ਮੋਦੀ ਨੇ ਦਿੱਤਾ ਕਿਸਾਨ ਬਿੱਲਾਂ ਤੇ ਹੁਣ ਇਹ ਬਿਆਨ, ਸਾਰੇ ਪਾਸੇ ਛਿੜ ਪਈ ਚਰਚਾ

1227

ਆਈ ਤਾਜਾ ਵੱਡੀ ਖਬਰ

ਪੰਜਾਬ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਖੇਤੀ ਕਾਨੂੰਨਾ ਦਾ ਵਿਰੋਧ ਕਿਸਾਨ ਜਥੇਬੰਦੀਆਂ ਵੱਲੋਂ ਕੀਤਾ ਜਾ ਰਿਹਾ। ਜਿਸ ਦੇ ਤਹਿਤ ਰੇਲਵੇ ਲਾਈਨਾਂ ਤੇ ਧਰਨੇ ਤੇ ਪ੍ਰਦਰਸ਼ਨ ਜਾਰੀ ਹਨ । ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਰਿਲਾਇੰਸ ਦੇ ਪੇਟ੍ਰੋਲ ਪੰਪ ਅਤੇ ਟੋਲ ਪਲਾਜ਼ਾ ਤੇ ਕਬਜ਼ਾ ਕਰਕੇ ਧਰਨੇ ਦਿੱਤੇ ਜਾ ਰਹੇ ਹਨ।ਤਾਂ ਜੋ ਕਿਸਾਨ ਜਥੇਬੰਦੀਆਂ ਖੇਤੀ ਕਰ ਉਨ੍ਹਾਂ ਨੂੰ ਰੱਦ ਕਰਵਾ ਸਕਣ। ਪਰ ਹੁਣ ਕਿਸਾਨ ਜਥੇਬੰਦੀਆਂ ਤੇ ਕੇਂਦਰ ਸਰਕਾਰ ਦੇ ਵਿਚਕਾਰ ਤਣਾਅ ਹੋਰ ਵਧਦਾ ਜਾ ਰਿਹਾ ਹੈ। ਹੁਣ ਮੋਦੀ ਨੇ ਕਿਸਾਨ ਬਿੱਲਾ ਤੇ ਇਕ ਬਿਆਨ ਦਿੱਤਾ ਹੈ ਜਿਸ ਤੇ ਹੁਣ ਸਾਰੇ ਪਾਸੇ ਚਰਚਾ ਛਿੜ ਗਈ ਹੈ।

ਖੇਤੀ ਕਨੂੰਨਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ। ਇਸ ਸੰਘਰਸ਼ ਦੇ ਚੱਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਖੇਤੀ ਕਾਨੂੰਨ ਬਿੱਲਾਂ ਨੂੰ ਕਿਸੇ ਵੀ ਹਾਲਤ ਵਿਚ ਵਾਪਸ ਨਹੀਂ ਲੈਣਗੇ। ਜਿਸਦੇ ਕਰਕੇ ਕੇਂਦਰ ਸਰਕਾਰ ਤੇ ਕਿਸਾਨ ਜਥੇਬੰਦੀਆਂ ਵਿਚਕਾਰ ਟਕਰਾਅ ਹੋਰ ਤਿੱਖਾ ਹੋਣ ਦੇ ਆਸਾਰ ਬਣ ਗਏ ਹਨ । ਕਿਸਾਨਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੇ ਬਲਦੀ ਤੇ ਤੇਲ ਪਾਉਣ ਵਾਲੀ ਗੱਲ ਕੀਤੀ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸਾਡਾ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ।

ਕਿਸਾਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਜਮਹੂਰੀਅਤ ਦਾ ਰਾਹ ਛੱਡ ਕੇ ਤਾਨਾਸ਼ਾਹੀ ਫ਼ੈਸਲੇ ਥੋਪ ਰਹੀ ਹੈ । ਇਸ ਲਈ ਹੁਣ ਦੇਸ਼ ਅੰਦਰ ਜਮਹੂਰੀਅਤ ਨੂੰ ਬਚਾਉਣ ਲਈ ਵੀ ਜੰਗ ਲੜਨੀ ਪਵੇਗੀ। ਸ਼ਨੀਵਾਰ ਨੂੰ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਰਕਾਰ ਦੇਸ਼ ਦੇ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਬਣਾਉਣ ਲਈ ਉਪਰਾਲੇ ਕਰ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਮੋਦੀ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੇਸ਼ ਵਿੱਚ ਕਿਤੇ ਵੀ ਵੇਚਣ ਦੀ ਆਜ਼ਾਦੀ ਦੇਣਾ, ਹਜ਼ਾਰਾਂ ਕਿਸਾਨ ਉਤਪਾਦਕ ਜਥੇਬੰਦੀਆਂ ਬਣਾਉਣ , ਰੁਕੇ ਪਏ ਨਹਿਰ ਪ੍ਰਾਜੈਕਟ ਨੂੰ ਪੂਰਾ ਕਰਨਾ, ਫਸਲੀ ਬੀਮਾ ਸਕੀਮ ਨੂੰ ਬਿਹਤਰ ਬਣਾਉਣਾ, ਇਸ ਸਭ ਦਾ ਮਕਸਦ ਖੇਤੀਬਾੜੀ ਸੈਕਟਰ ਨੂੰ ਮਜ਼ਬੂਤ ਕਰਨਾ ਹੈ।

ਤਾਂ ਜੋ ਕਿਸਾਨਾਂ ਨੂੰ ਖੇਤੀ ਵਿੱਚ ਮੁਸ਼ਕਿਲ ਨਾ ਆਵੇ। ਉਨ੍ਹਾਂ ਕਿਹਾ ਅਜਿਹੇ ਉਪਰਾਲੇ ਲਗਾਤਾਰ ਜਾਰੀ ਹਨ। ਉਧਰ ਅੱਜ ਦੁਸਹਿਰੇ ਦੇ ਮੌਕੇ ਤੇ ਕਿਸਾਨ ਜਥੇਬੰਦੀਆਂ ਵੱਲੋਂ ਬੀਜੇਪੀ ਲੀਡਰਾਂ ਦੇ ਪੁਤਲੇ ਫੂਕ ਕੇ ਦੁਸਹਿਰਾ ਮਨਾਉਣ ਦਾ ਕਿਹਾ ਗਿਆ ਹੈ। ਕੋਈ ਟਕਰਾਅ ਦੀ ਹਾਲਤ ਨਾ ਬਣੇ ਇਸ ਲਈ ਸਖ਼ਤ ਸੁਰੱਖਿਆ ਪ੍ਰਬੰਧ ਵੀ ਕੀਤੇ ਗਏ ਹਨ। ਅੱਜ ਦੁਸਹਿਰੇ ਦੇ ਮੌਕੇ ਤੇ ਦੇਸ਼ ਦੇ 41 ਸ਼ਹਿਰਾਂ ਤੇ ਇਕ ਹਜ਼ਾਰ ਤੋਂ ਵੱਧ ਪਿੰਡਾਂ ਵਿੱਚ ਪੁਤਲੇ ਫੂਕੇ ਜਾਣਗੇ ।