ਵੱਡੀ ਖਬਰ : ਪੰਜਾਬ ਚ ਸਾਰੇ ਬੱਚਿਆਂ ਲਈ ਸਕੂਲ ਕਦੋਂ ਖੁੱਲਣਗੇ, ਸਿਖਿਆ ਮੰਤਰੀ ਨੇ ਦੱਸਿਆ

1390

ਆਈ ਤਾਜਾ ਵੱਡੀ ਖਬਰ

ਕੋਰੋਨਾ ਕਾਲ ਵਿੱਚ ਬੱਚਿਆਂ ਦੀ ਸਿੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਸੂਬੇ ਦੀ ਸਰਕਾਰ ਵੱਲੋਂ ਅਹਿਮ ਕਦਮ ਉਠਾਏ ਗਏ ਸਨ। ਇਸ ਤਹਿਤ ਸੰਭਵ ਹਾਲਾਤਾਂ ਨੂੰ ਨਜ਼ਰ ਵਿੱਚ ਰੱਖਦੇ ਹੋਏ ਆਨਲਾਈਨ ਮਾਧਿਅਮ ਰਾਹੀਂ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਦੇ ਆਦੇਸ਼ ਦਿੱਤੇ ਗਏ ਸਨ। ਪੰਜਾਬ ਸਰਕਾਰ ਵੱਲੋਂ ਬੱਚਿਆਂ ਦੀ ਪੜ੍ਹਾਈ ਨੂੰ ਜਾਰੀ ਰੱਖਣ ਲਈ ਇੱਕ ਸਰਕਾਰੀ ਟੀਵੀ ਚੈਨਲ ਉਪਰ ਵੱਖ-ਵੱਖ ਕਲਾਸਾਂ ਵੀ ਲਗਾਈਆਂ ਜਾ ਰਹੀਆਂ ਹਨ।

ਇਸ ਦੇ ਨਾਲ ਹੀ ਅਨਲੌਕ-5 ਦੇ ਗੇੜ ਦੌਰਾਨ 9ਵੀਂ ਤੋਂ ਲੈ ਕੇ 12ਵੀਂ ਤੱਕ ਦੇ ਬੱਚਿਆਂ ਲਈ ਆਦੇਸ਼ ਵੀ ਜਾਰੀ ਕੀਤੇ ਗਏ ਸਨ। ਜਿਸ ਤਹਿਤ ਸਭ ਤੋਂ ਪਹਿਲਾਂ ਸਕੂਲਾਂ ਨੂੰ ਸੁਰੱਖਿਅਤਾਂ ਦੇ ਉੱਚ ਮਾਪਦੰਡ ਪੂਰੇ ਕਰਨ ਲਈ ਆਖਿਆ ਗਿਆ ਸੀ ਅਤੇ ਨਾਲ ਹੀ ਸਰਕਾਰ ਵੱਲੋਂ ਜਾਰੀ ਕੀਤੀਆਂ ਗਈਆਂ ਗਾਈਡਲਾਈਨਜ਼ ਦੀ ਸਖ਼ਤੀ ਨਾਲ ਪਾਲਣਾ ਕਰਨ ਲਈ ਵੀ ਕਿਹਾ ਗਿਆ ਸੀ।

ਇਸ ਸਮੇਂ ਪੰਜਾਬ ਵਿੱਚ ਸਾਰੇ ਸਕੂਲੀ ਬੱਚਿਆਂ ਦੇ ਲਈ ਸਕੂਲ ਨੂੰ ਮੁੜ ਖੋਲਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਵੱਲੋਂ ਇੱਕ ਵਿਸ਼ੇਸ਼ ਐਲਾਨ ਕੀਤਾ ਗਿਆ ਹੈ।ਇਸ ਵਿੱਚ ਉਹਨਾਂ ਸਪੱਸ਼ਟ ਕਿਹਾ ਹੈ ਕਿ ਫਿਲਹਾਲ ਸੂਬੇ ਵਿੱਚ ਸਕੂਲ ਨਹੀਂ ਖੋਲੇ ਜਾਣਗੇ। ਪੰਜਾਬ ਦੇ ਸਿੱਖਿਆ ਮੰਤਰੀ ਵਿਜੈਇੰਦਰ ਸਿੰਗਲਾ ਨੇ ਗੱਲ ਬਾਤ ਕਰਦਿਆਂ ਦੱਸਿਆ ਕਿ ਪੰਜਾਬ ਸੂਬੇ ਵਿੱਚ ਅਜੇ ਸਕੂਲ ਨਹੀਂ ਖੁੱਲ੍ਹਣਗੇ। ਜਦੋਂ ਤੱਕ ਕੋਰੋਨਾ ਦਾ ਖਾਤਮਾ ਨਹੀਂ ਹੋ ਜਾਂਦਾ ਜਾਂ ਇਸ ਦਾ ਅਸਰ ਕਾਫੀ ਹੱਦ ਤੱਕ ਨਹੀਂ ਘੱਟ ਜਾਂਦਾ ਉਦੋਂ ਤੱਕ ਸਕੂਲ ਖੋਲਣ ਬਾਰੇ ਨਹੀਂ ਸੋਚਿਆ ਜਾਵੇਗਾ।

ਇਸ ਤੋਂ ਇਹ ਜ਼ਾਹਿਰ ਹੋ ਗਿਆ ਹੈ ਕਿ ਪੰਜਾਬ ਵਿੱਚ ਅਜੇ ਸਕੂਲ ਖੁੱਲਣ ਦੀ ਕੋਈ ਸੰਭਾਵਨਾ ਨਹੀਂ ਹੈ। ਬੀਤੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਨੌਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਲਈ ਸਕੂਲ ਖੋਲਣ ਦਾ ਫ਼ੈਸਲਾ ਲਿਆ ਗਿਆ ਸੀ ਪਰ ਇਸ ਦੌਰਾਨ ਵਿਦਿਆਰਥੀਆਂ ਦੀ ਗਿਣਤੀ ਪਹਿਲਾਂ ਨਾਲੋਂ ਘੱਟ ਗਈ ਹੈ। ਸਿਹਤ ਸੁਰੱਖਿਆ ਪ੍ਰਬੰਧਾਂ ਦੇ ਉੱਚ ਇੰਤਜ਼ਾਮ ਹੋਣ ਤੋਂ ਬਾਅਦ ਵੀ ਮਾਪਿਆਂ ਵੱਲੋਂ ਆਪਣੇ ਬੱਚਿਆਂ ਨੂੰ ਸਕੂਲ ਨਹੀਂ ਭੇਜਿਆ ਜਾ ਰਿਹਾ। ਉਹ ਬੱਚਿਆਂ ਨੂੰ ਆਨਲਾਈਨ ਮਾਧਿਅਮ ਰਾਹੀਂ ਪੜ੍ਹਾਈ ਕਰਨ ਨੂੰ ਹੀ ਤਰਜੀਹ ਦੇ ਰਹੇ ਹਨ।