ਵਿਆਹ ਸਮਾਗਮ ਦੌਰਾਨ ਅਚਾਨਕ ਲੱਗੀ ਭਿਆਨਕ ਜ਼ਬਰਦਸਤ ਅੱਗ , 100 ਵੱਧ ਲੋਕਾਂ ਦੀ ਮੌਤ ਅਤੇ ਏਨੇ ਹੋਏ ਜ਼ਖਮੀ

11991

ਆਈ ਤਾਜਾ ਵੱਡੀ ਖਬਰ 

ਜਦੋਂ ਕਿਸੇ ਘਰ ‘ਚ ਕੋਈ ਵਿਆਹ ਸਮਾਗਮ ਹੁੰਦਾ ਹੈ ਤਾਂ ਉਸ ਘਰ ਵਿੱਚ ਖੁਸ਼ੀਆਂ ਤੇ ਰੌਣਕਾਂ ਦਾ ਮਾਹੌਲ ਹੁੰਦਾ ਹੈ l ਪਰਿਵਾਰ ਦੇ ਜੀਅ ਲਾੜਾ ਤੇ ਲਾੜੀ ਲਈ ਕਈ ਮਹੀਨੇ ਪਹਿਲਾਂ ਹੀ ਸਮਾਨ ਖਰੀਦ ਕੇ ਇਕੱਠਾ ਕਰਨਾ ਸ਼ੁਰੂ ਕਰ ਦਿੰਦੇ ਹਨ l ਪਰ ਸੋਚੋ ਜੇਕਰ ਵਿਆਹ ਦਾ ਮਾਹੌਲ ਮਾਤਮ ਦੇ ਵਿੱਚ ਤਬਦੀਲ ਹੋ ਜਾਵੇ ਤਾਂ ਵਿਆਹ ਵਾਲੇ ਘਰ ਦੇ ਵਿੱਚ ਕੀ ਮਾਹੌਲ ਬਣ ਜਾਵੇਗਾ l ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਵਿਆਹ ਸਮਾਗਮ ਦੌਰਾਨ ਅਜਿਹੀ ਭਿਆਨਕ ਅੱਗ ਲੱਗੀ, ਜਿਸ ਕਾਰਨ 100 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਗੰਭੀਰ ਰੂਪ ਦੇ ਨਾਲ ਜ਼ਖਮੀ ਹੋ ਗਏ। ਮਾਮਲਾ ਇਰਾਕ ਤੋਂ ਸਾਹਮਣੇ ਆਇਆ ਜਿਥੇ ਦੇ ਇੱਕ ਮੈਰਿਜ ਹਾਲ ‘ਚ ਅੱਗ ਲੱਗਣ ਕਾਰਨ 100 ਤੋਂ ਵੱਧ ਲੋਕਾਂ ਦੀ ਮੌ.ਤ ਹੋ ਗਈ।

ਜਦ ਕਿ ਇਸ ਦਰਦਨਾਕ ਹਾਦਸੇ ਵਿੱਚ 150 ਤੋਂ ਜ਼ਿਆਦਾ ਲੋਕ ਜ਼ਖਮੀ ਹੋ ਗਏ ਹਨ, ਜਿਨਾਂ ਨੂੰ ਇਲਾਜ ਦੇ ਲਈ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ। ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਹਾਦਸੇ ਵਿੱਚ ਲਾੜਾ ਤੇ ਲਾੜੀ ਵੀ ਜ਼ਖਮੀ ਹੋ ਗਏ ਹਨ, ਜਿਹੜੇ ਜੇਰੇ ਇਲਾਜ਼ ਹਨ । ਉੱਥੇ ਹੀ ਇਸ ਘਟਨਾ ਨੂੰ ਲੈ ਕੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕਿਹਾ ਕਿ ਮਰਨ ਵਾਲਿਆਂ ਦੀ ਗਿਣਤੀ ਹੋਰ ਵੀ ਵੱਧ ਸਕਦੀ, ਕਿਉਂਕਿ ਜਿਹੜੇ ਲੋਕ ਇਸ ਘਟਨਾ ਦੌਰਾਨ ਜ਼ਖ਼ਮੀ ਹੋਏ ਹਨ ਉਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜੁਕ ਬਣੀ ਹੋਈ ਹੈ।

ਇਸ ਘਟਨਾ ਦੇ ਵਾਪਰਨ ਤੋਂ ਬਾਅਦ ਇਲਾਕੇ ਭਰ ਵਿੱਚ ਡਰ ਤੇ ਸਹਿਣ ਦਾ ਮਾਹੌਲ ਪਾਇਆ ਜਾ ਰਿਹਾ ਹੈ l ਪਰ ਇਸ ਘਟਨਾ ਨੂੰ ਲੈ ਕੇ ਹਾਲੇ ਤੱਕ ਇਹ ਜਾਣਕਾਰੀ ਪ੍ਰਾਪਤ ਨਹੀਂ ਹੋ ਸਕੀ ਕਿ ਅੱਗ ਲੱਗਣ ਦੇ ਕਾਰਨ ਕੀ ਰਹੇ ਹਨ । ਫਿਲਹਾਲ ਇਸ ਮਾਮਲੇ ਸੰਬੰਧੀ ਜਾਂਚ ਕੀਤੀ ਜਾ ਰਹੀ ਹੈ।

ਇਸ ਸਬੰਧੀ ਇਰਾਕ ਦੇ ਸਿਹਤ ਮੰਤਰੀ ਨੇ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇੱਕ ਮੈਰਿਜ ਪੈਲੇਸ ਵਿੱਚ ਅੱਗ ਲੱਗਣ ਕਾਰਨ 100 ਤੋਂ ਵੱਧ ਲੋਕਾਂ ਦੀ ਜਾਨ ਚਲੀ ਗਈ, ਜਦਕਿ 150 ਲੋਕ ਜ਼ਖਮੀ ਹੋਏ ਹਨ। ਫਿਲਹਾਲ ਇਸ ਘਟਨਾ ਦੌਰਾਨ ਜ਼ਖਮੀ ਹੋਏ ਲੋਕਾਂ ਨੂੰ ਇਲਾਜ ਦੇ ਲਈ ਹਸਪਤਾਲ ਦੇ ਵਿੱਚ ਭਰਤੀ ਕਰਵਾ ਕੇ ਪੁਲਿਸ ਵੱਲੋਂ ਇਸ ਮਾਮਲੇ ਸਬੰਧੀ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ।