ਪੰਜਾਬ: 2 ਦਿਨ ਪਹਿਲਾਂ ਘਰ ਤੋਂ ਲਾਪਤਾ ਨੌਜਵਾਨ ਦੀ ਨਹਿਰ ਚੋਂ ਮਿਲੀ ਲਾਸ਼

2614

ਆਈ ਤਾਜਾ ਵੱਡੀ ਖਬਰ 

ਜਿੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਾਂਦੀ ਹੈ ਅਜਿਹੀਆ ਸਾਹਮਣੇ ਆਉਣ ਵਾਲੀਆਂ ਘਟਨਾਵਾਂ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉੱਥੇ ਹੀ ਇਹਨਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕ ਆਰਥਿਕ ਤੌਰ ਤੇ ਕਮਜ਼ੋਰ ਹੋ ਗਏ ਸਨ ਜਿਨ੍ਹਾਂ ਲਈ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਜਿੱਥੇ ਬੇਰੁਜ਼ਗਾਰੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਅਜਿਹੇ ਕਦਮ ਚੁੱਕ ਲਏ ਗਏ। ਉਥੇ ਹੀ ਲੁੱਟ ਖੋਹ ਦੇ ਮਕਸਦ ਨਾਲ ਵੀ ਬਹੁਤ ਸਾਰੇ ਲੋਕਾਂ ਵੱਲੋਂ ਕਈ ਲੋਕਾਂ ਤੇ ਹਮਲਾ ਕਰ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਜਾਂਦਾ ਹੈ।

ਸਾਹਮਣੇ ਆਉਣ ਵਾਲੇ ਅਜਿਹੇ ਮਾਮਲਿਆਂ ਦੇ ਚਲਦਿਆਂ ਹੋਇਆਂ ਵੀ ਬਹੁਤ ਸਾਰੇ ਲੋਕਾਂ ਵਿਚ ਡਰ ਦਾ ਮਾਹੌਲ ਪੈਦਾ ਹੋ ਜਾਂਦਾ ਹੈ। ਹੁਣ ਪੰਜਾਬ ਵਿੱਚ ਦੋ ਦਿਨ ਪਹਿਲਾਂ ਘਰੋਂ ਲਾਪਤਾ ਨੌਜਵਾਨ ਦੀ ਲਾਸ਼ ਨਹਿਰ ਵਿੱਚੋਂ ਮਿਲੀ ਹੈ ਜਿਥੇ ਸਨਸਨੀ ਦਾ ਮਾਹੌਲ ਪੈਦਾ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਜਲਾਲਾਬਾਦ ਤੋਂ ਸਾਹਮਣੇ ਆਇਆ ਹੈ ਜਿੱਥੇ ਜਲਾਲਾਬਾਦ ਦੀ ਮੰਡੀ ਘੁਬਾਇਆ ਦੀ ਲਹਿਰ ਦੇ ਨਜ਼ਦੀਕ ਤੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ। ਦੱਸਿਆ ਗਿਆ ਹੈ ਕਿ 31 ਸਾਲਾਂ ਦਾ ਮ੍ਰਿਤਕ ਨੌਜਵਾਨ ਜਰਮਲ ਸਿੰਘ ਪੁੱਤਰ ਜਰਨੈਲ ਸਿੰਘ ਪਿੰਡ ਅਵਾਣ ਦਾ ਰਹਿਣ ਵਾਲਾ ਸੀ।

ਜੋ ਆਪਣੇ ਘਰ ਤੋਂ ਮੋਟਰਸਾਈਕਲ ਤੇ ਰਿਸ਼ਤੇਦਾਰੀ ਵਿੱਚ ਮਿਲਣ ਵਾਸਤੇ ਦੋ ਦਿਨ ਪਹਿਲਾਂ ਹੀ ਗਿਆ ਸੀ। ਜਿਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਆਇਆ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਉਸ ਦੀ ਭਾਲ ਕੀਤੀ ਗਈ। ਨੌਜਵਾਨ ਦੀ ਮ੍ਰਿਤਕ ਫੋਟੋ ਜਿੱਥੇ ਇਕ ਵਟਸਐਪ ਗਰੁੱਪ ਵਿੱਚ ਦਿਖਾਈ ਦਿੱਤੀ। ਉਸ ਤੋਂ ਬਾਅਦ ਇਸ ਨੌਜਵਾਨ ਦੀ ਪਹਿਚਾਣ ਹੋਈ ਹੈ।

ਇਸ ਮੌਕੇ ਫ਼ਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੌਰਚਰੀ ਵਿਚ ਰਖਵਾਇਆ ਗਿਆ ਸੀ। ਜਿਸ ਦੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਵੀ ਪੋਸਟਮਾਰਟਮ ਕਰਵਾਏ ਜਾਣ ਤੋਂ ਬਾਅਦ ਹੀ ਪਤਾ ਲੱਗੇਗਾ। ਦੱਸਿਆ ਗਿਆ ਹੈ ਕਿ ਮ੍ਰਿਤਕ ਨੌਜਵਾਨ ਵਿਆਹਿਆ ਹੋਇਆ ਸੀ ਅਤੇ ਆਪਣੇ ਪਰਵਾਰ ਵਿੱਚ ਉਸ ਦੀ ਮੌਤ ਦੀ ਖਬਰ ਮਿਲਦੇ ਹੀ ਸੋਗ ਦੀ ਲਹਿਰ ਫੈਲ ਗਈ ਹੈ। ਉਸ ਦੇ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ।