BREAKING NEWS
Search

ਪੰਜਾਬ : ਸਕੂਲ ਤੋਂ ਘਰ ਪਰਤ ਰਿਹਾ 11 ਸਾਲਾਂ ਵਿਦਿਆਰਥੀ ਹੋਇਆ ਸ਼ੱਕੀ ਹਾਲਾਤਾਂ ਚ ਲਾਪਤਾ, ਪੁਲਿਸ ਵਲੋਂ ਕੀਤੀ ਜਾ ਰਹੀ ਭਾਲ

ਆਈ ਤਾਜਾ ਵੱਡੀ ਖਬਰ 

ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਮਾਪਿਆਂ ਵੱਲੋਂ ਪੂਰੀ ਤਰਾਂ ਚੌਕਸੀ ਵਰਤੀ ਜਾਂਦੀ ਹੈ ਉਥੇ ਹੀ ਪੰਜਾਬ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਜਿਸ ਨਾਲ ਬਹੁਤ ਸਾਰੇ ਪਰਵਾਰਾਂ ਵਿਚ ਡਰ ਦਾ ਮਾਹੌਲ ਵੀ ਪੈਦਾ ਹੋ ਜਾਂਦਾ ਹੈ। ਬੱਚਿਆਂ ਅਤੇ ਬਹੁਤ ਸਾਰੇ ਸੜਕ ਹਾਦਸੇ ਵਾਪਰ ਜਾਂਦੇ ਹਨ ਉਥੇ ਹੀ ਬੱਚਿਆਂ ਨੂੰ ਅਗਵਾ ਕਰਨ ਵਰਗੀਆਂ ਘਟਨਾਵਾਂ ਵੀ ਲਗਾਤਾਰ ਹੀ ਵੱਧਦੀਆਂ ਜਾ ਰਹੀਆਂ ਹਨ ਜਿਸ ਕਾਰਨ ਬਹੁਤ ਸਾਰੇ ਮਾਪਿਆਂ ਨੂੰ ਕਈ ਤਰ੍ਹਾਂ ਦੀਆਂ ਪਰੇਸ਼ਾਨੀਆਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ ਜਿੱਥੇ ਆਏ ਦਿਨ ਹੀ ਅਜਿਹੇ ਮਾਮਲਿਆਂ ਦੇ ਸਾਹਮਣੇ ਆਉਣ ਨਾਲ ਪੁਲਿਸ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਜਾਂਦੀ ਹੈ ਉੱਥੇ ਹੀ ਅਗਵਾ ਹੋਣ ਵਾਲੇ ਬੱਚਿਆਂ ਦੇ ਮਾਪਿਆਂ ਤੇ ਦੁੱਖਾਂ ਦਾ ਪਹਾੜ ਟੁੱਟਦਾ ਹੈ।

ਹੁਣ ਪੰਜਾਬ ਵਿੱਚ ਇਥੇ ਸਕੂਲ ਤੋਂ ਘਰ ਪਰਤ ਰਹੇ 11 ਸਾਲਾ ਵਿਦਿਆਰਥੀ ਦੀ ਸ਼ੱਕੀ ਹਲਾਤਾਂ ਵਿੱਚ ਲਾਪਤਾ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਪੁਲਿਸ ਵੱਲੋਂ ਭਾਲ ਕੀਤੀ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਫ਼ਰੀਦਕੋਟ ਤੋਂ ਸਾਹਮਣੇ ਆਇਆ ਹੈ ਜਿੱਥੇ ਇਕ 11 ਸਾਲਾ ਦਾ ਬੱਚਾ ਉਸ ਸਮੇਂ ਲਾਪਤਾ ਹੋ ਗਿਆ ਜਦੋਂ ਉਹ ਸਕੂਲ ਤੋਂ ਘਰ ਪਰਤ ਰਿਹਾ ਸੀ। ਦੱਸ ਦਈਏ ਕਿ 11 ਸਾਲਾਂ ਦਾ ਹਿੰਮਤ ਪਰੀਤ ਸਿੰਘ ਜਿੱਥੇ ਫਰੀਦਕੋਟ ਦੇ ਕਾਨਵੈਂਟ ਸਕੂਲ ਵਿੱਚ ਪੰਜਵੀਂ ਕਲਾਸ ਵਿੱਚ ਪੜ੍ਹਾਈ ਕਰ ਰਿਹਾ ਹੈ।

ਅੱਧੀ ਛੁੱਟੀ ਹੋਣ ਤੋਂ ਬਾਅਦ ਜਦੋਂ ਇਹ ਬੱਚਾ ਸਕੂਲ ਤੋਂ ਆਪਣੇ ਘਰ ਵਾਪਸ ਜਾ ਰਿਹਾ ਸੀ। ਸਕੂਲ ਤੋਂ ਬਾਹਰ ਨਿਕਲਣ ਤੋ ਕੁਝ ਸਮੇਂ ਬਾਅਦ ਹੀ ਇਹ ਬੱਚਾ ਭੇਦ-ਭਰੇ ਹਲਾਤਾ ਵਿੱਚ ਲਾਪਤਾ ਹੋ ਗਿਆ ਹੈ ਜਿੱਥੇ ਬੱਚੇ ਦੇ ਨਾ ਮਿਲਣ ਤੇ ਇਸਦੀ ਸ਼ਿਕਾਇਤ ਪੁਲਸ ਨੂੰ ਕੀਤੀ ਗਈ ਹੈ ਅਤੇ ਪੁਲਿਸ ਵੱਲੋਂ ਇਸ ਬੱਚੇ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।

ਪੁਲਸ ਪ੍ਰਸ਼ਾਸਨ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਜਿੱਥੇ ਬੱਚੇ ਦੀ ਭਾਲ ਕੀਤੀ ਜਾ ਰਹੀ ਹੈ ਉਥੇ ਹੀ ਸੀਸੀਟੀਵੀ ਕੈਮਰੇ ਦੀ ਫੁਟੇਜ ਦੇ ਆਧਾਰ ਤੇ ਬੱਚੇ ਨੂੰ ਲੱਭਿਆ ਜਾ ਰਿਹਾ ਹੈ। ਬੱਚੇ ਦੇ ਮਾਪਿਆਂ ਦਾ ਬੁਰਾ ਹਾਲ ਹੈ ਜਿਨ੍ਹਾਂ ਦਾ ਬੱਚਾ ਅਜੇ ਤੱਕ ਘਰ ਨਹੀਂ ਆਇਆ ਹੈ।