ਮਸ਼ਹੂਰ ਅਦਾਕਾਰ ਦੀ ਅਚਾਨਕ ਮਿਲੀ ਕਾਰ ਚੋਂ ਲਾਸ਼ , ਜਾਂਚ ਚ ਜੁੱਟੀ ਪੁਲਿਸ

ਆਈ ਤਾਜਾ ਵੱਡੀ ਖਬਰ 

ਇਹਨਾਂ ਦਿਨੀਂ ਸਿਨਮਾ ਜਗਤ ‘ਚ ਕਈ ਪ੍ਰਕਾਰ ਦੀਆਂ ਫਿਲਮਾਂ ਕਾਫੀ ਸੁਪਰ ਹਿੱਟ ਜਾਂਦੀਆਂ ਪਈਆਂ ਹਨ l ਜਿਨਾਂ ਫਿਲਮਾਂ ਨੂੰ ਵੇਖਣ ਦੇ ਲਈ ਲੋਕ ਸਿਨਮਾ ਘਰਾਂ ਵਿੱਚ ਜਾਂਦੇ ਪਏ ਹਨ। ਫਿਲਮਾਂ ਵੇਖਣ ਤੋਂ ਬਾਅਦ ਲੋਕ ਆਪਣੀ ਪ੍ਰਤੀਕਿਰਿਆ ਵੀ ਦਿੰਦੇ ਹੋਏ ਨਜ਼ਰ ਆਉਂਦੇ ਪਏ ਹਨ। ਪਰ ਇਸੇ ਵਿਚਾਲੇ ਹੁਣ ਸਿਨਮਾ ਜਗਤ ਤੋਂ ਇੱਕ ਬੇਹਦ ਹੀ ਮੰਦਭਾਗੀ ਖਬਰ ਸਾਹਮਣੇ ਆਈ, ਜਿੱਥੇ ਮਸ਼ਹੂਰ ਅਦਾਕਾਰ ਦੀ ਅਚਾਨਕ ਉਸਦੀ ਹੀ ਕਾਰ ਵਿੱਚੋਂ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਹੁਣ ਪੁਲਿਸ ਜਾਂਚ ਵਿੱਚ ਜੁੱਟ ਚੁੱਕੀ ਹੈ l

ਦੱਸਦਿਆ ਕਿ ਮਲਿਆਲਮ ਫਿਲਮਾਂ ਦੇ ਮਸ਼ਹੂਰ ਅਦਾਕਾਰ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਚੁੱਕੇ ਹਨ l ਵਿਨੋਦ ਥਾਮਸ ਨਾਮ ਦਾ ਅਦਾਕਾਰ 45 ਸਾਲ ਦੀ ਉਮਰ ‘ਚ ਇਹ ਸੰਸਾਰ ਨੂੰ ਅਲਵਿਦਾ ਆਖ ਚੁੱਕੇ ਹਨ । ਅਭਿਨੇਤਾ ਪੰਪਾਡੀ ਦੇ ਕੋਲ ਇੱਕ ਹੋਟਲ ‘ਚ ਖੜੀ ਕਾਰ ਵਿੱਚ ਮ੍ਰਿਤਕ ਪਾਇਆ ਗਿਆ ਸੀ। ਜਿਸ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਜਿਸ ਦੀਆਂ ਟੀਮਾਂ ਵੱਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਕੀਤੀ ਜਾ ਰਹੀ ਹੈ ਤੇ ਅਦਾਕਾਰ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ ।

ਉਧਰ ਇਸ ਮਾਮਲੇ ਜਾਣਕਾਰਰੀ ਦੇਂਦੇ ਹੋਏ ਪੁਲਿਸ ਨੇ ਦੱਸਿਆ ਹੈ ਕਿ ਹੋਟਲ ਪ੍ਰਬੰਧਕਾਂ ਨੇ ਉਨ੍ਹਾਂ ਨੂੰ ਸੂਚਨਾ ਦਿੱਤੀ ਕਿ ਇੱਕ ਵਿਅਕਤੀ ਉਨ੍ਹਾਂ ਦੇ ਹੋਟਲ ਦੀ ਪਾਰਕਿੰਗ ‘ਚ ਖੜ੍ਹੀ ਕਾਰ ਵਿੱਚ ਲੰਬੇ ਸਮੇਂ ਤੋਂ ਰੁਕਿਆ ਹੋਇਆ ਸੀ, ਜਿਸ ਤੋਂ ਬਾਅਦ ਪੁਲਿਸ ਦੀਆਂ ਟੀਮਾਂ ਮੌਕੇ ਤੇ ਪਹੁੰਚ ਜਾਂਦੀਆਂ ਹਨ ਤੇ ਅਭਿਨੇਤਾ ਨੂੰ ਕਾਰ ਤੋਂ ਬਾਹਰ ਕੱਢਿਆ ਜਾਂਦਾ ਹੈ ਤੇ ਜਾਂਚ ਲਈ ਨਜ਼ਦੀਕੀ ਹਸਪਤਾਲ ਲਾਸ਼ ਨੂੰ ਭੇਜ ਦਿੱਤਾ ਗਿਆ ਹੈ । ਪੁਲਿਸ ਨੇ ਕਿਹਾ ਕਿ ਅਸੀਂ ਅਭਿਨੇਤਾ ਨੂੰ ਕਾਰ ਦੇ ਅੰਦਰ ਪਾਇਆ ਤੇ ਫਿਰ ਉਸ ਨੂੰ ਨੇੜੇ ਦੇ ਹਸਪਤਾਲ ਲੈ ਗਏ।

ਡਾਕਟਰਾਂ ਨੇ ਉਸ ਦੀ ਜਾਂਚ ਕਰਕੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮੰਦਭਾਗੀ ਘਟਨਾ ਦੇ ਵਾਪਰਨ ਤੋਂ ਬਾਅਦ ਉਹਨਾਂ ਦੇ ਫੈਨਸ ‘ਚ ਨਿਰਾਸ਼ਾ ਪਾਈ ਜਾ ਰਹੀ ਹੈ ਤੇ ਵੱਖ-ਵੱਖ ਸਿਨਮਾ ਜਗਤ ਦੇ ਨਾਲ ਜੁੜੀਆਂ ਹੋਈਆਂ ਹਸਤੀਆਂ ਦੇ ਵੱਲੋਂ ਇਸ ਦੁੱਖਦਾਈ ਘਟਨਾ ਉੱਪਰ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ l