BREAKING NEWS
Search

ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦੀ ਹੋਈ ਅਚਾਨਕ ਮੌਤ, ਸਿਨੇਮਾ ਜਗਤ ਚ ਛਾਈ ਸੋਗ ਦੀ ਲਹਿਰ

ਆਈ ਤਾਜ਼ਾ ਵੱਡੀ ਖਬਰ 

ਪੰਜਾਬੀ ਫ਼ਿਲਮ ਜਗਤ ਵਿੱਚ ਜਿੱਥੇ ਇੱਕ ਤੋਂ ਬਾਅਦ ਇੱਕ ਦੁਖਦਾਈ ਖਬਰਾਂ ਦੇ ਆਉਣ ਦਾ ਸਿਲਸਿਲਾ ਜਾਰੀ ਹੈ ਉਥੇ ਹੀ ਇਸ ਦੁਨੀਆਂ ਤੋਂ ਜਾਣ ਵਾਲੀਆਂ ਹਸਤੀਆਂ ਦੀ ਕਮੀ ਉਨ੍ਹਾਂ ਦੇ ਵੱਖ-ਵੱਖ ਖੇਤਰਾਂ ਵਿੱਚ ਕਦੇ ਵੀ ਪੂਰੀ ਨਹੀਂ ਹੋ ਸਕਦੀ। ਆਏ ਦਿਨ ਹੀ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਸੋਗ ਦੀ ਲਹਿਰ ਪੈਦਾ ਕਰ ਦਿੱਤੀ ਹੈ। ਹੁਣ ਇਸ ਮਸ਼ਹੂਰ ਪੰਜਾਬੀ ਅਦਾਕਾਰਾ ਦਲਜੀਤ ਕੌਰ ਦੀ ਹੋਈ ਅਚਾਨਕ ਮੌਤ, ਸਿਨੇਮਾ ਜਗਤ ਚ ਛਾਈ ਸੋਗ ਦੀ ਲਹਿਰ, ਜਿਸ ਬਾਰੇ ਤਾਜ਼ਾ ਵੱਡੀ ਖਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਪੰਜਾਬੀ ਫ਼ਿਲਮ ਜਗਤ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਗਈ ਜਦੋਂ 69 ਸਾਲਾਂ ਮਸ਼ਹੂਰ ਫਿਲਮੀ ਅਦਾਕਾਰਾ ਦਲਜੀਤ ਕੌਰ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ।

ਜਿਥੇ ਉਹ ਪਿਛਲੇ ਕਾਫੀ ਲੰਮੇ ਸਮੇ ਤੋਂ ਸਿਹਤ ਸਬੰਧੀ ਸਮੱਸਿਆਵਾਂ ਨਾਲ ਜੂਝ ਰਹੇ ਸਨ। ਉੱਥੇ ਹੀ ਲੰਮੀ ਬੀਮਾਰੀ ਤੋਂ ਬਾਅਦ ਉਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ। ਉਨ੍ਹਾਂ ਵੱਲੋਂ ਜਿੱਥੇ ਬਹੁਤ ਸਾਰੀਆਂ ਹਿੰਦੀ ਅਤੇ ਪੰਜਾਬੀ ਫ਼ਿਲਮਾਂ ਵਿੱਚ ਕੰਮ ਕੀਤਾ ਗਿਆ ਉਥੇ ਹੀ ਉਨ੍ਹਾਂ ਦੀ ਕਲਾਕਾਰੀ ਨੂੰ ਦਰਸ਼ਕਾਂ ਵੱਲੋਂ ਬੇਹੱਦ ਪਸੰਦ ਕੀਤਾ ਗਿਆ। ਉਨ੍ਹਾਂ ਦਾ ਦਿਹਾਂਤ ਵੀਰਵਾਰ ਸਵੇਰੇ ਕਸਬਾ ਸੁਧਾਰ ਬਾਜ਼ਾਰ ਵਿੱਚ ਹੋਇਆ ਹੈ ਅਤੇ ਉਨ੍ਹਾਂ ਦਾ ਅੰਤਿਮ ਸੰਸਕਾਰ ਬਾਅਦ ਦੁਪਿਹਰ ਕੀਤਾ ਗਿਆ ਹੈ। ਪੰਜਾਬੀ ਫਿਲਮਾਂ ਤੇ ਵਿੱਚ ਉਨ੍ਹਾਂ ਵੱਲੋਂ 1976 ਵਿਚ ਦਾਜ ਫਿਲਮ ਨਾਲ ਸ਼ੁਰੂਆਤ ਕੀਤੀ ਗਈ ਸੀ।

ਉਨ੍ਹਾਂ ਦੇ ਪਰਿਵਾਰ ਵਿਚ ਜਿਥੇ ਉਨ੍ਹਾਂ ਦੇ ਪਤੀ ਦੀ ਇਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ ਸੀ ਜਿੱਥੇ ਇਸ ਘਟਨਾ ਦੇ ਕਾਰਨ ਉਨ੍ਹਾਂ ਵੱਲੋਂ ਪੰਜਾਬੀ ਫ਼ਿਲਮਾਂ ਵਿੱਚ ਕੰਮ ਕਰਨਾ ਛੱਡ ਦਿੱਤਾ ਗਿਆ ਸੀ। ਜਿੱਥੇ ਉਹ ਕਾਫੀ ਲੰਮਾ ਸਮਾਂ ਫਿਲਮ ਇੰਡਸਟਰੀ ਤੋਂ ਦੂਰ ਰਹੇ। ਉਨ੍ਹਾਂ ਦੇ ਕੋਈ ਵੀ ਔਲਾਦ ਨਹੀਂ ਸੀ। ਉਨ੍ਹਾਂ ਨੇ 2001 ਦੇ ਵਿੱਚ ਆਪਣੀ ਫਿਲਮੀ ਪਾਰੀ ਦੀ ਸ਼ੁਰੂਆਤ ਕੀਤੀ ਸੀ ਜਿਥੇ ਕਈ ਫ਼ਿਲਮਾਂ ਵਿਚ ਉਹਨਾਂ ਵੱਲੋਂ ਮਾਂ ਦੇ ਅਤੇ ਹੋਰ ਕਿਰਦਾਰ ਨਿਭਾਏ ਗਏ। 70 ਤੋਂ ਵਧੇਰੇ ਫ਼ਿਲਮਾਂ ਵਿਚ ਉਹਨਾਂ ਵੱਲੋਂ ਕੰਮ ਕੀਤਾ ਗਿਆ ਸੀ ਜਿਸ ਵਿੱਚ 10 ਤੋਂ ਵਧੇਰੇ ਹਿੰਦੀ ਫਿਲਮਾਂ ਵੀ ਸ਼ਾਮਲ ਹਨ।

ਉਨ੍ਹਾਂ ਨੇ ਸੁਪਰਹਿੱਟ ਪੰਜਾਬੀ ਫਿਲਮਾਂ ‘ਪੁੱਤ ਜੱਟਾਂ ਦੇ’, ‘ਮਾਮਲਾ ਗੜਬੜ ਹੈ’, ‘ਕੀ ਬਣੂ ਦੁਨੀਆ ਦਾ’, ‘ਸਰਪੰਚ’ ਅਤੇ ‘ਪਟੋਲਾ’ ਵਿੱਚ ਅਦਾਕਾਰਾ ਦੀ ਮੁੱਖ ਭੂਮਿਕਾ ਨਿਭਾਈ। ਮਸ਼ਹੂਰ ਅਦਾਕਾਰਾ ਦੇ ਨਾਲ-ਨਾਲ ਕਬੱਡੀ ਅਤੇ ਹਾਕੀ ਦੀ ਰਾਸ਼ਟਰੀ ਖਿਡਾਰਨ ਵੀ ਸੀ।