BREAKING NEWS
Search

ਵਿਆਹ ਤੋਂ ਵਾਪਸ ਆ ਰਹੇ ਮਾਂ ਪੁੱਤ ਨਾਲ ਵਾਪਰਿਆ ਦਰਦਨਾਕ ਹਾਦਸਾ, ਘਰ ਚ ਪਿਆ ਮਾਤਮ

ਆਈ ਤਾਜਾ ਵੱਡੀ ਖਬਰ 

ਪੰਜਾਬ ਵਿੱਚ ਜਿਥੇ ਵਿਆਹਾਂ ਦਾ ਸੀਜਨ ਚੱਲ ਪਿਆ ਹੈ ਉੱਥੇ ਹੀ ਬਹੁਤ ਸਾਰੇ ਪਰਵਾਰਾਂ ਵੱਲੋਂ ਇਨ੍ਹਾਂ ਵਿਆਹ ਸਮਾਗਮਾਂ ਵਿੱਚ ਖੁਸ਼ੀ ਖੁਸ਼ੀ ਸ਼ਿਰਕਤ ਕੀਤੀ ਜਾਂਦੀ ਹੈ। ਪਰ ਕਈ ਲੋਕ ਅਜਿਹੀਆਂ ਘਟਨਾਵਾਂ ਤੋਂ ਅਨਜਾਣ ਹੁੰਦੇ ਹਨ ਜਿੱਥੇ ਉਹ ਖੁਸ਼ੀ ਦੇ ਮੌਕੇ ਤੇ ਖੁਸ਼ੀ-ਖੁਸ਼ੀ ਜਾਂਦੇ ਹਨ ਅਤੇ ਉਨ੍ਹਾਂ ਨੂੰ ਇਹ ਨਹੀਂ ਪਤਾ ਹੁੰਦਾ ਕਿ ਰਸਤੇ ਵਿਚ ਉਨ੍ਹਾਂ ਦੇ ਨਾਲ ਭਿਆਨਕ ਹਾਦਸਾ ਵਾਪਰ ਸਕਦਾ ਹੈ। ਕਿਉਕਿ ਭਿਆਨਕ ਸੜਕ ਹਾਦਸਿਆਂ ਦੇ ਕਾਰਨ ਬਹੁਤ ਸਾਰੇ ਪਰਿਵਾਰਾਂ ਵਿੱਚ ਸੋਗ ਦੀ ਲਹਿਰ ਫੈਲ ਜਾਂਦੀ ਹੈ। ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਪਰਿਵਾਰਾਂ ਦੇ ਚਿਰਾਗ ਉਨ੍ਹਾਂ ਤੋਂ ਹਮੇਸ਼ਾ ਲਈ ਦੂਰ ਹੋ ਜਾਂਦੇ ਹਨ।

ਆਏ ਦਿਨ ਸਾਹਮਣੇ ਆਉਣ ਵਾਲੀਆਂ ਅਜਿਹੀਆਂ ਘਟਨਾਵਾਂ ਨੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਹੁਣ ਇਥੇ ਵਿਆਹ ਸਮਾਗਮ ਤੋਂ ਬਾਅਦ ਪਰਤ ਰਹੇ ਮਾਂ-ਪੁੱਤਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ ਜਿੱਥੇ ਘਰ ਵਿੱਚ ਮਾਤਮ ਛਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਭਿਆਨਕ ਸੜਕ ਹਾਦਸਾ ਅੰਮ੍ਰਿਤਸਰ ਰੋਡ ਤੋਂ ਸਾਹਮਣੇ ਆਇਆ ਹੈ। ਜਿੱਥੇ ਤਰਨਤਾਰਨ ਦੇ ਵਿਚ ਅੰਮ੍ਰਿਤਸਰ ਰੋਡ ਦੇ ਉੱਪਰ ਜਾਂਦੇ ਹੋਏ ਪੱਚੀ ਸਾਲਾਂ ਦੇ ਨੌਜਵਾਨ ਤਲਵਿੰਦਰ ਸਿੰਘ ਪੁੱਤਰ ਸੁੱਖਵੰਤ ਸਿੰਘ ਦੀ ਹਾਦਸੇ ਦੌਰਾਨ ਮੌਕੇ ਤੇ ਮੌਤ ਹੋ ਗਈ ਹੈ। ਉੱਥੇ ਹੀ ਇਸ ਨੌਜਵਾਨ ਦੀ ਮਾਂ ਗੰਭੀਰ ਰੂਪ ਨਾਲ ਜ਼ਖਮੀ ਹੋਈ ਹੈ।

ਕਿਉਕਿ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਮਾਂ ਪੁੱਤਰ ਮੋਟਰਸਾਈਕਲ ਤੇ ਸਵਾਰ ਹੋ ਕੇ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਤੋਂ ਬਾਅਦ ਆਪਣੇ ਘਰ ਵਾਪਸ ਜਾ ਰਹੇ ਸਨ। ਉਸ ਸਮੇਂ ਹੀ ਸੜਕ ਤੇ ਇੱਕ ਸਫੈਦਾ ਅਚਾਨਕ ਹੀ ਉਹਨਾ ਉੱਪਰ ਡਿੱਗ ਗਿਆ ਜਿਸ ਕਾਰਨ ਨੌਜਵਾਨ ਦੀ ਧੌਣ ਦਾ ਮਣਕਾ ਟੁੱਟ ਗਿਆ ਅਤੇ ਮਾਂ ਵੀ ਗੰਭੀਰ ਰੂਪ ਨਾਲ ਜ਼ਖਮੀ ਹੋ ਗਈ ਜਿਨ੍ਹਾਂ ਨੂੰ ਰਾਹਗੀਰ ਲੋਕਾਂ ਵੱਲੋਂ ਹਸਪਤਾਲ ਲਿਜਾਇਆ ਗਿਆ।

ਜਿੱਥੇ ਨੌਜਵਾਨ ਨੂੰ ਡਾਕਟਰਾਂ ਵੱਲੋਂ ਮ੍ਰਿਤਕ ਘੋਸ਼ਿਤ ਕਰ ਦਿੱਤਾ ਗਿਆ,ਉਥੇ ਹੀ ਮ੍ਰਿਤਕ ਨੌਜਵਾਨ ਦੀ ਮਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ। ਇਸ ਹਾਦਸੇ ਕਾਰਨ ਜਿਥੇ ਸਫੈਦੇ ਦੇ ਡਿੱਗਣ ਕਾਰਨ ਰੋਡ ਜਾਮ ਹੋ ਗਿਆ ਉਥੇ ਹੀ ਕਾਫੀ ਲੰਮੇ ਸਮੇਂ ਤੱਕ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਅਤੇ ਬਾਦ ਵਿੱਚ ਰਸਤੇ ਨੂੰ ਸਾਫ਼ ਕਰਵਾ ਕੇ ਮੁੜ ਤੋਂ ਬਹਾਲ ਕੀਤਾ ਗਿਆ ਹੈ।