ਵਿਦੇਸ਼ ਤੋਂ ਆਈ ਵੱਡੀ ਮਾੜੀ ਖਬਰ , ਨੌਜਵਾਨ ਪੰਜਾਬੀ ਮੁੰਡੇ ਦੀ ਹੋਈ ਇਸ ਤਰਾਂ ਅਚਾਨਕ ਮੌਤ

6338

ਆਈ ਤਾਜਾ ਵੱਡੀ ਖਬਰ 
 
ਵਿਦੇਸ਼ਾਂ ਦੇ ਵਿੱਚ ਨੌਜਵਾਨਾਂ ਦਾ ਰੁਝਾਨ ਇੱਕ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ, ਕਿਉਂਕਿ ਪੰਜਾਬ ਤੋਂ ਹਰ ਸਾਲ ਵੱਡੀ ਗਿਣਤੀ ਦੇ ਵਿੱਚ ਪੰਜਾਬੀ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ਾਂ ਵੱਲ ਨੂੰ ਰੁੱਖ ਕਰਦੇ ਹਨ ਜਿੱਥੇ ਜਾ ਕੇ ਉਹਨਾਂ ਨੂੰ ਕਈ ਪ੍ਰਕਾਰ ਦੀਆਂ ਮੁਸੀਬਤਾਂ ਦਾ ਸਾਹਮਣਾ ਕਰਨਾ ਪੈਂਦਾ । ਕਈ ਵਾਰ ਉਹਨਾਂ ਦੇ ਨਾਲ ਕੁਝ ਅਜਿਹੇ ਹਾਦਸੇ ਤੇ ਘਟਨਾਵਾਂ ਵਾਪਰ ਜਾਂਦੀਆਂ ਹਨ, ਜਿਸ ਕਾਰਨ ਉਨਾਂ ਦੀ ਜਾਨ ਤੱਕ ਚਲੀ ਜਾਂਦੀ ਹੈ। ਹੁਣ ਇੱਕ ਅਜਿਹਾ ਹੀ ਮਾਮਲਾ ਸਾਂਝਾ ਕਰਾਂਗੇ, ਜਿੱਥੇ ਵਿਦੇਸ਼ ਦੀ ਧਰਤੀ ਤੋਂ ਬੇਹਦ ਦੀ ਬੁਰੀ ਖਬਰ ਸਾਹਮਣੇ ਆਈ ਕਿ ਪੰਜਾਬੀ ਨੌਜਵਾਨ ਮੁੰਡੇ ਦੀ ਅਚਾਨਕ ਵਿਦੇਸ਼ੀ ਧਰਤੀ ਦੇ ਉੱਪਰ ਮੌਤ ਹੋ ਗਈ।

ਮਾਮਲਾ ਨਕੋਦਰ ਦੇ ਸ਼ਾਹਕੋਟ ਹਲਕੇ ਤੋਂ ਸਾਹਮਣੇ ਆਇਆ ਜਿੱਥੇ ਦੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੇ ਭਤੀਜੇ ਤੇ ਸੀਨੀਅਰ ਕਾਂਗਰਸੀ ਆਗੂ ਅਜਮੇਰ ਸਿੰਘ ਖਹਿਰਾ ਵਾਸੀ ਪੱਤੀ ਸਾਹਲਾ ਨਗਰ ਮਲਸੀਆ ਦੇ ਮੁੰਡੇ ਜਸਮੇਰ ਸਿੰਘ ਖਹਿਰਾ, ਉਮਰ 36 ਸਾਲ ਦਾ ਕੈਨੇਡਾ ਦੇ ਸਰੀ ਵਿਖੇ ਦੇਹਾਂਤ ਹੋ ਗਿਆ ਜਿਸ ਕਾਰਨ ਪੀੜਿਤ ਪਰਿਵਾਰ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਿਕ ਪਤਾ ਚੱਲਿਆ ਹੈ ਕਿ ਬੀਤੇ ਦਿਨ ਉਸ ਨਾਲ ਇੱਕ ਅਜਿਹਾ ਭਿਆਨਕ ਸੜਕ ਹਾਦਸਾ ਵਾਪਰਿਆ ਕਿ ਜਿਸ ਵਿੱਚ ਉਸਦੀ ਜਾਨ ਚਲੀ ਗਈ l

ਇਸ ਦੁੱਖ ਦੀ ਖ਼ਬਰ ਮਿਲਦੇ ਹੀ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ l ਉਥੇ ਹੀ ਵੱਡੀ ਗਿਣਤੀ ‘ਚ ਲੋਕ ਖਹਿਰਾ ਪਰਿਵਾਰ ਤੇ ਵਿਧਾਇਕ ਸ਼ੇਰੋਵਾਲੀਆ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚੇ। ਮ੍ਰਿਤਕ ਜਸਮੇਰ ਸਿੰਘ ਆਪਣੇ ਪਿੱਛੇ ਪਤਨੀ ਤੇ ਦੋ ਕੁੜੀਆਂ ਛੱਡ ਗਿਆ ਹੈ।

ਉਥੇ ਹੀ ਜਾਣਕਾਰੀ ਦਿੰਦੇ ਹੋਏ ਅਸ਼ਵਿੰਦਰਪਾਲ ਸਿੰਘ ਨੀਟੂ ਚੇਅਰਮੈਨ ਸ਼ੂਗਰ ਮਿੱਲ ਨਕੋਦਰ ਨੇ ਦੱਸਿਆ ਕਿ ਜਸਮੇਰ ਸਿੰਘ ਖਹਿਰਾ ਦੀ ਪਤਨੀ ਤੇ ਬੱਚੇ ਇੰਡਿਆ ਆਏ ਹੋਏ ਸਨ, ਜੋ ਵਾਪਸ ਕੈਨੇਡਾ ਜਾਣ ਲਈ ਦਿੱਲੀ ਏਅਰਪੋਰਟ ‘ਤੇ ਪਹੁੰਚ ਤਾਂ ਉਨ੍ਹਾਂ ਨੂੰ ਇਹ ਦੁੱਖ ਭਰੀ ਖ਼ਬਰ ਮਿਲ ਗਈ ਤੇ ਉਨ੍ਹਾਂ ਨੂੰ ਦਿੱਲੀ ਏਅਰਪੋਰਟ ਤੋਂ ਵਾਪਸ ਘਰ ਪਰਤਣਾ ਪਿਆ। ਉਨ੍ਹਾਂ ਦੱਸਿਆ ਕਿ ਜਸਮੇਰ ਸਿੰਘ ਦਾ ਅੰਤਿਮ ਸਸਕਾਰ ਸਾਹਲਾ ਨਗਰ ਮਲਸੀਆਂ ‘ਚ ਹੀ ਕੀਤਾ ਜਾਵੇਗਾ। ਜਿਸ ਕਾਰਨ ਉਹਨਾਂ ਵੱਲੋਂ ਮ੍ਰਿਤਕ ਦੇ ਭਾਰਤ ਲਿਆਉਣ ਦੇ ਲਈ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ l