ਪੰਜਾਬ ਸਰਕਾਰ ਨੇ ਸਰਕਾਰੀ ਸਕੂਲਾਂ ਲਈ ਲਿਆ ਵੱਡਾ ਫੈਸਲਾ , ਹਰ ਹਫ਼ਤੇ ‘ਟੀਚਰ ਆਫ਼ ਦਾ ਵੀਕ’ ਐਲਾਨਣ ਦਾ ਕੀਤਾ ਐਲਾਨ

ਆਈ ਤਾਜਾ ਵੱਡੀ ਖਬਰ 

ਜਦੋਂ ਦੀ ਪੰਜਾਬ ਦੇ ਵਿੱਚ ਸਰਕਾਰ ਬਣੀ ਹੈ, ਉਦੋਂ ਤੋਂ ਹੀ ਸਰਕਾਰ ਦੇ ਵੱਲੋਂ ਸਿੱਖਿਆ ਖੇਤਰ ‘ਚ ਸੁਧਾਰ ਕਰਨ ਲਈ ਵੱਖ ਵੱਖ ਤਰਾਂ ਦੇ ਐਲਾਨ ਕੀਤੇ ਜਾ ਰਹੇ ਹਨ l ਮਾਨ ਸਰਕਾਰ ਦੇ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਹੀ ਪੰਜਾਬੀਆਂ ਦੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਸਿੱਖਿਆ ਖੇਤਰ ਵਿੱਚ ਸੁਧਾਰ ਕੀਤਾ ਜਾਵੇਗਾ l ਜਿਸਦੇ ਚੱਲਦੇ ਹਰ ਰੋਜ਼ ਮਾਨ ਸਰਕਾਰ ਸਿੱਖਿਆ ਖੇਤਰ ਨੂੰ ਲੈ ਕੇ ਵੱਡੇ ਐਲਾਨ ਕਰਦੀ ਹੋਈ ਨਜ਼ਰ ਆਉਂਦੀ ਪਈ ਹੈ l ਇਸੇ ਵਿਚਾਲੇ ਹੁਣ ਪੰਜਾਬ ਸਰਕਾਰ ਦੇ ਵੱਲੋਂ ਸਰਕਾਰੀ ਸਕੂਲਾਂ ਨੂੰ ਲੈ ਕੇ ਵੱਡਾ ਫੈਸਲਾ ਕਿੱਤਾ ਗਿਆ ਹੈ l ਦਰਅਸਲ ਹੁਣ ਸਰਕਾਰੀ ਸਕੂਲਾਂ ਦੇ ਵਿੱਚ ਹਰ ਹਫ਼ਤੇ ‘ਟੀਚਰ ਆਫ਼ ਦਾ ਵੀਕ’ ਮਨਾਉਣ ਦਾ ਐਲਾਨ ਕਰ ਦਿੱਤਾ ਗਿਆ ਹੈ।

ਦੱਸਦਿਆ ਕਿ ਪੰਜਾਬ ਸਰਕਾਰ ਦਾ ਸਿੱਖਿਆ ਵਿਭਾਗ ਆਪਣੇ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਤੇ ਉਨ੍ਹਾਂ ਦੇ ਚੰਗੇ ਕੰਮਾਂ ਤੋਂ ਲੋਕਾਂ ਨੂੰ ਜਾਣੂ ਕਰਵਾਉਣ ਲਈ ‘ਟੀਚਰ ਆਫ਼ ਦਾ ਵੀਕ’ ਪ੍ਰੋਗਰਾਮ ਦੀ ਸ਼ੁਰੂਆਤ ਕਰਨ ਜਾ ਰਹੇ ਹਨ । ਇਸ ਨਾਲ ਸਿੱਖਿਆ ਖੇਤਰ ਦੀ ਨੁਹਾਰ ਬਦਲਣ ਦੀਆਂ ਗੱਲਾਂ ਸਰਕਾਰ ਦੇ ਵੱਲੋਂ ਕੀਤੀਆਂ ਜਾ ਰਹੀਆਂ ਹਨ। ਇਸ ਨੂੰ ਲੈ ਕੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ”ਟੀਚਰ ਆਫ ਦਾ ਵੀਕ” ਦਾ ਪੋਸਟਰ ਰਿਲੀਜ਼ ਕੀਤਾ ਗਿਆ, ਜਿਸ ਨੂੰ ਲੈ ਕੇ ਅਧਿਆਪਕਾਂ ਦੇ ਵਿੱਚ ਖੁਸ਼ੀ ਵੇਖਣ ਨੂੰ ਮਿਲਦੀ ਪਈ ਹੈ l

ਓਥੇ ਹੀ ਇਸ ਸੰਬੰਧੀ ਗੱਲ ਬਾਤ ਕਰਦਿਆਂ ਹੋਇਆ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਅਧਿਆਪਕਾਂ ਦਾ ਬਣਦਾ ਮਾਣ ਸਨਮਾਨ ਬਹਾਲ ਕਰਨ ਲਈ ਇਹ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ, ਸਿੱਖਿਆ ਮੰਤਰੀ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਨਵੀਂ ਸ਼ੁਰੂਆਤ ਬਾਰੇ ਜਾਣਕਾਰੀ ਸਾਂਝੀ ਕੀਤੀ ।

ਇਸ ਪ੍ਰੋਗਰਾਮ ਤਹਿਤ ਹਫ਼ਤੇ ਦੌਰਾਨ ਚੰਗਾ ਕੰਮ ਕਰਨ ਵਾਲੇ ਅਧਿਆਪਕਾਂ ਦੀਆਂ ਫੋਟੋਆਂ ਟੈਗ ਕਰਨ ਦੇ ਨਾਲ-ਨਾਲ ਉਨ੍ਹਾਂ ਦੇ ਚੰਗੇ ਕੰਮ ਬਾਰੇ ਵੀ ਜਾਣਕਾਰੀ ਦਿੱਤੀ ਜਾਵੇਗੀ। ਜਿਸ ਨਾਲ ਅਧਿਆਪਕਾਂ ਦਾ ਮਾਣ ਵਧੇਗਾ ਤੇ ਉਹ ਅੱਗੋਂ ਹੋਰ ਚੰਗੇ ਕੰਮ ਕਰਨਗੇ, ਤਾਂ ਜੋ ਉਹਨਾਂ ਨੂੰ ਇਸੇ ਪ੍ਰਕਾਰ ਅੱਗੇ ਸਨਮਾਨਿਤ ਕੀਤਾ ਜਾਵੇ। ਜਦੋਂ ਸੂਬੇ ਦੇ ਅਧਿਆਪਕ ਖੁਸ਼ ਹੋਣਗੇ ਤਾਂ ਫਿਰ ਉਨ੍ਹਾਂ ਵੱਲੋਂ ਬੱਚਿਆਂ ਨੂੰ ਵੀ ਚੰਗੀ ਸਿੱਖਿਆ ਦਿੱਤੀ ਜਾਵੇਗੀ।