ਪੰਜਾਬ: 30 ਨਵੰਬਰ ਤੱਕ ਇਹ ਸਕੂਲ ਕੀਤਾ ਬੰਦ – ਟੀਚਰ ਨਿਕਲੀ ਕੋਰੋਨਾ ਪੌਜੇਟਿਵ

ਆਈ ਤਾਜਾ ਵੱਡੀ ਖਬਰ

ਕਰੋਨਾ ਨੇ ਸਾਰੇ ਵਿਸ਼ਵ ਨੂੰ ਪ੍ਰਭਾਵਿਤ ਕੀਤਾ ਹੈ। ਇਸ ਦੇ ਵਧ ਰਹੇ ਪ੍ਰਭਾਵ ਕਾਰਨ ਮੁੜ ਤੋਂ ਭਾਰਤ ਵਿੱਚ ਸਰਕਾਰ ਚਿੰਤਤ ਹੈ। ਭਾਰਤ ਵਿੱਚ ਵੀ ਦੂਜੀ ਲਹਿਰ ਸ਼ੁਰੂ ਹੋਣ ਦੇ ਨਾਲ ਹੀ ਕੇਸਾਂ ਵਿੱਚ ਤੇਜ਼ੀ ਦਰਜ ਕੀਤੀ ਗਈ ਹੈ। ਸਰਦੀ ਦੇ ਵਧਣ ਕਾਰਨ ਫਿਰ ਤੋਂ ਕਰੋਨਾ ਕੇਸਾਂ ਦੀ ਦਰ ਵਿੱਚ ਵਾਧਾ ਹੋਇਆ ਹੈ। ਜਿਸ ਦੇ ਚਲਦੇ ਹੋਏ ਸਰਕਾਰ ਵੱਲੋਂ ਸਭ ਲੋਕਾਂ ਨੂੰ ਕਰੋਨਾ ਸਬੰਧੀ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

ਪੰਜਾਬ ਵਿੱਚ ਵੀ ਵਿੱਦਿਅਕ ਅਦਾਰੇ ਬੰਦ ਕੀਤੇ ਗਏ ਸਨ, ਮੁੜ ਅਕਤੂਬਰ ਵਿਚ ਖੋਲ੍ਹਣ ਤੋਂ ਬਾਅਦ ਅਧਿਆਪਕਾਂ ਦੇ ਟੈਸਟ ਕੀਤੇ ਜਾ ਰਹੇ ਹਨ। ਜਿਨ੍ਹਾਂ ਵਿੱਚ ਬਹੁਤ ਸਾਰੇ ਅਧਿਆਪਕ ਕਰੋਨਾ ਤੋਂ ਪੀੜਤ ਪਾਏ ਗਏ ਹਨ। ਜਿਸਦੇ ਚਲਦੇ ਹੋਏ ਸਕੂਲਾਂ ਨੂੰ ਕੁਝ ਦਿਨਾਂ ਲਈ ਇਹਤਿਆਤ ਵਜੋਂ ਬੰਦ ਕੀਤਾ ਜਾ ਰਿਹਾ ਹੈ। ਹੁਣ ਫਿਰ ਪੰਜਾਬ ਦੇ ਇੱਕ ਸਕੂਲ ਵਿੱਚ 1 ਟੀਚਰ ਕਰੋਨਾ ਤੋਂ ਪੀੜਤ ਮਿਲੀ ਹੈ। ਇਹ ਘਟਨਾ ਜ਼ਿਲ੍ਹਾ ਬਰਨਾਲਾ ਦੇ ਕਸਬਾ ਭਦੌੜ ਦੀ ਹੈ।

ਜਿਥੇ ਇਕ ਸੀਨੀਅਰ ਸਕੈਂਡਰੀ ਕੰਨਿਆ ਸਕੂਲ ਦੀ ਇਕ ਮੈਡਮ ਕਰੋਨਾ ਤੋਂ ਪੀੜਤ ਨਿਕਲੀ ਹੈ । ਬਰਨਾਲਾ ਨਿਵਾਸੀ ਇਸ ਅਧਿਆਪਕਾਂ ਵੱਲੋਂ ਜਾਣਕਾਰੀ ਦਿੱਤੀ ਗਈ ਹੈ ।ਪਿਛਲੇ ਕੁਝ ਦਿਨਾਂ ਤੋਂ ਠੀਕ ਨਾ ਹੋਣ ਕਾਰਨ ਉਸ ਨੇ ਆਪਣਾ ਕਰੋਨਾ ਦਾ ਟੈਸਟ ਕਰਵਾਇਆ ਸੀ। ਜਿਸ ਦੀ ਰਿਪੋਰਟ ਉਸ ਨੂੰ ਸ਼ਨੀਵਾਰ ਪ੍ਰਾਪਤ ਹੋਈ ਹੈ ਜੋ ਕਿ ਪੌਜਟਿਵ ਪਾਈ ਗਈ ਹੈ ਸਕੂਲ ਵਿੱਚੋਂ ਕੇਸ ਨਿਕਲਣ ਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਵੱਲੋ ਸਿਹਤ ਵਿਭਾਗ ਦੀ ਸਲਾਹ ਨਾਲ ਸਕੂਲ ਨੂੰ 30 ਨਵੰਬਰ ਤੱਕ ਬੰਦ ਕਰ ਦਿੱਤਾ ਗਿਆ ਹੈ।

ਇਸ ਅਧਿਆਪਕਾ ਦੇ ਸੰਪਰਕ ਵਿੱਚ ਆਉਣ ਵਾਲੇ ਟੀਚਰ ਅਤੇ ਵਿਦਿਆਰਥੀਆਂ ਦੇ ਵੀ ਟੈਸਟ ਕਰਵਾਉਣ ਲਈ ਕਹਿ ਦਿੱਤਾ ਗਿਆ ਹੈ। ਦਿਨ-ਬ-ਦਿਨ ਕਰੋਨਾ ਕੇਸਾ ਵਿਚ ਹੋ ਰਹੇ ਵਾਧੇ ਨੂੰ ਵੇਖਦੇ ਹੋਏ ਵਿਦਿਆਰਥੀਆਂ ਦੇ ਮਾਪਿਆਂ ਵਿਚ ਗਹਿਰੀ ਚਿੰਤਾ ਪਾਈ ਜਾ ਰਹੀ ਹੈ। ਸਕੂਲ ਚੋਂ ਨਿਕਲੇ ਇਸ ਕੇਸ ਸਬੰਧੀ ਸਿਹਤ ਵਿਭਾਗ ਨੂੰ ਜਾਣਕਾਰੀ ਦੇ ਦਿੱਤੀ ਗਈ ਹੈ। ਇਸਦੇ ਨਾਲ ਹੀ ਸਕੂਲ ਵੱਲੋਂ ਇਸ ਕੇਸ ਦੇ ਨਿਕਲਣ ਦੀ ਪੁਸ਼ਟੀ ਕਰਦਿਆਂ ਹੋਇਆਂ ਇਸ ਦੀ ਸੂਚਨਾ ਸਕੂਲ ਵੱਲੋਂ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਵੀ ਦੇ ਦਿੱਤੀ ਗਈ ਸੀ। ਬੱਚਿਆਂ ਦੇ ਮਾਪੇ ਕਾਫੀ ਡਰੇ ਹੋਏ ਹਨ,ਜਿਸ ਕਾਰਨ ਉਨ੍ਹਾਂ ਸਭ ਵਿੱਚ ਵੀ ਕਰੋਨਾ ਸੰਬੰਧੀ ਸਹਿਮ ਪਾਇਆ ਜਾ ਰਿਹਾ ਹੈ।