ਆਈ ਤਾਜ਼ਾ ਵੱਡੀ ਖਬਰ 

ਪੰਜਾਬ ਦੀ ਧਰਤੀ ਤੋਂ ਬਹੁਤ ਸਾਰੇ ਨੌਜਵਾਨ ਆਪਣੀ ਘਰਾਂ ਦੀਆਂ ਆਰਥਿਕ ਤੰਗੀਆਂ ਨੂੰ ਵੇਖਦੇ ਹੋਏ ਵਿਦੇਸ਼ਾਂ ਵੱਲ ਨੂੰ ਰੁਖ਼ ਕਰਦੇ ਹਨ । ਵਿਦੇਸ਼ੀ ਧਰਤੀ ਤੇ ਜਾਣ ਦੇ ਲਈ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਵੱਖ ਵੱਖ ਤਰ੍ਹਾਂ ਦੇ ਹੱਥਕੰਡੇ ਅਪਣਾਏ ਜਾਂਦੇ ਹਨ । ਕਈ ਨੌਜਵਾਨ ਆਪਣੀਆਂ ਜ਼ਮੀਨਾਂ ਗਹਿਣੇ ਰੱਖ ਕੇ ਤੇ ਕਈ ਲੋਕ ਕਰਜ਼ਾ ਚੁੱਕ ਕੇ ਵਿਦੇਸ਼ੀ ਧਰਤੀ ਤੇ ਜਾਂਦੇ ਹਨ ਜਿੱਥੇ ਜਾ ਕੇ ਉਹ ਦਿਨ ਰਾਤ ਮਿਹਨਤ ਮਜ਼ਦੂਰੀ ਕਰਦੇ ਨੇ, ਤਾਂ ਜੋ ਉਹ ਆਪਣਾ ਅਤੇ ਆਪਣੇ ਪਰਿਵਾਰ ਨੂੰ ਚੰਗਾ ਭਵਿੱਖ ਦੇ ਸਕਣ ।

ਪੰਜਾਬੀਆਂ ਦੇ ਵੱਲੋਂ ਉੱਥੇ ਜਾ ਕੇ ਦਿਨ ਰਾਤ ਮਿਹਨਤ ਕੀਤੀ ਜਾਂਦੀ ਹੈ , ਪਰ ਕਈ ਵਾਰ ਇਸੇ ਮਿਹਨਤ ਮਜ਼ਦੂਰੀ ਨੂੰ ਕਰਦੇ ਹੋਏ ਉਨ੍ਹਾਂ ਦੇ ਨਾਲ ਕੁਝ ਅਜਿਹੀਆਂ ਘਟਨਾਵਾਂ ਵਾਪਰ ਜਾਂਦੀਆਂ ਹਨ ਜਿਸ ਕਾਰਨ ਕਈ ਵਾਰ ਇਨ੍ਹਾਂ ਦੀ ਜਾਨ ਤੱਕ ਚਲੀ ਜਾਂਦੀ ਹੈ । ਅਜਿਹੀ ਹੀ ਮੰਦਭਾਗੀ ਤੇ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ ਇਟਲੀ ਤੋਂ । ਜਿੱਥੇ ਮਿਹਨਤ ਮਜ਼ਦੂਰੀ ਕਰਦੇ ਹੋਏ ਦੋ ਕਰਮਚਾਰੀਆਂ ਦੇ ਨਾਲ ਇਕ ਅਜਿਹਾ ਹਾਦਸਾ ਵਾਪਰਿਆ ਜਿਸ ਕਾਰਨ ਇਨ੍ਹਾਂ ਦੀ ਜਾਨ ਤਕ ਚਲੀ ਗਈ । ਤੇ ਇਸ ਕਾਰਨ ਪੰਜਾਬ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।

ਦਰਅਸਲ ਇਟਲੀ ਦੇ ਸ਼ਹਿਰ ਮਿਲਾਨ ਨੇੜੇ ਇਕ ਹਸਪਤਾਲ ਦੇ ਵਿੱਚ ਤਰਲ ਨਾਈਟ੍ਰੋਜਨ ਪਲਾਂਟ ਲੋਡ ਕਰ ਰਹੇ ਦੋ ਕਰਮਚਾਰੀਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ । ਜਿਨ੍ਹਾਂ ਕਰਮਚਾਰੀਆਂ ਦੀ ਇਸ ਘਟਨਾ ਦੌਰਾਨ ਮੌਤ ਹੋਈ ਹੈ ਉਨ੍ਹਾਂ ਵਿੱਚ ਇੱਕ ਪੰਜਾਬੀ ਵਿਅਕਤੀ ਵੀ ਸ਼ਾਮਲ ਹੈ । ਇਸ ਪੰਜਾਬੀ ਨੌਜਵਾਨ ਦਾ ਨਾਮ ਜਗਦੀਪ ਸਿੰਘ ਹੈ ਅਤੇ ਦੂਸਰੇ ਦਾ ਨਾਮ ਇਸ ਨੂੰ ਏਮਨੂਏਲੇ ਹੈ । ਇਨ੍ਹਾਂ ਦੋਵਾਂ ਦੀ ਮੌਤ ਗੈਸ ਦੇ ਰਿਸਾਅ ਨਾਲ ਤੇ ਆਕਸੀਜਨ ਦੀ ਕਮੀ ਕਾਰਨ ਦਮ ਘੁੱਟਣ ਦੇ ਨਾਲ ਇਨ੍ਹਾਂ ਦੀ ਮੌਤ ਦਾ ਕਾਰਨ ਮੰਨਿਆ ਜਾ ਰਿਹਾ ਹੈ ।

ਜ਼ਿਕਰਯੋਗ ਹੈ ਕਿ ਮ੍ਰਿਤਕ ਜਗਦੀਪ ਸਿੰਘ ਪੰਜਾਬ ਦੇ ਜ਼ਿਲ੍ਹਾ ਅੰਮ੍ਰਿਤਸਰ ਦਾ ਰਹਿਣ ਵਾਲਾ ਸੀ । ਤੇ ਬੀਤੇ ਕੁਝ ਸਾਲਾਂ ਤੋਂ ਜਗਦੀਪ ਸਿੰਘ ਬਰੇਸ਼ੀਆ ਦੇ ਵਿੱਚ ਆਪਣੇ ਪਰਿਵਾਰ ਅਤੇ ਬੱਚਿਆਂ ਦੇ ਨਾਲ ਰਹਿ ਰਿਹਾ ਸੀ । ਇਸ ਮੰਦਭਾਗੀ ਘਟਨਾ ਦੇ ਵਾਪਰਨ ਦੇ ਚਲਦੇ ਜਗਦੀਪ ਸਿੰਘ ਦੇ ਪਰਿਵਾਰ ਦੇ ਵਿਚ ਸੋਗ ਦੀ ਲਹਿਰ ਹੈ ਅਤੇ ਪਰਿਵਾਰ ਤਾਂ ਪਿੱਛੇ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ ।


                                       
                            
                                                                   
                                    Previous Postਕਨੇਡਾ ਜਾਣ ਵਾਲਿਆਂ ਲਈ ਰਾਤੋ ਰਾਤ ਆ ਗਈ ਇਹ ਚੰਗੀ ਖਬਰ – ਜਨਤਾ ਚ ਖੁਸ਼ੀ
                                                                
                                
                                                                    
                                    Next Postਵਿਦੇਸ਼ ਚ ਪੰਜਾਬੀ ਨੌਜਵਾਨ ਨੇ ਖੁਦ ਇਸ ਤਰਾਂ ਆਪਣੀ ਮਰਜੀ ਨਾਲ ਦਿੱਤੀ ਆਪਣੀ ਜਾਨ – ਪੰਜਾਬ ਚ ਪਿਆ ਮਾਤਮ
                                                                
                            
               
                            
                                                                            
                                                                                                                                            
                                    
                                    
                                    



