ਵਾਪਰਿਆ ਕਹਿਰ ਜੀਪ ਅਤੇ ਬੱਸ ਦੀ ਟੱਕਰ ਚ ਮੌਕੇ ਤੇ ਹੋਈਆਂ 9 ਮੌਤਾਂ , 30 ਜਖਮੀ

ਆਈ ਤਾਜਾ ਵੱਡੀ ਖਬਰ

ਕਹਿੰਦੇ ਨੇ ਕਿ ਐਕਸੀਡੈਂਟ ਦਾ ਤੇ ਨਾਮ ਹੀ ਮਾੜਾ ਹੁੰਦਾ ਹੈ ਜਦੋਂ ਵੀ ਇਸ ਨੂੰ ਸੁਣਦੇ ਹਾਂ ਤਾਂ ਹਰ ਕੋਈ ਸਭ ਤੋਂ ਪਹਿਲਾਂ ਉਸ ਇਨਸਾਨ ਦੀ ਖ਼ੈਰੀਅਤ ਮੰਗਦਾ ਹੈ ਜਿਸ ਦਾ ਐਕਸੀਡੈਂਟ ਹੋ ਗਿਆ ਹੋਵੇ ਜਾਂ ਜਿਸ ਦਾ ਜ਼ਿਕਰ ਹੋਇਆ ਹੋਵੇ। ਉੱਤਰ ਪ੍ਰਦੇਸ਼ ਵਿੱਚ ਅੱਜ ਹਾਲਾਤ ਉਸ ਵੇਲੇ ਗਮਗੀਨ ਹੋ ਗਏ ਜਦੋਂ ਇੱਕ ਸੜਕ ਦੁਰਘਟਨਾ ਵਿੱਚ 9 ਵਿਅਕਤੀਆਂ ਦੀ ਮੌਤ ਹੋ ਗਈ ਅਤੇ 30 ਤੋਂ ਵੱਧ ਜ਼ਖਮੀ ਹੋ ਗਏ।

ਇਹ ਘਟਨਾ ਪੀਲੀਭੀਤ ਜ਼ਿਲ੍ਹੇ ਦੇ ਪੂਰਨਪੁਰ ਵਿਖੇ ਅੱਜ ਤੜਕੇ ਸਵੇਰੇ ਵਾਪਰੀ। ਕਿਸੇ ਅਣਗਹਿਲੀ ਕਾਰਨ ਬਲੈਰੋ ਜੀਪ ਅਤੇ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਵਿਚਾਲੇ ਹੋਈ ਇਸ ਟੱਕਰ ਨਾਲ 3 ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ। ਇਹ ਟੱਕਰ ਇੰਨੀ ਸੀ ਜਿਸ ਨੇ 9 ਵਿਅਕਤੀਆਂ ਦੀ ਮੌਕੇ ‘ਤੇ ਹੀ ਜਾ- ਨ ਲੈ ਲਈ‌। ਪੁਲਿਸ ਪਾਰਟੀ ਨਾਲ ਮਿਲ ਕੇ ਸਥਾਨਕ ਲੋਕਾਂ ਨੇ ਜ਼ਖਮੀਆਂ ਨੂੰ ਤੁਰੰਤ ਹਸਪਤਾਲ ਪਹੁੰਚਾਇਆ।

ਇਸ ਘਟਨਾ ਦੀ ਜਾਣਕਾਰੀ ਮਿਲਦੇ ਪੀਲੀਭੀਤ ਦੇ ਐਸ.ਪੀ. ਜੈਪ੍ਰਕਾਸ਼ ਯਾਦਵ ਮੌਕੇ ‘ਤੇ ਪਹੁੰਚੇ ਅਤੇ ਹਾਲਾਤ ਦਾ ਜਾਇਜ਼ਾ ਲਿਆ। ਇਸ ਘਟਨਾ ‘ਤੇ ਬੇਹੱਦ ਦੁੱਖ ਜ਼ਾਹਰ ਕਰਦਿਆਂ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ ਮ੍ਰਿਤਕਾਂ ਦੇ ਪਰਿਵਾਰ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੰਜ-ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਦਾ ਵੀ ਐਲਾਨ ਕੀਤਾ। ਕੁਝ ਲੋਕਾਂ ਦੇ ਦੱਸਣ ਮੁਤਾਬਕ ਇਹ ਹਾਦਸਾ ਇੰਨਾ ਸੀ ਕਿ ਟੱਕਰ ਤੋਂ ਬਾਅਦ ਜੀਪ ਪੂਰੀ ਤਰ੍ਹਾਂ ਤਹਿਸ-ਨਹਿਸ ਹੋ ਗਈ ਅਤੇ ਰੋਡਵੇਜ਼ ਦੀ ਬੱਸ ਕਈ ਉਲਟਬਾਜ਼ੀਆਂ ਖਾਣ ਤੋਂ ਬਾਅਦ ਪਲਟ ਗਈ। ਜ਼ਖਮੀ ਲੋਕਾਂ ਦਾ ਜ਼ਿਲ੍ਹਾ ਹਸਪਤਾਲ ਦੇ ਵਿੱਚ ਇਲਾਜ ਚੱਲ ਰਿਹਾ ਹੈ। ਪੁਲਸ ਵੱਲੋਂ ਇਸ ਘਟਨਾ ਨੂੰ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।