ਪੰਜਾਬ ਸਰਕਾਰ ਨੇ ਕਰਤਾ ਇਹ ਵੱਡਾ ਐਲਾਨ ਔਰਤਾਂ ਚ ਛਾ ਗਈ ਖੁਸ਼ੀ ਦੀ ਲਹਿਰ

ਆਈ ਤਾਜਾ ਵੱਡੀ ਖਬਰ

ਸਮਾਜਿਕ ਮੁੱਦਿਆਂ ਉਪਰ ਸਰਕਾਰਾਂ ਵੱਲੋਂ ਵੱਖ-ਵੱਖ ਸਮੇਂ ਉੱਤੇ ਕਈ ਅਹਿਮ ਫ਼ੈਸਲੇ ਲਏ ਜਾਂਦੇ ਹਨ। ਇਨ੍ਹਾਂ ਫ਼ੈਸਲਿਆਂ ਦੇ ਨਾਲ ਜਿੱਥੇ ਨਵੇਂ ਤਰੱਕੀ ਦੇ ਮੌਕੇ ਖੁੱਲ੍ਹੇ ਹਨ ਉੱਥੇ ਹੀ ਸੰਪੂਰਨ ਸਮਾਜ ਦਾ ਵਿਕਾਸ ਕਰਨ ਵਿੱਚ ਲੋਕਾਂ ਦੀ ਸ਼ਮੂਲੀਅਤ ਵੱਧ ਜਾਂਦੀ ਹੈ। ਸਰਕਾਰ ਦੇ ਇਨ੍ਹਾਂ ਹੁਕਮਾਂ ਦਾ ਇੱਥੋਂ ਦੇ ਰਹਿਣ ਵਾਲੇ ਲੋਕਾਂ ਉੱਤੇ ਗਹਿਰਾ ਅਸਰ ਹੁੰਦਾ ਹੈ। ਬਦਲਦੇ ਸਮੇਂ ਦੇ ਅਨੁਸਾਰ ਬਹੁਤ ਸਾਰੇ ਨਿਯਮਾਂ ਵਿਚ ਕਈ ਤਰ੍ਹਾਂ ਦੀਆਂ ਸੋਧਾਂ ਕੀਤੀਆਂ ਜਾਂਦੀਆਂ ਹਨ।

ਤਾਂ ਜੋ ਹਰ ਕੰਮ ਨੂੰ ਸਮੇਂ ਦੀ ਚਾਲ ਦੇ ਨਾਲ-ਨਾਲ ਕੀਤਾ ਜਾ ਸਕੇ। ਇਸ ਸਮੇਂ ਪੰਜਾਬ ਦੀ ਸੂਬਾ ਸਰਕਾਰ ਨੇ ਇੱਕ ਬਹੁਤ ਵੱਡੀ ਖੁਸ਼ਖਬਰੀ ਆਪਣੇ ਰਾਜ ਦੇ ਲੋਕਾਂ ਨੂੰ ਦਿੱਤੀ ਹੈ। ਜਿਸ ਵਿੱਚ ਪੰਜਾਬ ਸਰਕਾਰ ਨੇ ਔਰਤਾਂ ਨੂੰ ਇੱਕ ਵੱਡਾ ਤੋਹਫਾ ਦਿੰਦਿਆਂ ਸਰਕਾਰੀ ਨੌਕਰੀਆਂ ਵਿੱਚ ਉਨ੍ਹਾਂ ਦਾ 33 ਫ਼ੀਸਦੀ ਰਾਖਵਾਂਕਰਨ ਦੇਣ ਲਈ ਵੱਖ ਵੱਖ ਵਿਭਾਗਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਸਰਕਾਰ ਦੇ ਇਸ ਫ਼ੈਸਲੇ ਦੇ ਨਾਲ ਸਮੂਹ ਇਸਤਰੀ ਜਗਤ ਦੇ ਵਿੱਚ ਖੁਸ਼ੀ ਦੀ ਲਹਿਰ ਦੇਖੀ ਜਾ ਰਹੀ ਹੈ।

ਇਸ ਸਬੰਧੀ ਸਮਾਜ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਰੁਣਾ ਚੌਧਰੀ ਨੇ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਜਾਣਕਾਰੀ ਦਿੱਤੀ ਜਿਸ ਵਿੱਚ ਉਹਨਾਂ ਪੰਜਾਬ ਸਿਵਲ ਸੇਵਾਵਾਂ (ਔਰਤਾਂ ਲਈ ਅਸਾਮੀਆਂ ਦਾ ਰਾਖਵਾਂਕਰਨ) ਨਿਯਮ 2020 ਦੇ ਅੰਤਰਗਤ ਸਰਕਾਰੀ ਨੌਕਰੀਆਂ ਵਿੱਚ ਔਰਤਾਂ ਦੀ 33 ਫ਼ੀਸਦੀ ਰਾਖਵਾਂਕਰਨ ਦੌਰਾਨ ਸਿੱਧੀ ਭਰਤੀ ਕਰਨ ਨੂੰ ਯਕੀਨੀ ਬਣਾਉਣ ਲਈ ਆਖਿਆ।

ਇਸ ਆਦੇਸ਼ ਦੇ ਤਹਿਤ ਨਿਯਮਾਂ ਦੀ ਪਾਲਣਾ ਕਰਨ ਲਈ ਅਰੁਣਾ ਚੌਧਰੀ ਵੱਲੋਂ ਮੁੱਖ ਸਕੱਤਰਾਂ, ਵਿੱਤ ਕਮਿਸ਼ਨਰਾਂ, ਡਵੀਜ਼ਨਲ ਕਮਿਸ਼ਨਰਾਂ, ਪ੍ਰਮੁੱਖ ਸਕੱਤਰਾਂ, ਅਤੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰ ਆਖਿਆ ਗਿਆ ਹੈ। ਜਿਸ ਨਾਲ ਵੱਖ-ਵੱਖ ਸਰਕਾਰੀ ਅਦਾਰਿਆਂ ਚ ਪਈਆਂ ਗਰੁੱਪ ਏ., ਬੀ., ਸੀ., ਅਤੇ ਡੀ. ਦੀਆਂ ਖਾਲੀ ਅਸਾਮੀਆਂ ਨੂੰ ਭਰਨ ਦੌਰਾਨ ਇਨ੍ਹਾਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਆਖਿਆ ਗਿਆ ਹੈ। ਕੈਬਿਨੇਟ ਮੰਤਰੀ ਨੇ ਆਖਿਆ ਹੈ ਤੇ ਇਸ ਫੈਸਲੇ ਦੇ ਨਾਲ ਔਰਤਾਂ ਲਈ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਜਾ ਸਕਣਗੇ। ਔਰਤਾਂ ਨੂੰ ਸ਼-ਕ-ਤੀ-ਕ-ਰ-ਨ ਦੀ ਦਿਸ਼ਾ ਵੱਲ ਇਹ ਅਹਿਮ ਫ਼ੈਸਲਾ ਵੀ ਹੈ।