ਪੰਜਾਬ: ਵਿਆਹ ਦੀਆਂ ਖੁਸ਼ੀਆਂ ਤੋਂ ਵਾਪਿਸ ਆ ਰਹਿਆਂ ਨਾਲ ਹੋ ਗਿਆ ਮੌਤ ਦਾ ਤਾਂਡਵ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਖ਼ੁਸ਼ੀਆਂ ਕਦੋਂ ਗਮ ਵਿੱਚ ਬਦਲ ਜਾਣ ਇਸਦਾ ਕੁਝ ਪਤਾ ਹੀ ਨਹੀਂ ਚਲਦਾ। ਤਾਹੀਂ ਕਹਿੰਦੇ ਨੇ ਪਾਣੀ ਦਿਆ ਬੁਲਬੁਲਿਆ ਵੇ ਦੱਸ ਕੀ ਮੁਨਿਆਦਾ ਤੇਰੀਆਂ, ਇਸ ਸਤਰਾਂ ਬਿਲਕੁਲ ਸੱਚ ਹਨ। ਇਨਸਾਨ ਦੀ ਜ਼ਿੰਦਗੀ ਵੀ ਇਸ ਬੁਲਬੁਲੇ ਦੀ ਤਰਾਂ ਹੈ, ਕਿਸ ਮੋੜ ਤੇ ਕਦੋਂ , ਕੀ ਹਾਦਸਾ ਵਾਪਰ ਜਾਵੇ,ਇਸ ਬਾਰੇ ਤਾਂ ਰੱਬ ਹੀ ਜਾਣ ਸਕਦਾ ਹੈ। ਇਸ ਵਰ੍ਹੇ ਦੇ ਵਿੱਚ ਪਤਾ ਨਹੀਂ ਕਿੰਨੇ ਇਹੋ ਜਿਹੇ ਹਾਦਸੇ ਸਾਹਮਣੇ ਆਏ ਹਨ, ਜਿਸ ਵਿੱਚ ਅਣਗਿਣਤ ਲੋਕਾਂ ਦੀ ਜਾਨ ਚਲੀ ਜਾਂਦੀ ਹੈ।

ਇਸ ਸਾਲ ਦੇ ਵਿੱਚ ਰਾਜਨੀਤਿਕ ਜਗਤ, ਖੇਡ-ਜਗਤ, ਸਾਹਿਤਕ ਜਗਤ , ਫਿਲਮੀ ਜਗਤ, ਧਾਰਮਿਕ ਜਗਤ, ਵਿਚੋਂ ਬਹੁਤ ਸਾਰੀਆਂ ਮਹਾਨ ਸਖ਼ਸ਼ੀਅਤਾਂ ਇਸ ਸਾਲ ਦੇ ਵਿੱਚ ਇਸ ਸੰਸਾਰ ਨੂੰ ਅਲਵਿਦਾ ਆਖ ਗਈਆਂ। ਇਸ ਸਾਲ ਦੇ ਵਿੱਚ ਤਾਂ ਦੁਖਦਾਈ ਖਬਰਾਂ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।ਆਏ ਦਿਨ ਹੀ ਇਹੋ ਜਿਹੇ ਸੜਕ ਹਾਦਸੇ ਸਾਹਮਣੇ ਆਉਂਦੇ ਹਨ ।ਜਿਨ੍ਹਾਂ ਦੇ ਬਾਰੇ ਸੁਣ ਕੇ ਹਰ ਇਨਸਾਨ ਦੇ ਰੌਂਗਟੇ ਖੜ੍ਹੇ ਹੋ ਜਾਂਦੇ ਹਨ।

ਦੇਸ਼ ਵਿਚ ਰੋਜ਼ਾਨਾ ਹੀ ਹੋਣ ਵਾਲੇ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ।ਅਜਿਹੀ ਭਿਆਨਕ ਘਟਨਾ ਸਾਹਮਣੇ ਆਈ ਹੈ ਜਿੱਥੇ ਘਰ ਵਿਚ ਵਿਆਹ ਦੀਆਂ ਖ਼ੁਸ਼ੀਆਂ ਸਾਰੇ ਪਾਸੇ ਸਨ ਉਥੇ ਹੀ ਇਹ ਨਜ਼ਾਰਾ ਮਾਤਮ ਵਿੱਚ ਬਦਲ ਗਿਆ। ਖੁਸ਼ੀ ਤੋਂ ਗਮੀ ਵਿੱਚ ਤਬਦੀਲ ਹੋਇਆ ਇਹ ਸਮਾਂ ਜਿਸ ਨੇ ਸਭ ਨੂੰ ਗ਼ਮਗੀਨ ਕੇ ਰੱਖ ਦਿੱਤਾ ਹੈ। ਦਿਨੋ ਦਿਨ ਵੱਧ ਰਹੇ ਸੜਕ ਹਾਦਸਿਆ ਦੇ ਕਾਰਨ ਇਹ ਖ਼ੁਸ਼ੀਆਂ ਗਮੀਆਂ ਵਿਚ ਤਬਦੀਲ ਹੋ ਜਾਂਦੀਆਂ ਹਨ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਿਆਹ ਦੀਆਂ ਖੁਸ਼ੀਆਂ ਤੋਂ ਵਾਪਸ ਆ ਰਹੇ ਡੀਜ਼ੇ ਸਾਊਡ ਸਿਸਟਮ ਦੀ ਟੀਮ ਦੀ ਗੱਡੀ ਪਲਟ ਗਈ। ਇਹ ਘਟਨਾ ਪਿੰਡ ਖੰਡੇਬਾਦ ਨੇੜੇ ਬੀਤੀ ਰਾਤ ਹੋਈ ਦੱਸੀ ਜਾਂਦੀ ਹੈ। ਇਸ ਭਿਆਨਕ ਹਾਦਸੇ ਵਿਚ ਇਕ 17 ਸਾਲਾ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਵਾਸੀ ਪਿੰਡ ਕਕਰਾਲਾ ਜਿਲਾ ਪਟਿਆਲਾ ਵਜੋਂ ਹੋਈ ਹੈ। ਲਵਪ੍ਰੀਤ ਤੋਂ ਇਲਾਵਾ ਉਸ ਦੇ ਨਾਲ ਦੇ ਤਿੰਨ ਸਾਥੀ ਗੰਭੀਰ ਰੂਪ ਵਿਚ ਜ਼ਖਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।