BREAKING NEWS
Search

ਲਵੋ ਜੀ ਖਿੱਚੋ ਤਿਆਰੀ – ਪੰਚਾਇਤੀ ਚੋਣਾਂ ਬਾਰੇ ਪੰਜਾਬ ਸਰਕਾਰ ਦਾ ਹੋਇਆ ਵੱਡਾ ਐਲਾਨ

ਹੁਣੇ ਹੁਣੇ ਆਈ ਤਾਜਾ ਵੱਡੀ ਖਬਰ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ  ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਸ਼ਹਿਰੀ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ,,,,,, ਨੇ ਕਿਹਾ ਕਿ ਸੂਬੇ ਵਿਚ ਗ੍ਰਾਮ ਪੰਚਾਇਤ ਚੋਣਾਂ ਇਸੇ ਸਾਲ ਨਵੰਬਰ ਦੇ ਆਖਰੀ ਹਫਤੇ ਜਾਂ ਦਸੰਬਰ ਦੇ ਪਹਿਲੇ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਔਰਤਾਂ ਨੂੰ 50 ਫੀਸਦੀ ਰਾਖਵਾਂਕਰਨ ਦੇਣ ਲਈ ਕਾਨੂੰਨ ਵਿਚ ਕੁਝ ਜ਼ਰੂਰੀ ਬਦਲਾਅ ਕੀਤੇ ਜਾਣੇ ਸਨ।

ਦੋ ਦਿਨ ਪਹਿਲਾਂ ਰਾਜ ,,,,,,, ਸਰਕਾਰ ਨੇ ਇਸ ਸਬੰਧੀ ਆਰਡੀਨੈਂਸ ਜਾਰੀ ਕਰ ਦਿੱਤਾ ਹੈ।

ਉਨ੍ਹਾਂ ਭਰੋਸਾ ਦਿਵਾਇਆ ਕਿ ਗ੍ਰਾਮ ਪੰਚਾਇਤ ਚੋਣਾ ਤੈਅ ਪ੍ਰੋਗਰਾਮ ਅਨੁਸਾਰ ਹੀ ਹੋਣਗੀਆਂ।,,,,,, ਜਗਰਾਉਂ ਨੇੜੇ ਜੀ.ਐਚ.ਜੀ ਅਕੈਡਮੀ ਵਿਖੇ ਕਰਵਾਏ ਗਏ ਸਮਾਗਮ ਮੌਕੇ ਬੋਲਦਿਆਂ ਉਨ੍ਹਾਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨਾਲ ਹੀ ਸਪਸ਼ਟ ਕੀਤਾ ਕਿ ਪੰਚਾਇਤ ਚੋਣਾ ਨਿਰਪੱਖ ਅਤੇ ਆਜ਼ਾਦ ਮਾਹੌਲ ਵਿਚ ਕਰਵਾਈਆਂ ਜਾਣਗੀਆਂ।

ਉਨ੍ਹਾਂ ਅੱਗੇ ਕਿਹਾ ਕਿ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਬਣਾਉਣ ਦੀ ਕਾਰਵਾਈ ਗ੍ਰਾਮ ਪੰਚਾਇਤ ਚੋਣਾਂ ਦੀ ਸਮਾਪਤੀ ਤੋਂ ਤੁਰਤ ਬਾਅਦ ਪੂਰੀ ਕੀਤੀ ਜਾਵੇਗੀ।