ਪੰਜਾਬ : 2 ਅਤੇ 3 ਨਵੰਬਰ ਨੂੰ ਸਕੂਲਾਂ ਬਾਰੇ ਹੋਇਆ ਇਹ ਐਲਾਨ , ਮਾਪਿਆਂ ਚ ਛਾਈ ਖੁਸ਼ੀ

ਆਈ ਤਾਜਾ ਵੱਡੀ ਖਬਰ

ਪੰਜਾਬ ਵਿੱਚ ਕਰੋਨਾ ਵਾਇਰਸ ਦੇ ਕਾਰਨ ਮਾਰਚ ਤੋਂ ਹੀ ਸਕੂਲ ਬੰਦ ਕੀਤੇ ਗਏ ਸਨ। ਹੁਣ ਕਰੋਨਾ ਵਾਇਰਸ ਦੇ ਕੇਸਾਂ ਵਿਚ ਆਈ ਕਮੀ ਦੇ ਕਾਰਨ 19 ਅਕਤੂਬਰ ਤੋਂ ਸਾਰੇ ਵਿਦਿਅਕ ਅਦਾਰਿਆਂ ਨੂੰ ਖੋਲ੍ਹ ਦਿੱਤਾ ਗਿਆ ਹੈ। ਕੁਝ ਵਿਦਿਆਰਥੀ ਅਜੇ ਵੀ ਆਨਲਾਈਨ ਪੜ੍ਹਾਈ ਕਰ ਰਹੇ ਹਨ। ਕਿਉਂਕਿ ਕੁਝ ਮਾਪੇ ਬੱਚਿਆਂ ਨੂੰ ਸਕੂਲ ਭੇਜਣ ਤੋਂ ਅਜੇ ਵੀ ਡਰ ਰਹੇ ਹਨ। ਸਰਕਾਰ ਵੱਲੋਂ ਸਕੂਲਾਂ ਦੇ ਵਿੱਚ ਬੱਚਿਆਂ ਦੀ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਹੁਣ 2 ਤੇ 3 ਨਵੰਬਰ ਨੂੰ ਸਕੂਲਾਂ ਬਾਰੇ ਇਕ ਹੋਰ ਐਲਾਨ ਹੋਇਆ ਹੈ ਜਿਸ ਕਾਰਨ ਮਾਪਿਆਂ ਵਿਚ ਖੁਸ਼ੀ ਦੀ ਲਹਿਰ ਹੈ। ਇਸ ਖਬਰ ਬਾਰੇ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਹੈ ਕਿ ਕਿ ਬੱਚਿਆਂ ਦੀ ਸੁਰੱਖਿਆ ਨੂੰ ਵੇਖਦੇ ਹੋਏ ਮਾਪਿਆਂ ਲਈ ਸਕੂਲ ਸਿੱਖਿਆ ਵਿਭਾਗ ਵੱਲੋਂ 2 ਤੇ 3 ਨਵੰਬਰ ਨੂੰ ਮਾਪੇ ਅਧਿਆਪਕ ਮਿਲਣੀ ਦਾ ਆਯੋਜਨ ਕੀਤਾ ਗਿਆ ਹੈ। ਇਸ ਵਿੱਚ 19 ਹਜ਼ਾਰ ਸਰਕਾਰੀ ਪ੍ਰਾਇਮਰੀ ਸਕੂਲ ,ਮਿਡਲ ਹਾਈ ਅਤੇ ਸੀਨੀਅਰ ਸਕੈਂਡਰੀ ਸਕੂਲਾਂ ਚ ਪੜ੍ਹਦੇ 27.10 ਬੱਚਿਆਂ ਦੇ ਮਾਪੇ ਅਤੇ ਅਧਿਆਪਕ ਇਸ ਮਾਪੇ ਤੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨਗੇ।

ਸਿੱਖਿਆ ਵਿਭਾਗ ਵੱਲੋਂ 11 ਨਵੰਬਰ ਤੋਂ ਪੰਜਾਬ ਪ੍ਰਾਪਤੀ ਸਰਵੇਖਣ ਸ਼ੁਰੂ ਹੋ ਰਿਹਾ ਹੈ। ਬੱਚਿਆਂ ਦੇ ਮਾਪਿਆਂ ਨੂੰ ਇਸ ਸਰਵੇਖਣ ਵਿੱਚ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਉਤਸ਼ਾਹਿਤ ਕੀਤਾ ਜਾਵੇਗਾ ।ਸਿੱਖਿਆ ਮੰਤਰੀ ਨੇ ਸਮੂਹ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਪ੍ਰੇਰਿਆ ਹੈ , ਕਿ ਇਹ ਮੌਕਾ ਹੈ ਕਿ ਸਮੂਹ ਅਧਿਆਪਕ ਅਤੇ ਸਕੂਲ ਮੁਖੀ ਸਰਕਾਰੀ ਸਕੂਲਾਂ ਵਿਚ ਪਹਿਲੀ ਤੋਂ ਬਾਰਵੀਂ ਤੱਕ, ਪੜ੍ਹਦੇ ਬੱਚਿਆਂ ਦੇ ਮਾਪੇ ਸਕੂਲ ਮੈਨੇਜਮੈਂਟ ਕਮੇਟੀ, ਪੰਚਾਇਤ ਮੈਂਬਰਾਂ ਅਤੇ ਮਿਡ ਡੇ ਮੀਲ ਵਰਕਰਾਂ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

ਸੋਸ਼ਲ ਮੀਡੀਆ ਦੇ ਵੱਖ-ਵੱਖ ਪਲੇਟਫਾਰਮ ਜਿਵੇਂ ਕਿ ਫੇਸਬੁੱਕ, ਵਟਸਐਪ , ਟਵਿੱਟਰ ਆਦਿ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਸੁਨੇਹੇ ਭੇਜੇ ਜਾਣਗੇ। ਜਿਸ ਦੇ ਜ਼ਰੀਏ ਅਧਿਆਪਕ ਸਕੂਲ ਮੁਖੀ ,ਪੜੋ ਪੰਜਾਬ ,ਪੜਾਉ ਪੰਜਾਬ ,ਅਤੇ ਹੋਰ ਕਮੇਟੀ ਮੈਂਬਰਾਂ ਨੂੰ ਮਾਪੇ ਅਧਿਆਪਕ ਮਿਲਣੀ ਦੀ ਅਗਾਊ ਜਾਣਕਾਰੀ ਦੇਣ ਲਈ ਉਪਰਾਲੇ ਕਰਨ। ਸਿੱਖਿਆ ਵਿਭਾਗ ਦੇ ਸਮੂਹ ਸਿੱਖਿਆ ਅਫ਼ਸਰ ਆਪਣੇ ਸਕੂਲ ਦੇ ਅਧਿਆਪਕਾਂ ਨਾਲ ਮਾਪੇ ਅਧਿਆਪਕ ਮਿਲਣੀ ਤੋਂ ਪਹਿਲਾਂ ਮੀਟਿੰਗ ਕਰਕੇ ਇਸ ਅਧਿਆਪਕ ਤੇ ਮਾਪੇ ਮਿਲਣੀ ਦੇ ਉਦੇਸ਼ਾਂ ਦੀ ਪੂਰਤੀ ਲਈ ਅਧਿਆਪਕਾਂ ਨੂੰ ਉਤਸ਼ਾਹਿਤ ਕਰਨਗੇ।