BREAKING NEWS
Search

ਵਿਆਹ ਤੋਂ ਪਰਤ ਰਹੇ 3 ਦੋਸਤਾਂ ਨਾਲ ਵਾਪਰਿਆ ਭਾਣਾ , ਭਿਆਨਕ ਹਾਦਸਾ ਵਾਪਰਨ ਕਾਰਨ ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਵਿਆਹ ਦੇ ਸੀਜ਼ਨ ਦੀ ਸ਼ੁਰੂਆਤ ਹੋ ਚੁੱਕੀ ਹੈ, ਜਿਸ ਕਾਰਨ ਜਿਨਾਂ ਘਰਾਂ ਵਿੱਚ ਵਿਆਹ ਹੈ, ਉਹਨਾਂ ਘਰਾਂ ਵਿੱਚ ਖੁਸ਼ੀਆਂ ਦਾ ਮਾਹੌਲ ਵੇਖਣ ਨੂੰ ਮਿਲਦਾ ਪਿਆ ਹੈ l ਲੋਕ ਆਪਣੇ ਘਰਾਂ ਦੇ ਵਿੱਚ ਵਿਆਹਾਂ ਦੀਆਂ ਤਿਆਰੀਆਂ ਦੇ ਵਿੱਚ ਰੁੱਜੇ ਪਏ ਹਨ l ਪਰ ਇੱਕ ਘਰ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ ਉਸ ਵੇਲੇ ਤਬਦੀਲ ਹੋਈਆਂ, ਜਦੋਂ ਵਿਆਹ ਤੋਂ ਪਰਤ ਰਹੇ ਤਿੰਨ ਦੋਸਤਾਂ ਦੇ ਨਾਲ ਭਿਆਨਕ ਹਾਦਸਾ ਵਾਪਰ ਗਿਆ l ਇਹ ਦਰਦਨਾਕ ਮਾਮਲਾ ਖੰਨਾ ਤੋਂ ਸਾਹਮਣੇ ਆਇਆ l ਜਿੱਥੇ ਤਿੰਨ ਦੋਸਤ ਵਿਆਹ ਸਮਾਗਮ ਤੋਂ ਵਾਪਸ ਆਪਣੇ ਘਰ ਵੱਲ ਨੂੰ ਆਉਂਦੇ ਪਏ ਸੀ ਕਿ ਰਾਸਤੇ ਵਿੱਚ ਉਹਨਾਂ ਦੀ ਕਾਰ ਛੱਪੜ ਵਿੱਚ ਡਿੱਗ ਕੇ ਹਾਦਸੇ ਦਾ ਸ਼ਿਕਾਰ ਹੋ ਗਈ।

ਜਿਸ ਕਾਰਨ ਇਸ ਦਿਲ ਦਹਿਲਾਉਣ ਵਾਲੇ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦ ਕਿ ਦੋ ਦੋਸਤਾਂ ਨੂੰ ਸੁਰੱਖਿਤ ਗੱਡੀ ਵਿੱਚੋਂ ਬਾਹਰ ਕੱਢ ਲਿਆ ਗਿਆ l ਮ੍ਰਿਤਕ ਦੀ ਪਛਾਣ 33 ਸਾਲਾ ਤਰਨਦੀਪ ਸਿੰਘ ਵਾਸੀ ਪਿੰਡ ਰਾਜੇਵਾਲ ਵਜੋਂ ਹੋਈ ਹੈ। ਪ੍ਰਾਪਤ ਤੁਸੀਂ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਤਿੰਨ ਦੋਸਤ ਇੱਕ ਵਿਆਸ ਸਮਾਗਮ ਦੇ ਵਿੱਚ ਗਏ ਹੋਏ ਸਨ ਤੇ ਤਿੰਨੋ ਵਿਆਹ ਸਮਾਗਮ ਤੋਂ ਵਾਪਸ ਜਦੋਂ ਆਪਣੇ ਘਰ ਵੱਲ ਨੂੰ ਆਉਂਦੇ ਪਏ ਸੀ ਤਾਂ ਪਿੰਡ ਨਰਾਇਣਗੜ੍ਹ ਕੋਲ ਉਨਾਂ ਦੀ ਕਾਰ ਬੇਕਾਬੂ ਹੋ ਗਈ।

ਇਹ ਕਾਰ ਪਹਿਲਾਂ ਇੱਕ ਖੰਭੇ ਨਾਲ ਟਕਰਾ ਗਈ ਤੇ ਫਿਰ ਛੱਪੜ ਵਿੱਚ ਜਾ ਡਿੱਗੀ। ਜਿਸ ਤੋਂ ਬਾਅਦ ਆਲੇ ਦੁਆਲੇ ਦੇ ਇਲਾਕਾ ਨਿਵਾਸੀਆਂ ਦੇ ਵੱਲੋ ਤੁਰੰਤ ਟਰੈਕਟਰ ਟਰਾਲੀ ਤੇ ਰੱਸੀਆਂ ਦੀ ਮਦਦ ਨਾਲ ਕਾਰ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ। ਘਟਨਾ ਦੇ 15 ਮਿੰਟਾਂ ‘ਚ ਹੀ ਗੁਰਪ੍ਰੀਤ ਤੇ ਨਿਸ਼ਾਂਤ ਨੂੰ ਬਾਹਰ ਕੱਢ ਲਿਆ ਗਿਆ।

ਜਿਸ ਕਾਰਨ ਉਸ ਦੀ ਜਾਨ ਬਚ ਗਈ। ਪਰ ਇਸ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੁਲਿਸ ਵੱਲੋਂ ਹੁਣ ਮਾਮਲਾ ਦਰਜ ਕਰਕੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਗਿਆ l