ਸਤੰਬਰ ਮਹੀਨੇ ਦੇ ਬਾਕੀ ਦਿਨਾਂ ਦੌਰਾਨ ਕਈ ਛੁੱਟੀਆਂ ਆਉਣ ਵਾਲੀਆਂ ਹਨ। ਇਨ੍ਹਾਂ ਵਿੱਚ ਹਫ਼ਤਾਵਾਰੀ ਛੁੱਟੀਆਂ ਵੀ ਸ਼ਾਮਲ ਹਨ। 26 ਅਤੇ 27 ਸਤੰਬਰ ਨੂੰ ਕ੍ਰਮਵਾਰ ਸ਼ਨੀਵਾਰ ਅਤੇ ਐਤਵਾਰ ਦੀ ਹਫ਼ਤਾਵਾਰੀ ਛੁੱਟੀ ਰਹੇਗੀ, ਜਦਕਿ 28 ਸਤੰਬਰ ਨੂੰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦਾ ਜਨਮ ਦਿਵਸ ਹੈ।
ਪੰਜਾਬ ਸਰਕਾਰ ਵੱਲੋਂ ਜਾਰੀ 2026 ਦੀ ਛੁੱਟੀਆਂ ਦੀ ਸੂਚੀ ਵਿੱਚ 28 ਸਤੰਬਰ ਨੂੰ ਰਿਜ਼ਰਵਡ ਹੌਲੀਡੇ ਵਜੋਂ ਦਰਜ ਕੀਤਾ ਗਿਆ ਹੈ। ਰਿਜ਼ਰਵਡ ਹੌਲੀਡੇ ਤਹਿਤ ਸਰਕਾਰੀ ਮੁਲਾਜ਼ਮਾਂ ਨੂੰ ਸਾਲ ਦੌਰਾਨ ਨਿਰਧਾਰਤ ਛੁੱਟੀਆਂ ਵਿੱਚੋਂ ਆਪਣੀ ਪਸੰਦ ਅਨੁਸਾਰ ਦੋ ਛੁੱਟੀਆਂ ਲੈਣ ਦੀ ਸਹੂਲਤ ਹੁੰਦੀ ਹੈ। ਇਸ ਲਈ 28 ਸਤੰਬਰ ਦੀ ਛੁੱਟੀ ਲੈਣ ਲਈ ਸਬੰਧਤ ਵਿਭਾਗ ਦੇ ਨਿਯਮਾਂ ਅਨੁਸਾਰ ਇਸ ਛੁੱਟੀ ਦੀ ਚੋਣ ਕਰਨੀ ਜ਼ਰੂਰੀ ਹੋਵੇਗੀ।
ਇਹ ਛੁੱਟੀ ਮੁੱਖ ਤੌਰ ’ਤੇ ਸਰਕਾਰੀ ਮੁਲਾਜ਼ਮਾਂ ਲਈ ਲਾਗੂ ਹੁੰਦੀ ਹੈ, ਜਿਸ ਕਾਰਨ 28 ਸਤੰਬਰ ਨੂੰ ਸਰਕਾਰੀ ਦਫ਼ਤਰਾਂ ਵਿੱਚ ਛੁੱਟੀ ਮੰਨੀ ਜਾ ਰਹੀ ਹੈ। ਹਾਲਾਂਕਿ ਸਕੂਲਾਂ ਅਤੇ ਕਾਲਜਾਂ ਲਈ ਇਹ ਛੁੱਟੀ ਆਪਣੇ ਆਪ ਲਾਗੂ ਨਹੀਂ ਹੁੰਦੀ।
ਵਿਦਿਅਕ ਅਦਾਰਿਆਂ ਵਿੱਚ ਛੁੱਟੀਆਂ ਸਬੰਧਤ ਸਿੱਖਿਆ ਵਿਭਾਗ, ਬੋਰਡ ਜਾਂ ਸੰਸਥਾ ਵੱਲੋਂ ਜਾਰੀ ਕੈਲੰਡਰ ਅਤੇ ਸਰਕੂਲਰ ਦੇ ਅਧਾਰ ’ਤੇ ਤੈਅ ਕੀਤੀਆਂ ਜਾਂਦੀਆਂ ਹਨ। ਇਸ ਲਈ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਆਪਣੇ ਸਕੂਲ ਜਾਂ ਕਾਲਜ ਤੋਂ ਛੁੱਟੀ ਸਬੰਧੀ ਪਹਿਲਾਂ ਪੁਸ਼ਟੀ ਕਰ ਲੈਣੀ ਚਾਹੀਦੀ ਹੈ।







