ਆਈ ਤਾਜ਼ਾ ਵੱਡੀ ਖਬਰ 

ਇਸ ਸਮੇਂ ਜਿਥੇ ਪੰਜਾਬ ਦੀ ਸਿਆਸਤ ਪੂਰੀ ਤਰਾਂ ਗਰਮਾਈ ਹੋਈ ਹੈ,ਕਿਉਂਕਿ ਅਗਲੇ ਸਾਲ 2022 ਵਿਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਉੱਥੇ ਹੀ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਅਪਨੀ-ਅਪਨੀ ਪਾਰਟੀ ਦੀ ਮਜ਼ਬੂਤੀ ਲਈ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿੱਥੇ ਕਾਂਗਰਸ ਪਾਰਟੀ ਵਿੱਚ ਪਿਛਲੇ ਕਈ ਦਿਨਾਂ ਤੋਂ ਲਗਾਤਾਰ ਕਾਟੋ ਕਲੇਸ਼ ਚਲਦਾ ਆ ਰਿਹਾ ਹੈ। ਉਥੇ ਹੀ ਆਮ ਆਦਮੀ ਪਾਰਟੀ ਵਿੱਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਸ਼ਸ਼ੋਪੰਜ ਬਣਿਆ ਹੋਇਆ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿਥੇ ਭਾਜਪਾ ਨਾਲ ਗਠਜੋੜ ਟੁੱਟ ਗਿਆ ਸੀ ਉਥੇ ਹੀ ਉਸ ਵੱਲੋਂ ਬਸਪਾ ਨਾਲ ਗਠਜੋੜ ਕੀਤਾ ਗਿਆ ਹੈ।

ਸ਼੍ਰੋਮਣੀ ਅਕਾਲੀ ਦਲ ਵੱਲੋਂ ਜਿੱਥੇ ਵੱਖ ਵੱਖ ਹਲਕਿਆਂ ਵਿੱਚ ਜਾ ਕੇ ਆਪਣੇ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਰਿਹਾ ਹੈ। ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਭਰਪੂਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕਈ ਜਗ੍ਹਾ ਤੇ ਅਣਸੁਖਾਵੀਆਂ ਘਟਨਾਵਾਂ ਵਾਪਰਨ ਨਾਲ ਪਾਰਟੀ ਉਪਰ ਗਹਿਰਾ ਅਸਰ ਵੀ ਹੋ ਰਿਹਾ ਹੈ। ਜਿਸ ਨਾਲ ਪੰਜਾਬ ਦੇ ਹਾਲਾਤ ਵੀ ਬਦਲ ਰਹੇ ਹਨ। ਹੁਣ ਮਸ਼ਹੂਰ ਅਕਾਲੀ ਲੀਡਰ ਦੇ ਪਰਿਵਾਰਕ ਮੈਂਬਰ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਹੈ ਜਿਥੇ ਸੋਗ ਦੀ ਲਹਿਰ ਫੈਲ ਗਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਇਹ ਸੋਗਮਈ ਖਬਰ ਪਟਿਆਲਾ ਦੇ ਸਨੌਰ ਕਸਬੇ ਤੋਂ ਸਾਹਮਣੇ ਆਈ ਹੈ। ਜਿੱਥੇ ਯੂਥ ਅਕਾਲੀ ਦਲ ਦੇ ਇੱਕ ਆਗੂ ਦੇ ਭਰਾ ਦੀ ਮੌਤ ਹੋ ਗਈ ਹੈ। ਜਿਸ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਸ. ਹਰਫੂਲ ਸਿੰਘ ਬੋਸਰਕਲਾ, ਜੋ ਕਿ ਸਾਬਕਾ ਵਾਈਸ ਚੇਅਰਮੈਨ ਬਲਾਕ ਸੰਮਤੀ ਸਨੌਰ ਅਤੇ ਅਤੇ ਯੂਥ ਅਕਾਲੀ ਦਲ ਹਲਕਾ ਸਨੌਰ ਦੇ ਪ੍ਰਧਾਨ ਵੀ ਹਨ। ਉਨ੍ਹਾਂ ਦੇ ਚਾਚੇ ਦੇ ਪੁੱਤਰ ਵਰਿੰਦਰ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।

ਇਹ ਘਟਨਾ ਕੱਲ੍ਹ ਰਾਤ ਦੀ ਦੱਸੀ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਵਰਿੰਦਰ ਸਿੰਘ ਬੋਸਰਕਲਾ ਰੋਡ ਤੇ ਕਿਸੇ ਕੰਮ ਦੇ ਕਰਨ ਜਾ ਰਿਹਾ ਸੀ। ਪੁਲਿਸ ਵੱਲੋਂ ਜਿਥੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਉਥੇ ਹੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀਆਂ ਨੂੰ ਕਾਬੂ ਕਰਨ ਵਾਸਤੇ ਘਟਨਾ ਸਥਾਨ ਦੇ ਨਜ਼ਦੀਕ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਨੂੰ ਵੀ ਵੇਖਿਆ ਜਾ ਰਿਹਾ ਹੈ।


                                       
                            
                                                                   
                                    Previous Postਲਖੀਮਪੁਰ ਕਾਂਡ ਦਾ ਕਰਕੇ ਹੁਣ ਫਿਰ ਇਥੇ ਹੋ ਗਿਆ ਮੌਤ ਦਾ ਤਾਂਡਵ , ਛਾਈ ਫਿਰ ਸੋਗ ਦੀ ਲਹਿਰ
                                                                
                                
                                                                    
                                    Next Postਪੰਜਾਬ ਦੇ  ਮੁਰਦਾ ਘਰ ਚ ਇਸ ਕਾਰਨ ਕਰਕੇ ਹੋਇਆ ਅਜਿਹਾ ਹੰਗਾਮਾ ਹਰ ਕੋਈ ਰਹਿ ਗਿਆ ਹੈਰਾਨ – ਤਾਜਾ ਵੱਡੀ ਖਬਰ
                                                                
                            
               
                            
                                                                            
                                                                                                                                            
                                    
                                    
                                    



