BREAKING NEWS
Search

ਮਾੜੀ ਖਬਰ : ਕਿਸਾਨ ਮੋਰਚੇ ਚ ਸ਼ਾਮਲ ਹੋਣ ਜਾ ਰਹੇ ਕਿਸਾਨ ਨੂੰ ਮਿਲੀ ਇਸ ਤਰਾਂ ਦਰਦਨਾਕ ਮੌਤ ਛਾਇਆ ਸੋਗ

ਆਈ ਤਾਜਾ ਵੱਡੀ ਖਬਰ

ਪਿਛਲੇ ਮਹੀਨੇ ਤੋਂ ਜਿੱਥੇ ਖੇਤੀ ਕਾਨੂੰਨਾ ਵਿਰੁੱਧ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਮੁਜ਼ਾਹਰੇ ਤੇ ਧਰਨੇ ਦਿੱਤੇ ਜਾ ਰਹੇ ਹਨ। ਪੰਜਾਬ ਦੀਆਂ ਸਭ ਸਿਆਸੀ ਪਾਰਟੀਆਂ ਵੱਲੋਂ ਵੀ ਕਿਸਾਨ ਜਥੇਬੰਧੀਆ ਨੂੰ ਭਰਪੂਰ ਸਮਰਥਨ ਦਿਤਾ ਜਾ ਰਿਹਾ ਹੈ। ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੈਟਰੌਲ ਪੰਪ, ਟੋਲ ਪਲਾਜ਼ਾ, ਰੇਲਵੇ ਲਾਈਨਾਂ ਤੇ ਧਰਨੇ ਦਿੱਤੇ ਜਾ ਰਹੇ ਹਨ । ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ ਮਹੀਨੇ ਤੋਂ ਹੀ ਰੇਲ ਆਵਾਜਾਈ ਨੂੰ ਠੱਪ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਅੰਦਰ ਮਾਲ ਗੱਡੀਆ ਤੇ ਰੇਲ ਗੱਡੀਆਂ ਦੇ ਆਉਣ ਤੇ ਰੋਕ ਲੱਗੀ ਹੋਈ ਹੈ।
ਕਿਸਾਨ ਜਥੇਬੰਦੀਆਂ ਵੱਲੋਂ ਇਹ ਧਰਨੇ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਦਿਤੇ ਜਾ ਰਹੇ ਹਨ। ਕਿਸਾਨਾਂ ਵੱਲੋਂ ਇਨ੍ਹਾਂ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਲਈ 26 ਤੇ 27 ਨਵੰਬਰ ਨੂੰ ਕੂਚ ਕਰ ਲਿਆ ਗਿਆ ਹੈ। ਉਥੇ ਹੀ ਮਹਿਲ ਕਲਾਂ ਤੋਂ ਅੱਜ ਮੰ-ਦ-ਭਾ-ਗੀ ਘਟਨਾ ਸਾਹਮਣੇ ਆਈ ਹੈ। ਜਿੱਥੇ ਕਿਸਾਨ ਮੋਰਚੇ ਚ ਸ਼ਾਮਲ ਹੋਣ ਜਾ ਰਹੇ ਕਿਸਾਨ ਆਗੂ ਦੀ ਮੌਤ ਹੋਣ ਕਾਰਨ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਹਿਲ ਕਲਾਂ ਦੇ ਟੋਲ ਪਲਾਜ਼ਾ ਤੇ ਚੱਲ ਰਹੇ ਧਰਨੇ ਨੂੰ ਅੱਜ 55 ਦਿਨ ਹੋ ਗਏ ਹਨ।

ਇਸ ਮੋਰਚੇ ਵਿੱਚ ਸ਼ਾਮਲ ਹੋਣ ਆਏ ਇਕ ਕਿਸਾਨ ਆਗੂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਭਾਕਿਯੂ ਦੇ ਬਲਾਕ ਪ੍ਰਧਾਨ ਜਗਰਾਜ ਸਿੰਘ ਹਰਦਾਸਪੁਰ ਨੇ ਦੱਸਿਆ ਕਿ ਜਥੇਬੰਦੀ ਦਾ ਸਰਗਰਮ ਵਰਕਰ ਕਾਹਨ ਸਿੰਘ ਅੱਜ ਜਦੋਂ ਅਰਥੀ ਫੂਕ ਮੁਜ਼ਾਹਰੇ ਉਪਰੰਤ ਸੜਕ ਪਾਰ ਕਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਵਾਹਨਾਂ ਦੀ ਚਪੇਟ ਵਿੱਚ ਆਉਣ ਕਾਰਨ ਜ਼ਖਮੀ ਹੋ ਗਿਆ। ਜਿਸ ਨੂੰ ਜ਼ਖਮੀ ਹਾਲਤ ਵਿਚ ਮਹਿਲ ਕਲਾਂ ਦੇ ਇੱਕ ਹਸਪਤਾਲ ਲੈ ਕੇ ਜਾਇਆ ਗਿਆ।

ਜਿੱਥੇ ਉਸ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਐਲਾਨ ਦਿੱਤਾ ਗਿਆ। 76 ਸਾਲਾ ਕਾਹਨ ਸਿੰਘ ਜਥੇਬੰਦੀ ਦਾ ਸਰਗਰਮ ਵਰਕਰ ਸੀ ਲਗਾਤਾਰ ਇਸ ਧਰਨੇ ਵਿੱਚ ਸ਼ਾਮਲ ਹੁੰਦਾ ਆ ਰਿਹਾ ਸੀ। ਇਹ ਘਟਨਾ ਅੱਜ ਸ਼ਾਮ ਸਾਢੇ ਤਿੰਨ ਵਜੇ ਦੇ ਕਰੀਬ ਵਾਪਰੀ ਹੈ। ਮ੍ਰਿਤਕ ਦੀ ਦੇਹ ਨੂੰ ਕਿਸਾਨਾਂ ਵੱਲੋਂ ਧਰਨੇ ਵਾਲੀ ਜਗ੍ਹਾ ਤੇ ਟੋਲ ਪਲਾਜ਼ਾ ਉੱਪਰ ਹੀ ਰੱਖਿਆ ਗਿਆ ਹੈ ,ਉਨ੍ਹਾਂ ਮੰਗ ਕੀਤੀ ਹੈ ਕਿ ਜਿੰਨਾ ਚਿਰ ਸਰਕਾਰ ਗੱਲ ਬਾਤ ਨਹੀਂ ਕਰਦੀ, ਉਸ ਸਮੇਂ ਤੱਕ ਇਸ ਕਿਸਾਨ ਆਗੂ ਦਾ ਸੰਸਕਾਰ ਨਹੀਂ ਕੀਤਾ ਜਾਵੇਗਾ। ਇਸ ਮੌਕੇ ਤੇ ਸਭ ਕਿਸਾਨ ਜਥੇਬੰਦੀਆਂ ਵੱਲੋਂ ਮ੍ਰਿਤਕ ਦੇ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਬੀਕੇਯੂ ਡਕੌਂਦਾ ਦੇ ਆਗੂ ਮਨਜੀਤ ਸਿੰਘ ਧਨੇਰ ਨੇ ਕਿਸਾਨ ਆਗੂ ਕਾਹਨ ਸਿੰਘ ਧਨੇਰ ਦੀ ਮੌਤ ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।