ਆਈ ਤਾਜ਼ਾ ਵੱਡੀ ਖਬਰ 

ਕਾਂਗਰਸ ਪਾਰਟੀ ਵਿਚ ਚਲਿਆ ਆ ਰਿਹਾ ਆਪਸੀ ਕਾਟੋ ਕਲੇਸ਼ ਅਜੇ ਤੱਕ ਖਤਮ ਨਹੀਂ ਹੋਇਆ ਹੈ ਜਿੱਥੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਕੁਝ ਸਮਾਂ ਬਾਕੀ ਰਹਿ ਗਿਆ ਹੈ। ਉੱਥੇ ਹੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਅਤੇ ਵਰਕਰਾਂ ਵਿਚਾਲੇ ਆਪਸੀ ਨਾਰਾਜ਼ਗੀ ਲਗਾਤਾਰ ਵਧ ਰਹੀ ਹੈ। ਜਿੱਥੇ ਪਹਿਲਾਂ ਬਾਗੀ ਵਿਧਾਇਕਾਂ ਦੇ ਕਾਰਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ। ਉੱਥੇ ਹੀ ਕਾਂਗਰਸ ਦੇ ਸਾਰੇ ਵਿਧਾਇਕਾਂ ਦੀ ਸਲਾਹ ਦੇ ਨਾਲ ਚਰਨਜੀਤ ਸਿੰਘ ਚੰਨੀ ਨੂੰ ਮੁਖ ਮੰਤਰੀ ਐਲਾਨ ਦਿੱਤਾ ਗਿਆ ਸੀ।

ਉਨ੍ਹਾਂ ਵੱਲੋਂ ਮੰਤਰੀ ਮੰਡਲ ਦਾ ਕੀਤੇ ਗਏ ਵਿਸਥਾਰ ਵਿੱਚ ਕੁਝ ਨਿਯੁਕਤੀਆਂ ਨੂੰ ਲੈ ਕੇ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਵਲੋ ਆਪਣੇ ਅਹੁਦੇ ਤੋਂ ਅਸਤੀਫਾ ਦਿੱਤਾ ਗਿਆ ਸੀ। ਜਿਸ ਨੂੰ ਹਾਈ ਕਮਾਨ ਵੱਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਸੀ। ਹੁਣ ਮੁੱਖ ਮੰਤਰੀ ਚੰਨੀ ਨੂੰ ਸਿੱਧੂ ਵੱਲੋਂ ਇਹ ਵੱਡਾ ਝਟਕਾ ਦਿੱਤਾ ਗਿਆ ਹੈ ਜਿੱਥੇ ਹੁਣੀ ਤਾਜਾ ਵੱਡੀ ਖਬਰ ਸਾਹਮਣੇ ਆਈ ਹੈ। ਬੀਤੇ ਕੁੱਝ ਸਮੇਂ ਤੋਂ ਜਿੱਥੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਅਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਚਕਾਰ ਚੱਲੀ ਆ ਰਹੀ ਸੀ ਉਥੇ ਹੀ ਹੁਣ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇਕ ਵੱਡਾ ਝਟਕਾ ਦਿੱਤਾ ਗਿਆ ਹੈ।

ਜਿੱਥੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਸਰਕਾਰੀ ਇਸ਼ਤਿਹਾਰਾਂ ਵਿਚ ਘਰ ਘਰ ਵਿਚਲੀ ਗੱਲ ਮੁੱਖ ਮੰਤਰੀ ਚੰਨੀ ਕਰਦਾ ਮਸਲੇ ਦਾ ਹੱਲ, ਨੂੰ ਲਾਗੂ ਕੀਤਾ ਗਿਆ ਸੀ। ਓਥੇ ਹੀ ਇਸ਼ਤਿਹਾਰਾਂ ਵਿੱਚ ਵਰਤੇ ਜਾਣ ਵਾਲੇ ਇਸ ਆਨਲਾਈਨ ਸਲੋਗਨ ਨੂੰ ਹਟਾ ਦਿੱਤਾ ਗਿਆ ਹੈ। ਜਿਸ ਵਿਚ ਮੁੱਖ ਮੰਤਰੀ ਦੀ ਜਗ੍ਹਾ ਤੇ ਪੰਜਾਬ ਸਰਕਾਰ ਦਾ ਨਾਮ ਕੀਤਾ ਗਿਆ ਹੈ। ਉੱਥੇ ਹੀ ਕੀਤੇ ਜਾਂਦੇ ਵਿਕਾਸ ਕਾਰਜਾਂ ਵਿੱਚ ਹੁਣ ਪੰਜਾਬ ਸਰਕਾਰ ਦਾ ਨਾਮ ਆਵੇਗਾ।

ਪੰਜਾਬ ਸਰਕਾਰ ਦੇ ਬਦਲੇ ਹੋਏ ਇਸ ਨਾਅਰੇ ਦੇ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਝਟਕਾ ਲਗਾ ਹੈ ਅਤੇ ਉਥੇ ਹੀ ਇਸ਼ਾਰਿਆਂ ਦੇ ਵਿੱਚ ਮੁੱਖ ਮੰਤਰੀ ਨੂੰ ਨਵਜੋਤ ਸਿੱਧੂ ਵੱਲੋਂ ਕਮਜ਼ੋਰ ਵੀ ਆਖਿਆ ਗਿਆ ਸੀ। ਜਦੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਹ ਨਾਅਰਾ ਦਿੱਤਾ ਗਿਆ ਸੀ, ਉਸ ਸਮੇਂ ਉਨ੍ਹਾਂ ਵੱਲੋਂ ਇਹ ਵੀ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਵੱਲੋਂ ਬੇਅਦਬੀ ਅਤੇ ਨਸ਼ਿਆਂ ਦੇ ਮੁੱਦੇ ਨੂੰ ਵੀ ਹੱਲ ਕੀਤਾ ਜਾਵੇਗਾ।


                                       
                            
                                                                   
                                    Previous Postਸੋਮਵਾਰ ਤੋਂ 1 ਹਫਤਾ ਸਕੂਲ ਰਹਿਣਗੇ ਬੰਦ ਹੁਣੇ ਹੁਣੇ ਏਥੇ ਹੋ ਗਿਆ ਐਲਾਨ
                                                                
                                
                                                                    
                                    Next Postਸਾਵਧਾਨ : ਇਸ ਦਿਨ ਏਥੇ ਸਵੇਰੇ 6 ਵਜੇ ਤੋਂ ਦੂਜੇ ਦਿਨ 6 ਵਜੇ ਤੱਕ ਲਈ ਪੈਟਰੋਲ ਪੰਪ ਰਹਿਣਗੇ ਬੰਦ
                                                                
                            
               
                            
                                                                            
                                                                                                                                            
                                    
                                    
                                    



