ਪੰਜਾਬ: ਵੱਟ ਦੇ ਰੋਲੇ ਨੇ ਉਜਾੜ ਦਿੱਤਾ ਪਰਿਵਾਰ, ਮਿੱਟੀ ਪੁੱਟਣ ਤੋਂ ਰੋਕਣ ਤੇ ਕਿਸਾਨ ਦਾ ਕਹੀਆਂ ਮਾਰ ਮਾਰ ਕੀਤਾ ਕਤਲ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਵਿੱਚ ਜਿੱਥੇ ਲਗਾਤਾਰ ਹੀ ਲੁੱਟ-ਖੋਹ ਦੀਆਂ ਵਾਰਦਾਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕ ਕਾਫ਼ੀ ਪੁਰਾਣੀ ਦੁਸ਼ਮਣੀ ਤੇ ਚਲਦਿਆਂ ਹੋਇਆਂ ਵੀ ਕਈ ਅਜਿਹੀਆਂ ਘਟਨਾਵਾਂ ਨੂੰ ਅੰਜ਼ਾਮ ਦਿੱਤਾ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਜਿੱਥੇ ਬਹੁਤ ਸਾਰੀਆਂ ਆਪਸੀ ਵਿਵਾਦ ਦੇ ਕਾਰਨ ਗੋਲੀਬਾਰੀ ਦੀਆਂ ਘਟਨਾਵਾਂ ਸਾਹਮਣੇ ਆਉਂਦੀਆਂ ਹਨ ਉਥੇ ਹੀ ਕੁਝ ਲੋਕਾਂ ਵੱਲੋਂ ਇਕ-ਦੂਸਰੇ ਉਪਰ ਹਮਲਾ ਕਰ ਦਿੱਤਾ ਜਾਂਦਾ ਹੈ। ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਜਿੱਥੇ ਕਈ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ ਉੱਥੇ ਹੀ ਬਹੁਤ ਸਾਰੇ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇੱਥੇ ਵੱਟ ਦੇ ਰੌਲ਼ੇ ਨੂੰ ਲੈ ਕੇ ਪਰਿਵਾਰ ਉਜਾੜ ਦਿੱਤਾ ਗਿਆ ਹੈ ਜਿਥੇ ਮਿੱਟੀ ਪੁੱਟਣ ਤੋਂ ਰੋਕਣ ਤੇ ਕਿਸਾਨ ਦਾ ਕਹੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲੰਧਰ ਦੇ ਅਧੀਨ ਆਉਣ ਵਾਲੇ ਗੁਰਾਇਆ ਤੋਂ ਸਾਹਮਣੇ ਆਇਆ ਹੈ ਜਿੱਥੇ ਦੁਸਾਂਝ ਚੌਂਕੀ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਮੱਤਫਲੂ ਵਿਚ ਇਕ ਵਿਅਕਤੀ ਦਾ ਇਸ ਲਈ ਕਹੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ ਕਿਉਂਕਿ ਉਸ ਵੱਲੋਂ ਨਾਲ ਲੱਗਦੀ ਜ਼ਮੀਨ ਉੱਤੇ ਵੱਟ ਪਾਉਣ ਲਈ ਮਿੱਟੀ ਪੁੱਟੀ ਜਾ ਰਹੀ ਸੀ।

ਜਿਸ ਦੇ ਚਲਦਿਆਂ ਹੋਇਆਂ ਜਿਥੇ ਦੋ ਵਿਅਕਤੀਆਂ ਵੱਲੋਂ ਇਸ ਵਿਅਕਤੀ ਨੂੰ ਬੰਨੇ ਤੋਂ ਮਿੱਟੀ ਕੱਢਣ ਤੋਂ ਰੋਕਿਆ ਗਿਆ ਅਤੇ ਉਸ ਦੇ ਸਿਰ ਵਿਚ ਕਹੀਆਂ ਮਾਰੀਆਂ ਗਈਆਂ,ਜਿਸ ਕਾਰਨ ਉਸ ਦਾ ਕਤਲ ਕਰ ਦਿੱਤਾ ਗਿਆ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪੁਲਿਸ ਵੱਲੋਂ ਦੱਸਿਆ ਗਿਆ ਹੈ ਕਿ ਇਹ ਘਟਨਾ ਉਸ ਸਮੇਂ ਵਾਪਰੀ ਜਦੋਂ 70 ਸਾਲਾ ਵਿਅਕਤੀ ਗੁਰਪਾਲ ਸਿੰਘ ਪੁੱਤਰ ਪਿਆਰਾ ਸਿੰਘ ਆਪਣੀ ਜ਼ਮੀਨ ਦੇ ਉਪਰ ਪਿੰਡ ਦੇ ਵਿੱਚ ਕੰਮ ਕਰ ਰਿਹਾ ਸੀ ਅਤੇ ਉਸ ਵੱਲੋਂ ਖੇਤ ਵਿੱਚ ਬੰਨ੍ਹੇ ਤੋਂ ਮਿੱਟੀ ਕੱਢੀ ਜਾ ਰਹੀ ਸੀ।

ਹੁਣ ਹੀ ਉਸ ਨੂੰ ਦੋ ਵਿਅਕਤੀਆਂ ਵੱਲੋਂ ਰੋਕਿਆ ਗਿਆ ਜਿਨ੍ਹਾਂ ਵਿਚ ਹਰਜੀਤ ਸਿੰਘ ਪੁੱਤਰ ਨਿਰਮਲ ਸਿੰਘ, ਅਤੇ ਨਿਰਮਲ ਸਿੰਘ ਪੁੱਤਰ ਚਿੰਤਾ ਸਿੰਘ ਉਸ ਨੂੰ ਵੱਟ ਪਾਉਣ ਤੋਂ ਰੋਕ ਰਹੇ ਸਨ ਜਿਸ ਕਾਰਣ ਉਨ੍ਹਾਂ ਚ ਆਪਸੀ ਵਿਵਾਦ ਹੋ ਗਿਆ ਅਤੇ ਉਨ੍ਹਾਂ ਵੱਲੋਂ 70 ਸਾਲਾ ਗੁਰਪਾਲ ਸਿੰਘ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।