ਹੁਣੇ ਆਈ ਤਾਜਾ ਵੱਡੀ ਖਬਰ 

ਇਸ ਸਾਲ ਵਿਚ ਪੰਜਾਬੀ ਗਾਇਕ ਤੇ ਕਲਾਕਾਰ ਚਰਚਾ ਦਾ ਵਿਸ਼ਾ ਰਹੇ ਹਨ। ਇਸ ਸਾਲ ਦੇ ਵਿੱਚ ਪਹਿਲਾਂ ਕਰੋਨਾ ਮਹਾਮਾਰੀ ਦੀ ਮਾਰ ਨੇ ਜਿਥੇ ਸਭ ਨੂੰ ਝੰਜੋੜ ਕੇ ਰੱਖ ਦਿੱਤਾ ਸੀ। ਉਸ ਸਮੇਂ ਬਹੁਤ ਸਾਰੇ ਪੰਜਾਬੀ ਗਾਇਕ ਅਤੇ ਕਲਾਕਾਰ ਗਰੀਬ ਵਰਗ ਦੇ ਹੱਕਾਂ ਦੀ ਰਾਖੀ ਲਈ ਸਾਹਮਣੇ ਆਏ ਸਨ। ਉਹਨਾਂ ਦੀ ਹਿੰਮਤ ਤੇ ਦਲੇਰੀ ਸਦਕਾ ਬਹੁਤ ਸਾਰੇ ਲੋਕਾਂ ਨੂੰ ਰਾਸ਼ਨ ਮੁਹਈਆ ਕਰਵਾਇਆ ਗਿਆ। ਹੁਣ ਪਿਛਲੇ ਮਹੀਨੇ ਤੋਂ ਖੇਤੀ ਕਨੂੰਨਾਂ ਵਿਰੁੱਧ ਰੋਸ ਧਰਨਿਆਂ ਤੇ ਮੁਜ਼ਾਹਰਿਆਂ ਵਿੱਚ ਪੰਜਾਬੀ ਗਾਇਕਾਂ ਤੇ ਕਲਾਕਾਰਾਂ ਵੱਲੋਂ ਕਿਸਾਨਾਂ ਦਾ ਭਰਪੂਰ ਸਾਥ ਦਿੱਤਾ ਜਾ ਰਿਹਾ ਹੈ।

ਜਿਸ ਕਾਰਨ ਬਹੁਤ ਸਾਰੇ ਗਾਇਕ ਚਰਚਾ ਦਾ ਵਿਸ਼ਾ ਰਹੇ ਹਨ। ,ਬਹੁਤ ਸਾਰੇ ਗਾਇਕ ਆਪਣੀਆਂ ਨਿੱਜੀ ਗੱਲਾਂ ਕਰ ਕੇ ਸੋਸ਼ਲ ਮੀਡੀਆ ਤੇ ਚਰਚਾ ਵਿਚ ਰਹਿੰਦੇ ਹਨ। ਇਕ ਅਜਿਹੀ ਪੰਜਾਬੀ ਗਾਇਕਾ , ਜਿਸ ਨੇ ਪਿਛਲੇ ਥੋੜ੍ਹੇ ਸਮੇਂ ਵਿਚ ਹੀ ਰਾਜਨੀਤੀ ਵਿਚ ਆਪਣਾ ਇਕ ਵਿਲੱਖਣ ਸਥਾਨ ਬਣਾ ਲਿਆ ਹੈ। ਪੰਜਾਬ ਦੀ ਜਾਣੀ-ਪਛਾਣੀ ਮਸ਼ਹੂਰ ਗਾਇਕਾ-ਅਨਮੋਲ ਗਗਨ ਬਾਰੇ ਇੱਕ ਹੋਰ ਵੱਡੀ ਖਬਰ ਆਈ ਹੈ।

ਜਿਸ ਕਰਕੇ ਉਨ੍ਹਾਂ ਦੇ ਪ੍ਰਸ਼ੰਸਕ ਉਹਨਾਂ ਨੂੰ ਵਧਾਈਆਂ ਦੇ ਰਹੇ ਹਨ । ਪੰਜਾਬ ਦੀ ਮਸ਼ਹੂਰ ਗਾਇਕਾ ਅਨਮੋਲ ਗਗਨ ਮਾਨ ਆਪਣੀ ਆਮ ਆਦਮੀ ਪਾਰਟੀ ਨੂੰ ਲੈ ਕੇ ਕਾਫੀ ਚਰਚਾ ਵਿਚ ਹੈ। ਅਨਮੋਲ ਗਗਨ ਕੁਝ ਸਮਾਂ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਈ ਸੀ। ਉਨ੍ਹਾਂ ਦੇ ਚੰਗੇ ਕੰਮਾਂ ਦੀ ਬਦੌਲਤ ਪਾਰਟੀ ਵਿਚ ਉਹਨਾਂ ਨੂੰ ਖਾਸ ਸਥਾਨ ਦਿੱਤਾ ਗਿਆ ਹੈ। ਕੇਜਰੀਵਾਲ ਨੇ ਵੀ ਕਿਹਾ ਹੈ ਕਿ ਪੰਜਾਬ ਦਾ ਯੂਥ ਦਰ-ਦਰ ਭਟਕ ਰਿਹਾ ਹੈ,ਉਸ ਨੂੰ ਆਮ ਆਦਮੀ ਪਾਰਟੀ ਤੇ ਹੀ ਭਰੋਸਾ ਹੈ। ਗਾਇਕਾ-ਅਨਮੋਲ ਗਗਨ ਮਾਨ ਨੂੰ ਪਾਰਟੀ ਹਾਈਕਮਾਨ ਵੱਲੋਂ ਇਕ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਜਿਸ ਦੇ ਤਹਿਤ ਉਨ੍ਹਾਂ ਨੂੰ ਪੰਜਾਬ ਯੂਥ ਵਿੰਗ ਦੀ ਸਹਿ ਪ੍ਰਧਾਨ ਨਿਯੁਕਤ ਕਰ ਦਿੱਤਾ ਹੈ। ਇਸ ਮੌਕੇ ਤੇ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਅਨਮੋਲ ਗਗਨ ਮਾਨ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੀਂ ਜਿੰਮੇਵਾਰੀ ਲਈ ਵਧਾਈ ,ਪੰਜਾਬ ਦੇ ਯੂਥ ਨਾਲ ਮਿਲ ਕੇ ਇਕ ਨਵਾਂ ਪੰਜਾਬ ਬਣਾਉਣਾ ਹੈ। ਇਸ ਬਾਬਤ ਟਵੀਟ ਕਰਕੇ ਜਾਣਕਾਰੀ ਦਿੰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਸੂਬੇ ਵਿਚ ਆਪਣੇ  ਸੰਗਠਨਾਤਮਕ ਢਾਂਚੇ ਦਾ ਵਿਸਤਾਰ ਕਰਦੇ ਹੋਏ ਆਮ ਆਦਮੀ ਪਾਰਟੀ ਨੇ ਅਨਮੋਲ ਗਗਨ ਨੂੰ ਪੰਜਾਬ ਯੂਥ ਵਿੰਗ ਦੀ ਸਹਿ- ਪ੍ਰਧਾਨ ਨਿਯੁਕਤ ਕੀਤਾ ਹੈ।


                                       
                            
                                                                   
                                    Previous Postਪੰਜਾਬ ਨੂੰ ਫਿਰ ਦਿੱਤਾ ਕੇਂਦਰ ਸਰਕਾਰ ਨੇ ਇਹ ਝਟਕਾ – ਹੁਣ  ਖੜਾ ਹੋ ਸਕਦਾ ਇਹ ਵੱਡਾ ਸੰਕਟ
                                                                
                                
                                                                    
                                    Next Postਬੱਚਿਆਂ ਨੂੰ ਖੇਡਦੇ ਖੇਡਦੇ ਮਿਲ ਗਈ ਅਜਿਹੀ ਕੀਮਤੀ ਚੀਜ ਸਭ ਹੋ ਗਏ ਹੈਰਾਨ, ਦੁਨੀਆਂ ਤੇ ਹੋ ਰਹੀ ਚਰਚਾ
                                                                
                            
               
                            
                                                                            
                                                                                                                                            
                                    
                                    
                                    



