Warning: getimagesize(https://www.punjab.news/wp-content/uploads/2020/11/1604550382102723.png): Failed to open stream: HTTP request failed! HTTP/1.1 404 Not Found in /home/punjab/public_html/wp-content/plugins/wonderm00ns-simple-facebook-open-graph-tags/public/class-webdados-fb-open-graph-public.php on line 1136

ਪੰਜਾਬ ਸਰਕਾਰ ਦੀ ਇਸ ਸਕੀਮ ਦੀ ਅੱਜ ਹੈ ਆਖਰੀ ਤਰੀਕ , ਜਿਹੜੇ ਰਹਿ ਗਏ ਦੁਬਾਰਾ ਮੌਕਾ ਨਹੀਂ ਮਿਲੇਗਾ

1338

ਇਸ ਸਕੀਮ ਦੀ ਅੱਜ ਹੈ ਆਖਰੀ ਤਰੀਕ

ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਲੈ ਕੇ ਸਰਕਾਰਾਂ ਬਹੁਤ ਸਾਰੇ ਉਚੇਚੇ ਕਦਮ ਉਠਾਉਂਦੀਆਂ ਨੇ ਤਾਂ ਜੋ ਬੱਚੇ ਵਧੀਆ ਭਵਿੱਖ ਦੇ ਵਿੱਚ ਪ੍ਰਵੇਸ਼ ਕਰ ਸਕਣ। ਬੱਚਿਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਸਰਕਾਰ ਵੱਲੋਂ ਸਮੇਂ ਸਮੇਂ ‘ਤੇ ਕੁੱਝ ਸਕੀਮਾਂ ਦਾ ਆਰੰਭ ਵੀ ਕੀਤਾ ਜਾਂਦਾ ਹੈ। ਅਜਿਹੇ ਵਿਚ ਹੀ ਵਿਦਿਆਰਥੀਆਂ ਦੀ ਭਲਾਈ ਲਈ ਵਜ਼ੀਫਾ ਸਕੀਮ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਹੈ।

ਇਹ ਸਕੀਮ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਚਲਾਈ ਜਾਂਦੀ ਹੈ। ਵਿਦਿਆਰਥੀਆਂ ਦੀ ਭਲਾਈ ਦੇ ਲਈ ਸਿੱਖਿਆ ਵਿਭਾਗ ਦੇ ਵਜ਼ੀਫਾ ਸਕੀਮਾਂ ਲਈ ਈ-ਪੰਜਾਬ ਪੋਰਟਲ 5 ਨਵੰਬਰ ਤੱਕ ਖੋਲ੍ਹਣ ਦੇ ਹੁਕਮ ਦੇ ਦਿੱਤੇ ਹਨ। ਇਹ ਹੁਕਮ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਹਨ। ਜਿਸ ਅਧੀਨ ਵਿਦਿਆਰਥੀਆਂ ਦੀ ਭਲਾਈ ਲਈ ਵੱਖ-ਵੱਖ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ।

ਇਸ ਲਈ ਵਿਦਿਆਰਥੀਆਂ ਵੱਲੋਂ ਪ੍ਰਾਪਤ ਪ੍ਰਤੀ ਬੇਨਤੀਆਂ ਨੂੰ ਪ੍ਰਵਾਨ ਕਰਨ ਲਈ ਈ-ਪੰਜਾਬ ਪੋਟਲ ਨੂੰ 4 ਅਤੇ 5 ਨਵੰਬਰ ਲਈ ਦੁਬਾਰਾ ਖੋਲ ਦਿੱਤਾ ਗਿਆ ਹੈ। ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਵਿਦਿਆਰਥੀਆਂ ਲਈ ਵੱਖ-ਵੱਖ ਸਕੀਮਾਂ ਨੌਵੀਂ ਅਤੇ ਦਸਵੀਂ ਜਮਾਤ ਵਿੱਚ ਪੜ੍ਹਦੇ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ, ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ,

ਪਹਿਲੀ ਜਮਾਤ ਤੋਂ ਦਸਵੀਂ ਜਮਾਤ ਤੱਕ ਪੜ੍ਹਦੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ, ਨੌਵੀਂ ਤੋਂ ਬਾਰ੍ਹਵੀਂ ਜਮਾਤ ਵਿੱਚ ਪੜ੍ਹਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਅਪਗ੍ਰੇਡੇਸ਼ਨ ਔਫ਼ ਮੈਰਿਟ, ਹੁਸ਼ਿਆਰ ਵਿਦਿਆਰਥੀਆਂ ਲਈ ਡਾਕਟਰ ਹਰਗੋਬਿੰਦ ਖੁਰਾਣਾ ਸਕਾਲਰਸ਼ਿਪ ਸਕੀਮ, ਜਨਰਲ ਸਕਾਲਰਸ਼ਿਪ ਸਕੀਮ ਅਤੇ ਹੋਰ ਵਜ਼ੀਫਾ ਸਕੀਮਾਂ ਲਈ ਪੋਰਟਲ ਨੂੰ 5 ਨਵੰਬਰ ਤੱਕ ਖੋਲਿਆ ਗਿਆ ਹੈ।

ਵਿਦਿਆਰਥੀ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ 4 ਤੋਂ 5 ਨਵੰਬਰ 2020 ਤੱਕ ਅਪਲਾਈ ਕਰ ਸਕਦੇ ਹਨ। ਜ਼ਿਲ੍ਹਾ ਪੱਧਰ ਤੇ ਡਾਟਾ ਵੈਰੀਫਾਈ ਕਰਕੇ ਮੁੱਖ ਦਫਤਰ ਨੂੰ ਭੇਜਣ ਦੀ ਆਖਰੀ ਤਰੀਕ 4 ਤੋਂ 6 ਨਵੰਬਰ 2020 ਕਰ ਗਈ ਹੈ।ਜੇਕਰ ਇਸ ਮਿਥੇ ਸਮੇਂ ਦੌਰਾਨ ਕਈ ਵਿਦਿਆਰਥੀ ਅਪਲਾਈ ਕਰਨ ਤੋਂ ਵਾਂਝਾ ਰਹਿ ਜਾਂਦਾ ਹੈ ਇਸ ਦਾ ਨਿਰੋਲ ਜ਼ਿੰਮੇਵਾਰ ਸਕੂਲ ਮੁਖੀ ਹੋਵੇਗਾ।