ਵਾਪਰਿਆ ਕਹਿਰ : ਮਾਪਿਆਂ ਦੇ ਇਕਲੋਤੇ ਪੁੱਤ ਦੀ ਨਸ਼ੇ ਕਾਰਨ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਸੱਤਾ ਵਿਚ ਆਉਂਦਿਆਂ ਹੀ ਜਿੱਥੇ ਬਹੁਤ ਸਾਰੀਆਂ ਤਬਦੀਲੀਆਂ ਹੋਈਆਂ ਹਨ ਉਥੇ ਹੀ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ ਨੂੰ ਵੀ ਲਗਾਤਾਰ ਇੱਕ ਤੋਂ ਬਾਅਦ ਇੱਕ ਪੂਰੇ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਜਿਥੇ ਨਸ਼ਿਆਂ ਵਰਗੇ ਕੋਹੜ ਨੂੰ ਖਤਮ ਕੀਤੇ ਜਾਣ ਦਾ ਅਹਿਦ ਲਿਆ ਗਿਆ ਸੀ ਉਥੇ ਹੀ ਨਸ਼ਿਆਂ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ। ਇਨ੍ਹਾਂ ਨਸ਼ਿਆਂ ਦੇ ਕਾਰਨ ਜਿੱਥੇ ਬਹੁਤ ਸਾਰੇ ਘਰਾਂ ਦੇ ਨੌਜਵਾਨ ਇਨ੍ਹਾਂ ਨਸ਼ਿਆਂ ਦੀ ਭੇਟ ਚੜ੍ਹ ਰਹੇ ਹਨ ਅਤੇ ਬਹੁਤ ਸਾਰੇ ਘਰਾਂ ਦੇ ਚਿਰਾਗ ਹਮੇਸ਼ਾ ਲਈ ਖਤਮ ਹੋ ਰਹੇ ਹਨ। ਨਸ਼ਿਆਂ ਦੇ ਕਾਰਨ ਇਸ ਦੁਨੀਆਂ ਤੋਂ ਅਲਵਿਦਾ ਆਖ ਜਾਣ ਵਾਲੇ ਨੌਜਵਾਨਾਂ ਦੇ ਪਰਿਵਾਰਾਂ ਵਿੱਚ ਉਸ ਸਮੇਂ ਸੋਗ ਦੀ ਲਹਿਰ ਫੈਲ ਜਾਂਦੀ ਹੈ।

ਜਦੋਂ ਬਹੁਤ ਸਾਰੇ ਮਾਪਿਆਂ ਦੇ ਪੁੱਤਰ ਨਸ਼ਿਆਂ ਦੇ ਕਾਰਨ ਮੌਤ ਦੇ ਮੂੰਹ ਵਿਚ ਚਲੇ ਜਾਂਦੇ ਹਨ। ਹੁਣ ਪੰਜਾਬ ਵਿੱਚ ਇੱਥੇ ਕਹਿਰ ਵਾਪਰਿਆ ਹੈ ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਕਾਰਨ ਮੌਤ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੁਖਦਾਈ ਖਬਰ ਤਲਵੰਡੀ ਸਾਬੋਤੋਂ ਸਾਹਮਣੇ ਆਈ ਹੈ। ਜਿਥੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮੌਤ ਹੋ ਗਈ ਹੈ। ਮ੍ਰਿਤਕ ਨੌਜਵਾਨ ਜਿੱਥੇ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਉਥੇ ਹੀ ਉਹ ਪਿਛਲੇ ਕਾਫੀ ਲੰਮੇ ਸਮੇਂ ਤੋਂ ਨਸ਼ੇ ਦਾ ਆਦੀ ਸੀ ਚਿੱਟੇ ਦੀ ਓਵਰਡੋਜ਼ ਲੈਣ ਕਾਰਨ ਮੌਤ ਦੇ ਮੂੰਹ ਵਿਚ ਚਲਾ ਗਿਆ ਹੈ।

ਮ੍ਰਿਤਕ ਗੁਰਵਿੰਦਰ ਸਿੰਘ ਦੀ ਲਾਸ਼ ਸਵੇਰ ਦੇ ਸਮੇਂ ਭਾਰਤ ਵਿਚੋਂ ਬਰਾਮਦ ਹੋਈ ਹੈ ਜਿਸ ਦੇ ਕੋਲ ਹੀ ਇਕ ਸਰਿੰਜ ਅਤੇ ਸੂਈਆਂ ਵੀ ਬਰਾਮਦ ਹੋਈਆਂ ਹਨ। ਮ੍ਰਿਤਕ ਆਪਣੇ ਪਿੱਛੇ ਪਰਿਵਾਰ ਵਿੱਚ ਆਪਣੀ ਪਤਨੀ ਅਤੇ ਦੋ ਬੱਚਿਆਂ ਨੂੰ ਛੱਡ ਗਿਆ ਹੈ। ਪਰਿਵਾਰ ਵੱਲੋਂ ਦੋਸ਼ ਲਗਾਇਆ ਗਿਆ ਹੈ ਕਿ ਜਿਥੇ ਸਰਕਾਰਾਂ ਵੱਲੋਂ ਚਿੱਟੇ ਨੂੰ ਬੰਦ ਨਹੀਂ ਕੀਤਾ ਜਾਂਦਾ ਉੱਥੇ ਹੀ ਬਹੁਤ ਸਾਰੇ ਪਰਵਾਰਾਂ ਦੇ ਪੁੱਤਰ ਇਸ ਦੀ ਚਪੇਟ ਵਿੱਚ ਆਉਣ ਕਾਰਨ ਇਸ ਦੁਨੀਆਂ ਤੋਂ ਜਾ ਰਹੇ ਹਨ।

ਪਰਿਵਾਰ ਵੱਲੋਂ ਜਿੱਥੇ ਉਸ ਦਾ ਨਸ਼ਾ ਛੁਡਾਉਣ ਵਾਸਤੇ ਕਈ ਜਗ੍ਹਾ ਤੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ। ਇਸ ਦੇ ਬਾਵਜੂਦ ਵੀ ਉਨ੍ਹਾਂ ਦੇ ਬੇਟੇ ਵੱਲੋਂ ਨਸ਼ਾ ਨਹੀ ਛੱਡਿਆ ਗਿਆ।