BREAKING NEWS
Search

ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਮਿਸ ਯੂਨੀਵਰਸ ਹਰਨਾਜ਼ ਸੰਧੂ ਤੇ ਇਹ ਦੋਸ਼ ਲਗਾਉਂਦੇ ਮੰਗਿਆ 1 ਕਰੋੜ ਦਾ ਹਰਜਾਨਾ

ਆਈ ਤਾਜਾ ਵੱਡੀ ਖਬਰ 

ਫ਼ਿਲਮੀ ਖੇਤਰ ਵਿੱਚ ਬਹੁਤ ਸਾਰੀਆਂ ਹਸਤੀਆਂ ਵੱਲੋਂ ਜਿੱਥੇ ਆਪਣਾ ਇਕ ਵੱਖਰਾ ਮੁਕਾਮ ਹਾਸਲ ਕੀਤਾ ਗਿਆ ਹੈ ਉਥੇ ਹੀ ਕਈ ਹਸਤੀਆਂ ਵੱਖ ਵੱਖ ਵਿਵਾਦਾਂ ਦੇ ਚੱਲਦਿਆਂ ਹੋਇਆਂ ਅਕਸਰ ਹੀ ਚਰਚਾ ਵਿੱਚ ਬਣੀਆਂ ਰਹਿੰਦੀਆਂ ਹਨ। ਫ਼ਿਲਮੀ ਹਸਤੀਆਂ ਨੂੰ ਦੇਖਦਿਆਂ ਹੋਇਆਂ ਜਿੱਥੇ ਬਹੁਤ ਸਾਰੇ ਨੌਜਵਾਨਾਂ ਵੱਲੋਂ ਵੀ ਇਸ ਖੇਤਰ ਵਿੱਚ ਜਾਣ ਦੀ ਪਹਿਲ ਕੀਤੀ ਜਾਂਦੀ ਹੈ। ਉੱਥੇ ਹੀ ਉਹਨਾਂ ਵੱਲੋਂ ਕਈ ਅਜਿਹੀਆਂ ਗਲਤੀਆਂ ਵੀ ਕਰ ਲਈਆਂ ਜਾਂਦੀਆਂ ਹਨ ਜਿਸ ਕਾਰਨ ਉਹ ਕਈ ਤਰ੍ਹਾਂ ਦੇ ਵਿਵਾਦਾਂ ਵਿਚ ਫਸ ਜਾਂਦੀਆਂ ਹਨ। ਜਿਸ ਕਾਰਨ ਉਨ੍ਹਾਂ ਨੂੰ ਕਈ ਵਾਰ ਭਾਰੀ ਨੁਕਸਾਨ ਦਾ ਸਾਹਮਣਾ ਵੀ ਕਰਨਾ ਪੈ ਜਾਂਦਾ ਹੈ।

ਹੁਣ ਇੱਥੇ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਤੇ ਦੋਸ਼ ਲਗਾਉਂਦੇ ਹੋਏ ਇੱਕ ਕਰੋੜ ਹਰਜਾਨਾ ਮੰਗਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਿਸ ਯੂਨੀਵਰਸ ਦਾ ਖਿਤਾਬ ਜਿੱਤਣ ਵਾਲੀ ਹਰਨਾਜ਼ ਕੌਰ ਸੰਧੂ ਜਿਥੇ ਫ਼ਿਲਮੀ ਅਦਾਕਾਰਾ ਉਪਾਸਨਾ ਸਿੰਘ ਦੀ ਫਿਲਮ 22 ਜੀ ਕੁੱਟਣਗੇ ਕਾਰਨ ਵਿਵਾਦ ਵਿੱਚ ਫਸੇ ਹੋਏ ਹਨ ਉਥੇ ਹੀ ਹਰਨਾਜ਼ ਕੌਰ ਸੰਧੂ ਦੇ ਖਿਲਾਫ ਜਿਥੇ ਉਪਾਸਨਾ ਸਿੰਘ ਵੱਲੋਂ ਇੱਕ ਕੇਸ ਦਾਇਰ ਕੀਤਾ ਗਿਆ ਸੀ ਜੋ ਕਿ 4 ਅਗਸਤ ਨੂੰ ਚੰਡੀਗੜ੍ਹ ਕੋਰਟ ਵਿੱਚ ਕੀਤਾ ਗਿਆ ਸੀ। ਇਹ ਸਾਰਾ ਮਾਮਲਾ ਫਿਲਮ ਨਾਲ ਸਬੰਧਤ ਸੀ।

ਜਿਸ ਦੀ ਸੁਣਵਾਈ ਹੁਣ 7 ਫਰਵਰੀ ਨੂੰ ਤੈਅ ਕੀਤੀ ਗਈ ਹੈ। ਦੱਸ ਦਈਏ ਕਿ ਜਿਥੇ ਇਹ ਫਿਲਮ ਉਪਾਸਨਾ ਸਿੰਘ ਵਲੋ ਪ੍ਰੋਡਿਊਸ ਕੀਤੀ ਗਈ ਸੀ। ਉੱਥੇ ਹੀ ਇਸ ਫਿਲਮ ਵਿਚ ਹਰਨਾਮ ਕੌਰ ਸੰਧੂ ਨੂੰ ਮਿਸ ਯੂਨੀਵਰਸ ਬਣਨ ਤੋਂ ਪਹਿਲਾਂ ਸ਼ਾਮਲ ਕੀਤਾ ਗਿਆ ਸੀ। ਫਿਲਮ ਬਣਨ ਤੋਂ ਬਾਅਦ ਇਸ ਫਿਲਮ ਦੇ ਪ੍ਰਮੋਸ਼ਨ ਵਿੱਚ ਹਰਨਾਜ਼ ਕੌਰ ਸੰਧੂ ਵੱਲੋਂ ਹਿੱਸਾ ਨਹੀਂ ਲਿਆ ਗਿਆ।

ਜਿਸ ਨੂੰ ਟੀਮ ਵੱਲੋਂ ਫੋਨ ਕੀਤੇ ਜਾਣ ਤੇ ਉਸ ਵੱਲੋਂ ਫੋਨ ਚੁੱਕਣਾ ਬੰਦ ਕਰ ਦਿੱਤਾ ਗਿਆ ਸੀ ਅਤੇ ਇਸ ਗੱਲ ਨੂੰ ਲੈ ਕੇ ਜਿੱਥੇ ਉਸ ਦੇ ਖਿਲਾਫ ਫਿਲਮੀ ਅਦਾਕਾਰਾ ਉਪਾਸਨਾ ਸਿੰਘ ਵੱਲੋਂ ਦੋਸ਼ ਲਗਾਉਂਦੇ ਹੋਏ ਮਾਮਲਾ ਦਰਜ ਕਰਵਾਇਆ ਗਿਆ ਸੀ ਉੱਥੇ ਹੀ ਉਨ੍ਹਾਂ ਵੱਲੋਂ ਆਪਣੇ ਹੋਏ ਨੁਕਸਾਨ ਨੂੰ ਲੈ ਕੇ ਇਕ ਕਰੋੜ ਰੁਪਏ ਦੀ ਮੰਗ ਕੀਤੀ ਗਈ ਹੈ। ਇਹ ਮਾਮਲਾ ਉਨ੍ਹਾਂ ਵੱਲੋਂ ਮਿਸ ਯੂਨੀਵਰਸ ਹਰਨਾਜ਼ ਕੌਰ ਸੰਧੂ ਤੋਂ ਇਲਾਵਾ ਕੁਝ ਹੋਰ ਲੋਕਾਂ ਦੇ ਖਿਲਾਫ ਵੀ ਦਰਜ ਕਰਵਾਇਆ ਗਿਆ ਸੀ।