BREAKING NEWS
Search

ਪੰਜਾਬ: ਸੋਹਰਿਆਂ ਦੇ ਜ਼ੁਲਮ ਤੋਂ ਸਤਾਈ ਨੌਜਵਾਨ ਕੁੜੀ ਨੇ ਫਾਹਾ ਲਗਾ ਖੁਦ ਜੀਵਨ ਲੀਲਾ ਕੀਤੀ ਸਮਾਪਤ

ਆਈ ਤਾਜ਼ਾ ਵੱਡੀ ਖਬਰ 

ਬਹੁਤ ਲੋਕਾਂ ਵੱਲੋਂ ਜਿਥੇ ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਇਕ ਅਜਿਹਾ ਮਜ਼ਬੂਤ ਰਿਸ਼ਤਾ ਬਣਾ ਲਿਆ ਜਾਂਦਾ ਹੈ ਜਿਸ ਦੀ ਮਿਸਾਲ ਲੋਕਾਂ ਵੱਲੋਂ ਦਿੱਤੀ ਜਾਂਦੀ ਹੈ। ਬਹੁਤ ਸਾਰੀਆਂ ਵਿਆਹੁਤਾ ਜੋੜੀਆਂ ਬਹੁਤ ਸਾਰੇ ਲੋਕਾਂ ਲਈ ਇੱਕ ਪ੍ਰੇਰਣਾ ਸ੍ਰੋਤ ਵੀ ਬਣ ਜਾਂਦੀਆਂ ਹਨ। ਜਿੱਥੇ ਅਜਿਹੇ ਬਹੁਤ ਸਾਰੇ ਸ਼ਲਾਗਾਯੋਗ ਕਿਸੇ ਸਾਹਮਣੇ ਆਉਂਦੇ ਹਨ ਉੱਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਵਿਆਹ ਵਰਗੇ ਪਵਿੱਤਰ ਰਿਸ਼ਤੇ ਨੂੰ ਤਾਰਤਾਰ ਕਰ ਦਿੱਤਾ ਜਾਂਦਾ ਹੈ। ਦਹੇਜ ਦੇ ਲਾਲਚੀਆਂ ਵੱਲੋਂ ਬਹੁਤ ਸਾਰੀਆਂ ਲੜਕੀਆਂ ਨੂੰ ਦਹੇਜ਼ ਦੀ ਖ਼ਾਤਰ ਤੰਗ-ਪ੍ਰੇਸ਼ਾਨ ਕੀਤਾ ਜਾਂਦਾ ਹੈ ਬਹੁਤ ਸਾਰੀਆਂ ਲੜਕੀਆਂ ਵੱਲੋਂ ਅਜਿਹੀਆਂ ਪ੍ਰੇਸ਼ਾਨੀਆਂ ਦੇ ਚਲਦੇ ਹੋਏ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ।

ਆਏ ਦਿਨ ਹੀ ਅਜਿਹੀਆਂ ਕਈ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾਂਦਾ ਹੈ। ਹੁਣ ਇਥੇ ਸਾਰਿਆਂ ਦੇ ਜ਼ੁਲਮ ਤੋਂ ਸਤਾਈ ਹੋਈ ਇਕ ਲੜਕੀ ਵੱਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਜਿਸ ਬਾਰੇ ਤਾਜ਼ਾ ਜਾਣਕਾਰੀ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲੋਹੀਆਂ ਖਾਸ ਦੇ ਵਾਰਡ ਨੰਬਰ 9 ਤੋਂ ਸਾਹਮਣੇ ਆਇਆ ਹੈ। ਜਿੱਥੇ ਇਕ ਵਿਆਹੁਤਾ ਲੜਕੀ ਵੱਲੋਂ ਸਹੁਰਿਆ ਤੋ ਤੰਗ ਪ੍ਰੇਸ਼ਾਨ ਕੀਤੇ ਜਾਣ ਦੇ ਕਾਰਣ ਆਪਣੇ ਪੇਕੇ ਘਰ ਵਿੱਚ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ ਜਿਸ ਦੀ ਜਾਣਕਾਰੀ ਦਿੰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਹੈ ਕਿ ਉਨ੍ਹਾਂ ਦੀ 24 ਸਾਲਾਂ ਦੀ ਧੀ ਲਵਪ੍ਰੀਤ ਕੌਰ ਪੁੱਤਰੀ ਗਿਆਨ ਸਿੰਘ ਦਾ ਵਿਆਹ ਇੱਕ ਸਾਲ ਪਹਿਲਾਂ ਲੁਧਿਆਣਾ ਦੇ ਜਨਤਾ ਨਗਰ ਦੇ ਰਹਿਣ ਵਾਲੇ ਗਗਨਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਨਾਲ ਕੀਤਾ ਗਿਆ ਸੀ।

ਵਿਆਹ ਤੋਂ ਕੁਝ ਸਮੇਂ ਬਾਅਦ ਹੀ ਜਿਥੇ ਸਹੁਰੇ ਪਰਿਵਾਰ ਵੱਲੋਂ ਲੜਕੀ ਨੂੰ ਦਹੇਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਮਸਲੇ ਨੂੰ ਹੱਲ ਕਰਨ ਦੀ ਕੋਸ਼ਿਸ਼ ਵੀ ਕੀਤੀ ਗਈ ਪਰ ਸਹੁਰੇ ਪਰਿਵਾਰ ਵੱਲੋਂ ਲਗਾਤਾਰ ਲੜਕੀ ਨੂੰ ਤਾਹਨੇ-ਮਿਹਣੇ ਦਿੱਤੇ ਜਾਂਦੇ ਸਨ। ਜਿਸ ਦੇ ਚਲਦਿਆਂ ਹੋਇਆਂ ਲਵਪ੍ਰੀਤ ਆਪਣੇ ਪੇਕੇ ਘਰ ਆਈ ਹੋਈ ਸੀ।

ਜਿਸ ਤੋਂ ਬਾਅਦ ਪਰਿਵਾਰਕ ਮੈਂਬਰਾਂ ਦੀ ਪੰਚਾਇਤ ਦੇ ਰਾਹੀਂ ਹੋਈ ਗੱਲਬਾਤ ਦੇ ਜ਼ਰੀਏ ਮੁੜ ਲੜਕੀ ਨੂੰ ਸਹੁਰੇ ਘਰ ਭੇਜ ਦਿੱਤਾ ਗਿਆ। ਪਤੀ ਵੱਲੋਂ ਕੁੱਟਮਾਰ ਕਰਨ ਅਤੇ ਸਹੁਰੇ ਪਰਿਵਾਰ ਵੱਲੋਂ ਤੰਗ ਪ੍ਰੇਸ਼ਾਨ ਕਰਨ ਕਰਕੇ ਲੜਕੀ ਫਿਰ ਤੋਂ ਆਪਣੇ ਪੇਕੇ ਆਈ ਹੋਈ ਸੀ। ਜਿੱਥੇ ਲੜਕੀ ਦੇ ਪਤੀ ਵੱਲੋਂ ਫ਼ੋਨ ਕੀਤਾ ਗਿਆ ਸੀ ਕਿ ਅਸੀਂ ਗੱਲਬਾਤ ਕਰਨ ਜਾ ਰਹੇ ਹਾਂ ਅਤੇ ਤਲਾਕ ਲੈਣਾ ਹੈ, ਇਸ ਸਦਮੇ ਕਾਰਨ ਹੀ ਲੜਕੀ ਵੱਲੋਂ ਫਾਹਾ ਲਿਆ ਗਿਆ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।