ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਲੈਕੇ ਜਾਰੀ ਕਰਤਾ ਵੱਡਾ ਹੁਕਮ- ਤਾਜਾ ਵੱਡੀ ਖ਼ਬਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਜਿੱਥੇ ਬੇਹਤਰੀ ਵਾਸਤੇ ਬਹੁਤ ਸਾਰੇ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਜਿਸ ਨੂੰ ਲੈ ਕੇ ਲੋਕਾਂ ਵਿਚ ਵੀ ਬਦਲਾਅ ਦੇਖਿਆ ਜਾ ਰਿਹਾ ਹੈ। ਕਿਉਂਕਿ ਪੰਜਾਬ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਬਿਹਤਰ ਸਿੱਖਿਆ ਅਤੇ ਸਿਹਤ ਸਹੂਲਤਾਂ ਦਿੱਤੇ ਜਾਣ ਦਾ ਵਾਅਦਾ ਕੀਤਾ ਗਿਆ ਸੀ। ਹੁਣ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਨੂੰ ਲੈ ਕੇ ਜਾਰੀ ਕਰਤਾ ਵੱਡਾ ਹੁਕਮ, ਜਿਸ ਬਾਰੇ ਤਾਜਾ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਲੋਕਾਂ ਨੂੰ ਬੇਹਤਰੀਨ ਸੇਵਾਵਾਂ ਪੰਜਾਬ ਅੰਦਰ ਦਿੱਤੇ ਜਾਣ ਲਈ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ ਉਥੇ ਹੀ ਹੁਣ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵੱਲੋਂ ਵੀ ਪੀਜੀਆਈ ਵਿੱਚ ਸਿੱਧੇ ਮਰੀਜ਼ ਰੈਫ਼ਰ ਕਰਨ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਨੂੰ ਕੁਝ ਹੁਕਮ ਜਾਰੀ ਕਰ ਦਿੱਤੇ ਹਨ।

ਜਿੱਥੇ ਬਹੁਤ ਸਾਰੇ ਮਰੀਜ਼ ਪੂਰੇ ਪੰਜਾਬ ਤੋਂ ਪੀਜੀਆਈ ਵਿਖੇ ਭੇਜ ਦਿੱਤੇ ਜਾਂਦੇ ਹਨ ਉਥੇ ਜਗਾ ਨਾ ਹੋਣ ਦੇ ਚਲਦੇ ਹੋਏ ਬਹੁਤ ਸਾਰੇ ਮਰੀਜ਼ਾਂ ਨੂੰ ਵਾਪਸ ਭੇਜ ਦਿੱਤਾ ਜਾਂਦਾ ਹੈ ਦਾਖਲ ਨਹੀਂ ਕੀਤਾ ਜਾਂਦਾ ਜਿਸ ਨਾਲ ਕਈ ਮਰੀਜ਼ਾਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈਂਦਾ ਹੈ। ਪੰਜਾਬ ਅੰਦਰ ਜਿਥੇ 108 ਐਮਰਜੈਂਸੀ ਐਂਬੂਲੈਂਸ ਸੇਵਾਵਾਂ ਜਾਰੀ ਕੀਤੀਆਂ ਗਈਆਂ ਹਨ। ਉੱਥੇ ਹੀ ਰਸਤੇ ਵਿੱਚ ਜਾਮ ਨੂੰ ਲੈ ਕੇ ਵੀ ਐਂਬੂਲੈਂਸ ਨੂੰ ਵੀ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਮੈਡੀਕਲ ਕਾਲਜਾਂ ਅਤੇ ਸਿਵਲ ਸਰਜਨਾਂ ਨੂੰ ਵੀ ਮਰੀਜ਼ਾਂ ਦੀ ਸਥਿਤੀ ਨੂੰ ਦੇਖਦੇ ਹੋਏ ਨਿਰਦੇਸ਼ ਜਾਰੀ ਕੀਤੇ ਗਏ ਹਨ।

ਉਥੇ ਹੀ ਹੁਣ ਕਪੂਰਥਲਾ, ਤਰਨਤਾਰਨ ਅਤੇ ਪਠਾਨਕੋਟ ,ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ ਦੇ ਹਸਪਤਾਲਾਂ ਨੂੰ ਅੰਮ੍ਰਿਤਸਰ ਦੇ ਮੈਡੀਕਲ ਕਾਲਜ ਨਾਲ ਅਟੈਚ ਕਰ ਦਿੱਤਾ ਗਿਆ ਹੈ। ਮੋਗਾ ਅਤੇ ਮੁਕਤਸਰ,ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਵਿੱਚ ਮਰੀਜ਼ਾਂ ਨੂੰ ਰੈਫਰ ਕਰਨਗੇ।

ਮੋਹਾਲੀ ਮੈਡੀਕਲ ਕਾਲਜ ਲੁਧਿਆਣਾ, ਰੋਪੜ, ਨਵਾਂਸ਼ਹਿਰ ਫਤਿਹਗੜ੍ਹ ਸਾਹਿਬ, ਅਤੇ ਮੋਹਾਲੀ ਨੂੰ ਪੂਰਾ ਕਰੇਗਾ। ਚਾਰ ਜ਼ਿਲ੍ਹੇ ਪਟਿਆਲਾ ਅਤੇ ਸੰਗਰੂਰ,ਬਰਨਾਲਾ, ਮਾਨਸਾ ਨੂੰ ਪਟਿਆਲਾ ਮੈਡੀਕਲ ਕਾਲਜ ਨਾਲ ਜੋੜਿਆ ਗਿਆ ਹੈ ਅਤੇ ਸਿਰਫ਼ ਮੈਡੀਕਲ ਕਾਲਜ ਹੀ ਮਰੀਜ਼ਾਂ ਨੂੰ PGIMER ਅਤੇ GMCH-32 ਲਈ ਰੈਫ਼ਰ ਕਰ ਸਕਦੇ ਹਨ।