ਵਿਆਹ ਚ ਅਚਾਨਕ ਲਾੜੀ ਨੂੰ ਜੈਮਾਲਾ ਪਾਉਂਦਿਆਂ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ, ਖੁਸ਼ੀਆਂ ਬਦਲੀਆਂ ਮਾਤਮ ਚ

1746

ਆਈ ਤਾਜਾ ਵੱਡੀ ਖਬਰ

ਇਸ ਸਮੇਂ ਬਹੁਤ ਸਾਰੇ ਵਿਆਹ ਦੇ ਪ੍ਰੋਗਰਾਮ ਅਯੋਜਿਤ ਕੀਤੇ ਜਾ ਰਹੇ ਹਨ ਜਿੱਥੇ ਬਹੁਤ ਸਾਰੇ ਪਰਿਵਾਰਾਂ ਵੱਲੋਂ ਆਪਣੇ ਬੱਚਿਆਂ ਦੇ ਵਿਆਹ ਧੂਮ-ਧਾਮ ਨਾਲ ਕੀਤੇ ਜਾਂਦੇ ਹਨ ਉਥੇ ਹੀ ਕਈ ਅਜਿਹੀਆਂ ਘਟਨਾਵਾਂ ਸਾਹਮਣੇ ਆਈਆਂ ਹਨ ਜਿਸ ਨੂੰ ਦੇਖ ਕੇ ਲੋਕ ਹੈਰਾਨ ਰਹਿ ਜਾਂਦੇ ਹਨ। ਵਿਆਹ ਦੇ ਮੋਕਿਆਂ ਤੇ ਜਿੱਥੇ ਬਹੁਤ ਸਾਰੇ ਲੜਕੇ ਪਰਿਵਾਰ ਵੱਲੋਂ ਦਹੇਜ ਦੀ ਮੰਗ ਕੀਤੀ ਜਾਂਦੀ ਹੈ ਜਿਸ ਕਾਰਨ ਕਈ ਪਰਿਵਾਰਾਂ ਵਿਚ ਆਪਸੀ ਤਕਰਾਰ ਵਧ ਜਾਂਦੀ ਹੈ ਅਤੇ ਲਾੜੇ ਨੂੰ ਬਿਨਾ ਲਾੜੀ ਦੇ ਹੀ ਵਾਪਸ ਪਰਤਣਾ ਪੈਂਦਾ ਹੈ। ਪਰ ਉਥੇ ਹੀ ਕੁਝ ਅਜਿਹੀਆਂ ਘਟਨਾਵਾਂ ਵੀ ਵਾਪਰ ਜਾਂਦੀਆਂ ਹਨ ਜਿੱਥੇ ਖੁਸ਼ੀ ਦਾ ਮਾਹੌਲ ਗਮ ਵਿੱਚ ਤਬਦੀਲ ਹੋ ਜਾਂਦਾ ਹੈ।,

ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਜਿੱਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ। ਉਥੇ ਹੀ ਵਿਆਹ ਦੀਆਂ ਸਾਰੀਆਂ ਖੁਸ਼ੀਆਂ ਫਿੱਕੀਆਂ ਪੈ ਜਾਂਦੀਆਂ ਹਨ। ਹੁਣ ਇੱਥੇ ਵਿਆਹ ਦੇ ਦਿਨ ਅਚਾਨਕ ਹੀ ਲਾੜੀ ਨੂੰ ਜੈਮਾਲਾ ਪਾਉਂਦਿਆਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ ਜਿੱਥੇ ਖੁਸ਼ੀਆਂ ਗਮ ਵਿੱਚ ਤਬਦੀਲ ਹੋ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਲਖਨਊ ਤੋਂ ਸਾਹਮਣੇ ਆਇਆ ਹੈ ਜਿੱਥੇ ਮਹਿਲਾਬਾਦ ਦੇ ਅਧੀਨ ਪੈਂਦੇ ਪਿੰਡ ਭਦਵਾਨਾ ਵਿੱਚ ਇੱਕ ਵਿਆਹ ਸਮਾਗਮ ਕੀਤਾ ਜਾ ਰਿਹਾ ਸੀ।

ਜਿੱਥੇ ਵਿਆਹ ਸਮਾਗਮ ਦੀਆਂ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਅਤੇ ਸਾਰੀਆਂ ਰਸਮਾਂ ਹੋ ਰਹੀਆਂ ਸਨ ਉਥੇ ਹੀ ਬਰਾਤ ਮਿੱਥੇ ਸਮੇਂ ਦੇ ਅਨੁਸਾਰ ਰਾਤ ਨੂੰ ਪਹੁੰਚੀ ਸੀ। ਜਿੱਥੇ ਲੜਕੇ ਅਤੇ ਲੜਕੀ ਵੱਲੋਂ ਸਟੇਜ ਤੇ ਵਰਮਾਲਾ ਪਾਉਣ ਦੀ ਰਸਮ ਅਦਾ ਕੀਤੀ ਜਾ ਰਹੀ ਸੀ। ਉਥੇ ਹੀ ਵਰਮਾਲਾ ਦੀਆਂ ਰਸਮਾਂ ਪੂਰੀਆਂ ਹੁੰਦੇ ਹੀ ਜਦੋਂ ਲਾੜੀ ਸਟੇਜ਼ ਤੇ ਕੁਰਸੀ ਤੇ ਬੈਠਣ ਲੱਗੀ ਤਾਂ ਅਚਾਨਕ ਡਿੱਗ ਗਈ । ਜਿੱਥੇ ਤੁਰੰਤ ਹੀ ਲਾੜੀ ਸ਼ਿਵਾਂਗੀ ਨੂੰ ਹਸਪਤਾਲ ਲਿਜਾਇਆ ਗਿਆ ਜਿਥੇ ਡਾਕਟਰਾਂ ਵੱਲੋਂ ਦੱਸਿਆ ਗਿਆ ਕਿ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ।

ਜਿਸ ਤੋਂ ਬਾਅਦ ਸਾਰੀ ਬਰਾਤ ਦੀ ਮੌਜੂਦਗੀ ਵਿੱਚ ਹੀ ਲਾੜੀ ਦਾ ਅੰਤਿਮ ਸੰਸਕਾਰ ਕੀਤਾ ਗਿਆ। ਉਥੇ ਹੀ ਦੱਸਿਆ ਗਿਆ ਹੈ ਕੇ ਲਾੜੀ ਪਿਛਲੇ ਕੁਝ ਦਿਨਾਂ ਤੋਂ ਜਿੱਥੇ ਬੁਖਾਰ ਦੇ ਕਾਰਨ ਬਿਮਾਰ ਚੱਲ ਰਹੀ ਸੀ ਉਥੇ ਹੀ ਅਚਾਨਕ ਲੜਕੀ ਦੀ ਇਸ ਤਰਾਂ ਮੌਤ ਹੋਣ ਕਾਰਨ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ ਹੈ।