ਰੂਸ ਯੂਕ੍ਰੇਨ ਜੰਗ ਵਿਚਾਲੇ ਅਚਾਨਕ ਕੈਨੇਡਾ ਦੇ PM ਟਰੂਡੋ ਨੇ ਕੀਤਾ ਇਹ ਕੰਮ, ਪੂਰੀ ਦੁਨੀਆ ਤੇ ਹੋ ਗਈ ਚਰਚਾ

ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਯੂਕਰੇਨ ਵਿੱਚ ਸਥਿਤੀ ਜਿੱਥੇ ਬਹੁਤ ਹੀ ਜ਼ਿਆਦਾ ਚਿੰਤਾਜਨਕ ਬਣੀ ਹੋਈ ਹੈ ਕਿਉਂਕਿ ਉਸ ਤੋਂ ਲਗਾਤਾਰ ਕੀਤੇ ਜਾ ਰਹੇ ਹਵਾਈ ਹਮਲਿਆਂ ਦੇ ਕਾਰਨ ਯੂਕਰੇਨ ਵਿੱਚ ਭਾਰੀ ਜਾਨੀ-ਮਾਲੀ ਨੁਕਸਾਨ ਹੋ ਚੁੱਕਾ ਹੈ। ਯੂਕਰੇਨ ਦੇ ਵੱਖ-ਵੱਖ ਸ਼ਹਿਰਾਂ ਦੇ ਵਿੱਚ ਜਿੱਥੇ ਤਬਾਹੀ ਦਾ ਮੰਜ਼ਰ ਲਗਾਤਾਰ ਦੇਖਿਆ ਜਾ ਰਿਹਾ ਹੈ ਉਥੇ ਹੀ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਘਰ-ਬਾਰ ਛੱਡ ਕੇ ਵਿਦੇਸ਼ਾਂ ਵਿਚ ਸ਼ਰਨ ਲਈ ਗਈ ਹੈ। ਰੂਸ ਨਾਲ ਗੱਲਬਾਤ ਕਰਨ ਲਈ ਜਿਥੇ ਯੂਕਰੇਨ ਵੱਲੋਂ ਕਈ ਵਾਰ ਸੱਦਾ ਦਿੱਤਾ ਜਾ ਚੁੱਕਾ ਹੈ ਪਰ ਰੂਸ ਦੇ ਰਾਸ਼ਟਰਪਤੀ ਲਗਾਤਾਰ ਹਵਾਈ ਹਮਲੇ ਜਾਰੀ ਰੱਖਣ ਦੇ ਆਦੇਸ਼ ਜਾਰੀ ਕਰ ਰਹੇ ਹਨ।

ਉੱਥੇ ਹੀ ਇਕ ਹੋਰ ਵੀ ਪੱਛਮੀ ਦੇਸ਼ਾਂ ਵੱਲੋਂ ਲਗਾਤਾਰ ਰੂਸ ਉਪਰ ਦਬਾਅ ਬਣਾਉਣ ਦੀਆਂ ਕੋਸ਼ਿਸ਼ਾਂ ਦੇ ਚਲਦੇ ਹੋਏ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਇਸ ਯੁਧ ਨੂੰ ਰੋਕਿਆ ਜਾ ਸਕੇ। ਅਮਰੀਕਾ ਵੱਲੋਂ ਜਿੱਥੇ ਰੂਸ ਉਪਰ ਹੋਰ ਪਾਂਬੰਦੀਆਂ ਅੱਜ ਲਾਗੂ ਕੀਤੇ ਜਾਣ ਦੀ ਖਬਰ ਸਾਹਮਣੇ ਆਈ ਹੈ ਉਥੇ ਹੀ ਹੁਣ ਰੂਸ ਯੂਕਰੇਨ ਜੰਗ ਦੇ ਵਿਚਕਾਰ ਕੈਨੇਡਾ ਦੇ ਪ੍ਰਧਾਨ ਮੰਤਰੀ ਵੱਲੋਂ ਇਹ ਕੰਮ ਕੀਤਾ ਗਿਆ ਜਿਸਦੀ ਸਾਰੀ ਦੁਨੀਆਂ ਤੇ ਚਰਚਾ ਹੋ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਸ ਸਮੇਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਅਮਰੀਕਾ ਦੇ ਰਾਸ਼ਟਰਪਤੀ ਜੋ ਬਾਈਡੇਨ ਦੀ ਪਤਨੀ ਵੱਲੋਂ ਯੂਕਰੇਨ ਦਾ ਦੌਰਾ ਕੀਤਾ ਜਾ ਰਿਹਾ ਹੈ। ਜਿੱਥੇ ਯੂਕਰੇਨ ਦੇ ਸਭ ਤੋਂ ਵਧੇਰੇ ਪ੍ਰਭਾਵਿਤ ਹੋਏ ਇਰਪਿਨ ਦੇ ਵਿੱਚ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਦੌਰਾ ਕੀਤਾ ਗਿਆ ਹੈ ਜੋ ਕਿ ਇਹ ਸ਼ਹਿਰ ਰੂਸੀ ਫੌਜੀਆਂ ਵੱਲੋਂ ਰਾਜਧਾਨੀ ਕੀਵ ਉਪਰ ਕਬਜ਼ਾ ਕਰਨ ਦੀ ਸ਼ੁਰੂਆਤ ਵਿੱਚ ਗੋਲੀਬਾਰੀ ਨਾਲ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਕਈ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ ਉਥੇ ਹੀ ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਜੇਲ਼ ਵੱਲੋਂ ਵੀ ਐਤਵਾਰ ਨੂੰ ਅਚਾਨਕ ਹੀ ਯੂਕਰੇਨ ਵਿੱਚ ਪਹੁੰਚ ਕੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ ਗਈ ਹੈ। ਉਥੇ ਹੀ ਅਮਰੀਕਾ ਵੱਲੋਂ ਯੂਕਰੇਨ ਦੇ ਨਾਲ ਖੜੇ ਹੋਣ ਦਾ ਭਰੋਸਾ ਵੀ ਦਿਵਾਇਆ ਗਿਆ ਹੈ। ਅਮਰੀਕਾ ਦੇ ਰਾਸ਼ਟਰਪਤੀ ਦੀ ਪਤਨੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਇਸ ਦੌਰੇ ਨੂੰ ਲੈ ਕੇ ਲੋਕਾਂ ਵੱਲੋਂ ਲਗਾਤਾਰ ਚਰਚਾ ਕੀਤੀ ਜਾ ਰਹੀ ਹੈ।