਇੰਨਾ ਹੀ ਨਹੀਂ ਸਗੋਂ ਇਸ ਘਟਨਾ ਵਿੱਚ ਦੋ ਲੋਕ ਬੁਰੇ ਤਰੀਕੇ ਦੇ ਨਾਲ ਜਖਮੀ ਦੱਸੇ ਜਾ ਰਹੇ ਹਨ, ਜਿਨ੍ਹਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਉਧਰ ਮਿਲੀ ਜਾਣਕਾਰੀ ਅਨੁਸਾਰ ਉਕਤ ਪਰਿਵਾਰ ਫਿਰੋਜ਼ਪੁਰ ਤੋਂ ਜ਼ੀਰਾ ਵਿਖੇ ਆਪਣੇ ਰਿਸ਼ਤੇਦਾਰੀ ਵਿਚ ਵਿਆਹ ਸਮਾਗਮ ‘ਚ ਸ਼ਾਮਿਲ ਹੋਣ ਲਈ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਪਿੰਡ ਖੋਸਾ ਦਲ ਸਿੰਘ ਕੋਲ ਪਹੁੰਚੇ ਤਾਂ, ਪਿੱਛੋਂ ਤੇਜ਼ ਰਫਤਾਰ ਨਾਲ ਆ ਰਹੇ ਟਿੱਪਰ ਨੇ ਉਨ੍ਹਾਂ ਦੇ ਈ ਰਿਕਸ਼ਾ ਨੂੰ ਟੱਕਰ ਮਾਰ ਦਿੱਤੀ l ਜਿਸ ਨਾਲ ਉਥੇ ਚੀਕ ਚਿਹਾੜਾ ਪੈ ਗਿਆ।

ਇਸ ਹਾਦਸੇ ਵਿਚ ਬਜ਼ੁਰਗ ਮਹਿਲਾ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਦੋ ਗੰਭੀਰ ਜ਼ਖਮੀਆਂ ਨੂੰ ਲੋਕਾਂ ਦੇ ਸਹਿਯੋਗ ਨਾਲ ਇਲਾਜ ਲਈ ਸਿਵਲ ਹਸਪਤਾਲ ਫਿਰੋਜ਼ਪੁਰ ਵਿਚ ਦਾਖ਼ਿਲ ਕਰਵਾਇਆ ਗਿਆ ਹੈ। ਡਾਕਟਰਾਂ ਵੱਲੋਂ ਜ਼ਖਮੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ ਅਤੇ ਦੋਵੇਂ ਜ਼ਖਮੀ ਖ਼ਤਰੇ ਤੋਂ ਬਾਹਰ ਦੱਸੇ ਜਾ ਰਹੇ ਹਨl

ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ ਤੇ ਅੱਗੇ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।