BREAKING NEWS
Search

ਸ਼ਾਮੀ ਆਈ ਵੱਡੀ ਤਾਜਾ ਖਬਰ – ਆਹ ਦੇਖੋ ਕੱਲ੍ਹ ਨੂੰ ਸਿੱਧੂ ਨਾਲ ਕੀ ਹੋ ਸਕਦਾ

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੰਜਾਬ ਨਿਊਜ਼ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ

ਕੈਪਟਨ ਅਮਰਿੰਦਰ ਸਿੰਘ ਦੀ ਥਾਂ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਆਪਣਾ ਕਪਤਾਨ ਮੰਨਣ ਬਾਰੇ ਬਿਆਨ ਦੇ ਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਬੁਸੇ ਫਸੇ ਹੋਏ ਹਨ। ਭਾਵੇਂ ਉਨ੍ਹਾਂ ਦੀ ਧਰਮ ਪਤਨੀ ਨਵਜੋਤ ਕੌਰ ਸਿੱਧੂ ਵੱਲੋਂ ਸਿੱਧੂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦਾ ਦਾਅਵਾ ਕਰ ਕੇ ਬਚਾਅ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਪੰਜਾਬ ਕਾਂਗਰਸ ਵਿਚ ਸਿੱਧੂ ਖ਼ਿਲਾਫ਼ ਉਠਿਆ ਰੋਹ ਸ਼ਾਂਤ ਹੋਣ ਦਾ ਨਾਮ ਨਹੀਂ ਲੈ ਲਿਆ।

ਤਕਰੀਬਨ ਸਾਰੇ ਹੀ ਮੰਤਰੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਹਮਾਇਤ ਕਰਦਿਆਂ ਸਿੱਧੂ ਤੋਂ ਅਸਤੀਫ਼ਾ ਮੰਗ ਰਹੇ ਹਨ। ਪਤਾ ਲੱਗਾ ਹੈ ਕਿ ਭਲਕੇ ਸੋਮਵਾਰ ਨੂੰ ਹੋਣ ਵਾਲੀ ਵਜ਼ਾਰਤ ਦੀ ਬੈਠਕ ਦੌਰਾਨ ਸਿੱਧੂ ਤੋਂ ਇਸ ਬਾਰੇ ਜਵਾਬ ਮੰਗਿਆ ਜਾਵੇਗਾ। ਮੰਤਰੀਆਂ ਵੱਲੋਂ ਸਰਬਸੰਮਤੀ ਨਾਲ ਕੈਪਟਨ ਅਮਰਿੰਦਰ ਸਿੰਘ ਦੀ ਲੀਡਰਸ਼ਿਪ ’ਤੇ ਮੋਹਰ ਲਗਾਈ ਜਾਵੇਗੀ।
ਮੀਟਿੰਗ ਵਿਚ ਇਕ ਪਾਸੇ ਸਾਰਾ ਮੰਤਰੀ ਮੰਡਲ ਤੇ ਇਕ ਪਾਸੇ ਸਿੱਧੂ ਹੋਣਗੇ। ਇਹ ਵੀ ਚਰਚਾ ਹੈ ਕਿ ਸਿੱਧੂ ਦੀ ਹਾਈਕਮਾਨ ਕੋਲ ਵੀ ਸ਼ਿਕਾਇਤ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਹਾਊਸਿੰਗ ਅਤੇ ਪੇਂਡੂ ਵਿਕਾਸ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਮਾਲ ਮੰਤਰੀ ਸੁਖਬਿੰਦਰ ਸਿੰਘ ਸੁਖ ਸਰਕਾਰੀਆ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਪਹਿਲਾਂ ਹੀ ਸਿੱਧੂ ਤੋਂ ਅਸਤੀਫ਼ਾ ਮੰਗ ਚੁੱਕੇ ਹਨ।

ਹਾਲਾਂਕਿ ਸਿੱਧੂ ਆਖ ਰਹੇ ਹਨ ਕਿ ਉਨ੍ਹਾਂ ਨੇ ਇਹ ਕਿਹਾ ਹੀ ਨਹੀਂ ਸੀ ਕਿ ਉਨ੍ਹਾਂ ਨੂੰ ਪਾਕਿਸਤਾਨ ਦੇ ਦੌਰੇ ’ਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਭੇਜਿਆ ਸੀ। ਉਨ੍ਹਾਂ ਨੂੰ ਤਾਂ ਦੌਰੇ ਸਬੰਧੀ ਪਾਕਿਸਤਾਨ ਸਰਕਾਰ ਤੋਂ ਨਿੱਜੀ ਸੱਦਾ ਪੱਤਰ ਆਇਆ ਸੀ। ਸ੍ਰੀ ਸਿੱਧੂ ਨੇ ਕਿਹਾ ਕਿ ਮੀਡੀਆ ਦੇ ਕੁੱਝ ਹਿੱਸੇ ਵੱਲੋਂ ਪ੍ਰੈੱਸ ਕਾਨਫਰੰਸ ਨੂੰ ਅਧੂਰਾ ਦਿਖਾਇਆ ਗਿਆ।

ਇਸੇ ਵਾਰਤਾਲਾਪ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਪਿਤਾ ਸਮਾਨ ਵੀ ਕਿਹਾ ਹੈ ਜਿਸ ਨੂੰ ਦਿਖਾਇਆ ਨਹੀਂ ਗਿਆ। ਸਿੱਧੂ ਨੇ ਕਿਹਾ ਕਿ ਉਹ ਆਪਣੀ ਅੰਤਰ ਆਤਮਾ ਤੇ ਪੰਜਾਬ ਦੇ ਲੋਕਾਂ ਨੂੰ ਜਵਾਬਦੇਹ ਹਨ।