ਮਹਾਂਕੁੰਭ ਦੀਆਂ ਚਰਚਾਵਾਂ ਪੂਰੇ ਭਾਰਤ ਦੇਸ਼ ਵਿੱਚ ਛਿੜੀਆਂ ਹੋਈਆਂ ਹਨ । ਮਹਾਂਕੁੰਭ ਵਿੱਚ ਸ਼ਾਮਿਲ ਹੋਣ ਦੇ ਲਈ ਲੋਕ ਦੂਰ ਦੁਰਾਡੇ ਤੋਂ ਪਹੁੰਚ ਰਹੇ ਹਨ । ਮਹਾਕੁੰਭ ਦੀਆਂ ਬਹੁਤ ਸਾਰੀਆਂ ਵੀਡੀਓਜ ਸੋਸ਼ਲ ਮੀਡੀਆ ਦੇ ਉੱਪਰ ਵੀ ਕਾਫੀ ਵਾਇਰਲ ਹੁੰਦੀਆਂ ਪਈਆਂ ਹਨ। ਇਸੇ ਵਿਚਾਲੇ ਮਹਾਕੁੰਭ ਵਿੱਚ ਜਾ ਰਹੇ ਇੱਕ ਪਰਿਵਾਰ ਦੇ ਨਾਲ ਜੁੜੀ ਹੋਈ ਇੱਕ ਬੇਹਦ ਹੀ ਬੁਰੀ ਖਬਰ ਸਾਹਮਣੇ ਆਉਂਦੀ ਪਈ ਹੈ ਕਿ ਮਹਾਕੁੰਭ ਵਿੱਚ ਇਸ਼ਨਾਨ ਕਰਨ ਦੇ ਲਈ ਜਾ ਰਹੇ ਇੱਕ ਪਰਿਵਾਰ ਦੇ ਨਾਲ ਦਰਦਨਾਕ ਸੜਕ ਹਾਦਸਾ ਵਾਪਰ ਗਿਆ । ਜਿਸ ਕਾਰਨ ਕਈ ਮੌਤਾਂ ਹੋ ਗਈਆਂ । ਮਿਲੀ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਮਹਾਰਾਸ਼ਟਰ ਦੇ ਪੁਣੇ ਤੋਂ ਪ੍ਰਯਾਗਰਾਜ ਮਹਾਕੁੰਭ ਵਿਚ ਸ਼ਾਮਲ ਹੋਣ ਜਾ ਰਹੇ ਇਕ ਪਰਿਵਾਰ ਨਾਲ ਵੱਡਾ ਹਾਦਸਾ ਵਾਪਰਿਆ । ਇਸ ਪਰਿਵਾਰ ਦੀ ਯਾਤਰਾ ਦਰਦਨਾਕ ਸੜਕ ਹਾਦਸੇ ਵਿਚ ਬਦਲ ਗਈ। ਮੱਧ ਪ੍ਰਦੇਸ਼ ਦੇ ਜਬਲਪੁਰ ਜ਼ਿਲ੍ਹੇ ਦੇ ਬਰਗੀ ਥਾਣਾ ਖੇਤਰ ਦੇ ਕਾਲਾਦੇਹੀ ਪਿੰਡ ਨੇੜੇ ਇਹ ਹਾਦਸਾ ਵਾਪਰਿਆ ਤੇ ਇਸ ਹਾਦਸੇ ‘ਚ ਪਤੀ-ਪਤਨੀ ਸਮੇਤ 3 ਲੋਕਾਂ ਦੀ ਮੌਤ ਹੋ ਗਈ। ਇਨਾ ਹੀ ਨਹੀਂ ਸਗੋਂ , ਇਸ ਦਰਦਨਾਕ ਹਾਦਸੇ ਵਿਚ ਇਕ ਹੋਰ ਗੰਭੀਰ ਜ਼ਖਮੀ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦਿਆਂ ਸਾਰ ਹੀ ਪੁਲਿਸ ਦੀਆਂ ਟੀਮਾਂ ਵੀ ਮੌਕੇ ਤੇ ਪਹੁੰਚੀਆਂ । ਜਿਨਾਂ ਵੱਲੋਂ ਮ੍ਰਿਤਕ ਪਰਿਵਾਰਕ ਮੈਂਬਰਾਂ ਦੀਆਂ ਲਾਸ਼ਾਂ ਹਸਪਤਾਲ ਦੇ ਵਿੱਚ ਪੋਸਟਮਾਰਟਮ ਦੇ ਲਈ ਭੇਜ ਦਿੱਤੀਆਂ ਗਈਆਂ ਹਨ , ਜਦਕਿ ਜ਼ਖਮੀ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਘਟਨਾ ਸ਼ਾਮ ਕਰੀਬ 4:30 ਵਜੇ ਵਾਪਰੀ ਹੈ। ਪਟੇਲ ਪਰਿਵਾਰ ਦੇ ਚਾਰ ਮੈਂਬਰ ਇਨੋਵਾ ਕ੍ਰਿਸਟਾ ਕਾਰ ਵਿੱਚ ਪੁਣੇ ਤੋਂ ਪ੍ਰਯਾਗਰਾਜ ਜਾ ਰਹੇ ਸਨ। ਜਿਵੇਂ ਹੀ ਉਨ੍ਹਾਂ ਦੀ ਕਾਰ ਕਾਲਾਦੇਹੀ ਪਿੰਡ ਨੇੜੇ ਇੱਕ ਪੁਲੀ ‘ਤੇ ਪਹੁੰਚੀ ਤਾਂ ਗੱਡੀ ਅਚਾਨਕ ਕੰਟਰੋਲ ਗੁਆ ਬੈਠੀ । ਸੰਤੁਲਨ ਗਵਾ ਬੈਠੀ ਕਾਰ ਪੁਲੀ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪਲਟ ਗਈ । ਜਿਸ ਦੌਰਾਨ ਤਿੰਨ ਜੀਆਂ ਦੀ ਮੌਤ ਹੋ ਗਈ , ਜਦਕਿ ਇੱਕ ਗੰਭੀਰ ਰੂਪ ਦੇ ਵਿੱਚ ਇਸ ਜ਼ਖਮੀ ਹੈ। ਹਾਦਸੇ ਵਿੱਚ ਕਾਰ ਵਿੱਚ ਸਵਾਰ ਨੀਰੂ ਪਟੇਲ (48), ਵਿਨੋਦ ਪਟੇਲ (50) ਅਤੇ ਸ਼ਿਲਪਾ ਪਟੇਲ (47) ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦੌਰਾਨ ਨਰੇਸ਼ ਪਟੇਲ (50) ਗੰਭੀਰ ਜ਼ਖ਼ਮੀ ਹੋ ਗਿਆ। ਜਿਨਾਂ ਨੂੰ ਇਲਾਜ ਵਾਸਤੇ ਹਸਪਤਾਲ ਦੇ ਵਿੱਚ ਭਰਤੀ ਕਰਵਾ ਦਿੱਤਾ ਗਿਆ ਹੈ। ਉਥੇ ਹੀ ਇਸ ਘਟਨਾ ਸਬੰਧੀ ਕਾਰਵਾਈ ਪੁਲਿਸ ਵੱਲੋਂ ਆਰੰਭ ਕਰ ਦਿੱਤੀ ਗਈ ਹੈ।