BREAKING NEWS
Search

ਵਿਆਹ ਤੋਂ ਵਾਪਸ ਪਰਤ ਰਹਿਆਂ ਨਾਲ ਦਰਦਨਾਕ ਹਾਦਸਾ ਵਾਪਰਨ ਕਾਰਨ ਹੋਈ 6 ਲੋਕਾਂ ਦੀ ਮੌਤ , ਖੁਸ਼ੀਆਂ ਬਦਲੀਆਂ ਮਾਤਮ ਚ

ਆਈ ਤਾਜਾ ਵੱਡੀ ਖਬਰ 

ਅੱਜ ਕੱਲ ਦੇ ਸਮੇਂ ਵਿੱਚ ਮਨੁੱਖ ਦੀਆਂ ਗਲਤੀਆਂ ਤੇ ਅਣਗਹਿਲੀਆਂ ਦੇ ਕਾਰਨ ਕਈ ਪ੍ਰਕਾਰ ਦੇ ਸੜਕੀ ਹਾਦਸੇ ਵਾਪਰ ਰਹੇ ਹਨ, ਜਿਨਾਂ ਵਿੱਚ ਲੋਕਾਂ ਦਾ ਜਾਨੀ ਤੇ ਮਾਲੀ ਨੁਕਸਾਨ ਹੁੰਦਾ ਪਿਆ ਹੈ। ਆਏ ਦਿਨ ਹੀ ਸੜਕੀ ਹਾਦਸਿਆਂ ਦੌਰਾਨ ਨੁਕਸਾਨ ਦੀਆਂ ਖਬਰਾਂ ਮੀਡੀਆ ਦੇ ਵਿੱਚ ਸੁਰਖੀਆਂ ਬਟੋਰਦੀਆਂ ਪਈਆਂ ਹਨ l ਇਸੇ ਵਿਚਾਲੇ ਇੱਕ ਹੋਰ ਮਾਮਲਾ ਇਹਨਾਂ ਦਿਨੀਂ ਸੁਰਖੀਆਂ ਦੇ ਵਿੱਚ ਹੈ, ਜਿੱਥੇ ਵਿਆਹ ਤੋਂ ਪਰਤ ਰਹੇ ਛੇ ਲੋਕਾਂ ਦੇ ਨਾਲ ਦਰਦਨਾਕ ਹਾਦਸਾ ਵਾਪਰਿਆ, ਜਿਸ ਕਾਰਨ ਛੇ ਲੋਕਾਂ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਵਿਆਹ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ ਤਬਦੀਲ ਹੋ ਗਈਆਂ l ਇਹ ਦਰਦਨਾਕ ਹਾਦਸਾ ਮਹਾਰਾਸ਼ਟਰ ਦੇ ਨਾਗਪੁਰ ਵਿਚ ਵਾਪਰਿਆ, ਜਿੱਥੇ ਇਕ ਕਾਰ ਤੇ ਟਰੱਕ ਦੀ ਆਪਸ ਵਿੱਚ ਭਿਆਨਕ ਟੱਕਰ ਹੋ ਗਈ।

ਹਾਦਸੇ ‘ਚ ਲਗਭਗ 6 ਲੋਕਾਂ ਦੀ ਮੌਤ ਹੋ ਗਈ ਤੇ ਇਕ ਗੰਭੀਰ ਜ਼ਖਮੀ ਹੋ ਗਿਆ, ਜ਼ਖਮੀ ਹੋਏ ਵਿਅਕਤੀ ਨੂੰ ਮੌਕੇ ਤੇ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ, ਜਿਸ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਹੈ । ਉੱਥੇ ਹੀ ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਸ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਗਈ ਤੇ ਪੁਲਿਸ ਅਧਿਕਾਰੀਆਂ ਦੇ ਵੱਲੋਂ ਮੌਕੇ ਤੇ ਪਹੁੰਚ ਕੇ ਘਟਨਾ ਦਾ ਜਾਇਜ਼ਾ ਲਿਆ ਗਿਆ l ਦੂਜੇ ਪਾਸੇ ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਦੁਰਘਟਨਾ ਕਾਟੋਲ-ਕਮਲੇਸ਼ਵਰ ਰੋਡ ‘ਤੇ ਸੋਨਖੰਭ ਪਿੰਡ ਕੋਲ ਦੇਰ ਰਾਤ 12.15 ਤੋਂ 2 ਵਜੇ ਦੇ ਵਿਚ ਹੋਈ।

ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਪਤਾ ਚੱਲਿਆ ਹੈ ਕਿ ਵਿਆਹ ਸਮਾਰੋਹ ‘ਚ ਸ਼ਾਮਲ ਹੋਣ ਦੇ ਬਾਅਦ 7 ਲੋਕ ਕਾਰ ਵਿਚ ਵਾਪਸ ਆਪਣੇ ਘਰ ਜਾ ਰਹੇ ਸਨ ਕਿ ਉਨ੍ਹਾਂ ਦਾ ਵਾਹਨ ਸੋਇਆਬੀਨ ਲਿਜਾ ਰਹੇ ਇਕ ਟਰੱਕ ਨਾਲ ਟਕਰਾ ਗਿਆ। ਹਾਦਸੇ ਵਿਚ 2 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦੋਂ ਕਿ ਦੋ ਹੋਰਨਾਂ ਦੀ ਹਸਪਤਾਲ ਵਿਚ ਮੌਤ ਹੋ ਗਈ। ਹਾਦਸੇ ਦੇ ਬਾਅਦ ਤਿੰਨ ਹੋਰ ਲੋਕਾਂ ਨੂੰ ਇਲਾਜ ਲਈ ਨਾਗਪੁਰ ਲਿਆਂਦਾ ਗਿਆ ਤੇ ਉਨ੍ਹਾਂ ਵਿਚੋਂ 2 ਦੀ ਮੌਤ ਹੋ ਗਈ ਜਦੋਂ ਕਿ ਇਕ ਦੀ ਹਾਲਤ ਗੰਭੀਰ ਹੈ।

ਟਰੱਕ ਚਾਲਕ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪਰ ਇਸ ਦਰਦਨਾਕ ਹਾਦਸੇ ਦੇ ਵਾਪਰਨ ਕਾਰਨ ਇਲਾਕੇ ਭਰ ਦੇ ਵਿੱਚ ਡਰ ਤੇ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ ਉੱਥੇ ਹੀ ਇਹਨਾਂ ਛੇ ਲੋਕਾਂ ਦੀ ਮੌਤ ਦੇ ਕਾਰਨ ਵਿਆਹ ਦੀਆਂ ਖੁਸ਼ੀਆਂ ਮਾਤਮ ਦੇ ਵਿੱਚ ਤਬਦੀਲ ਹੋ ਚੁੱਕੀਆਂ ਹਨ ਤੇ ਇਹਨਾਂ ਦੇ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।