ਪੰਜਾਬ: 3 ਬੱਚਿਆਂ ਦੀ ਮਾਂ ਨੇ ਘਰ ਚ ਫਾਹਾ ਲਗਾ ਖੁਦ ਨੂੰ ਉਤਾਰਿਆ ਮੌਤ ਦੇ ਘਾਟ

1078

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਦੇ ਵਿਚ ਆਰਥਿਕ ਮੰਦੀ ਦੇ ਚਲਦਿਆਂ ਕਈ ਅਜਿਹੀਆਂ ਘਟਨਾਵਾਂ ਵਾਪਰਦੀਆਂ ਹਨ,ਜਿਸ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ। ਉਹਨਾਂ ਸਾਰੇ ਲੋਕਾਂ ਦੇ ਕੰਮ ਕਾਜ ਠੱਪ ਹੋ ਗਏ ਸਨ ਜਿਸਦੇ ਚਲਦਿਆਂ ਹੋਇਆ ਉਹ ਆਪਣੇ ਘਰ ਦਾ ਗੁਜ਼ਾਰਾ ਕਰਨਾ ਵੀ ਮੁਸ਼ਕਿਲ ਹੋ ਗਿਆ ਸੀ। ਤਾਲਾਬੰਦੀ ਵਿੱਚ ਜਿੱਥੇ ਬਹੁਤ ਸਾਰੇ ਰੁਜ਼ਗਾਰ ਠੱਪ ਹੋ ਗਏ। ਉਥੇ ਹੀ ਆਰਥਿਕ ਤੰਗੀ ਕਾਰਨ ਲੋਕਾਂ ਨੂੰ ਮਾਨਸਿਕ ਤਣਾਅ ਦੇ ਦੌਰ ਵਿਚੋਂ ਵੀ ਗੁਜ਼ਰਨਾ ਪਿਆ। ਲੋਕਾਂ ਵੱਲੋਂ ਜਿੱਥੇ ਮੁੜ ਪੈਰਾਂ ਸਿਰ ਹੋਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਰ ਕੁਝ ਲੋਕਾਂ ਵੱਲੋ ਗਲਤ ਰਸਤਿਆ ਤਿਆਰ ਕੀਤੇ ਜਾ ਰਹੇ ਹਨ ਅਤੇ ਕੁਝ ਪਰਿਵਾਰਕ ਝਗੜੇ ਵੀ ਇਸ ਕਦਰ ਵੱਧ ਜਾਂਦੇ ਹਨ, ਕੁਝ ਲੋਕ ਆਪਣੀ ਜੀਵਨ ਲੀਲਾ ਸਮਾਪਤ ਕਰ ਲੈਂਦੇ ਹਨ।

ਅਜਿਹੇ ਹਾਦਸਿਆਂ ਦੇ ਚਲਦਿਆਂ ਹੋਇਆਂ ਕਈ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਇਥੇ ਤਿੰਨ ਬੱਚਿਆਂ ਦੀ ਮਾਂ ਵੱਲੋਂ ਆਪਣੇ ਹੀ ਘਰ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਸਮਰਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਚਾਵਾ ਰੋਡ ਤੇ ਇਕ 36 ਸਾਲ ਆਦੀ ਵਿਆਹੁਤਾ ਔਰਤ ਦੀ ਮੌਤ ਹੋਣ ਕਾਰਨ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ ਜਿਸ ਵੱਲੋਂ ਆਪਣੇ ਘਰ ਵਿੱਚ ਹੀ ਫਾਹਾ ਲੈ ਕੇ ਖੁਦਕੁਸ਼ੀ ਕੀਤੀ ਗਈ ਹੈ।

ਜਿੱਥੇ ਕੁਝ ਗੁਆਂਢੀਆਂ ਵੱਲੋਂ ਔਰਤ ਨੂੰ ਲਟਕਦੇ ਹੋਏ ਦੇਖਿਆ ਗਿਆ ਉਥੇ ਹੀ ਤੁਰੰਤ ਲੋਕਾਂ ਵੱਲੋਂ ਉਸ ਨੂੰ ਹੇਠਾਂ ਉਤਾਰਿਆ ਗਿਆ ਅਤੇ ਹਸਪਤਾਲ ਲਿਜਾਇਆ ਗਿਆ। ਉਥੇ ਹੀ ਹਸਪਤਾਲ ਲੈ ਕੇ ਜਾਣ ਤੇ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ । ਦੱਸਿਆ ਗਿਆ ਹੈ ਕਿ ਔਰਤ ਤਿੰਨ ਬੱਚਿਆਂ ਦੀ ਮਾਂ ਸੀ। ਜਿਸ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚੱਲਦਿਆਂ ਹੋਇਆ ਇਹ ਕਦਮ ਚੁੱਕਿਆ ਗਿਆ ਹੈ ਜਿਸ ਦਾ ਪਤੀ ਦੋਰਾਹਾ ਵਿਖੇ ਕੰਮ ਕਰਦਾ ਹੈ ।

ਉੱਥੇ ਹੀ 36 ਸਾਲਾਂ ਦੀ ਸੋਨੀਆ ਵੱਲੋਂ ਪਰਿਵਾਰਕ ਝਗੜੇ ਦੇ ਚਲਦਿਆਂ ਹੋਇਆਂ ਇਹ ਕਦਮ ਚੁੱਕਿਆ ਗਿਆ ਹੈ ਜੋ ਕਿ ਮਾਨਸਿਕ ਪ੍ਰੇਸ਼ਾਨ ਸੀ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹਨ ਜਿਥੇ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੀਤੀ ਗਈ ਤੇ ਲਾਸ਼ ਨੂੰ ਕਬਜ਼ੇ ਵਿੱਚ ਲਿਆ ਗਿਆ। ਜਿਸ ਨੂੰ ਪੋਸਟਮਾਰਟਮ ਵਾਸਤੇ ਭੇਜ ਦਿੱਤਾ ਗਿਆ ਹੈ।