BREAKING NEWS
Search

ਸ਼ਖ਼ਸ ਨੇ ਦੰਦਾਂ ਨਾਲ ਖਿਚਿਆ 15 ਹਜ਼ਾਰ ਕਿਲੋਗ੍ਰਾਮ ਦਾ ਟਰੱਕ, ਦੇਖ ਹਰੇਕ ਹੋਇਆ ਹੈਰਾਨ

ਆਈ ਤਾਜਾ ਵੱਡੀ ਖਬਰ 

ਬਹੁਤ ਸਾਰੇ ਇਨਸਾਨਾਂ ਵੱਲੋਂ ਜਿੱਥੇ ਦੁਨੀਆਂ ਵਿੱਚ ਆਪਣੇ ਆਪ ਨੂੰ ਵੱਖਰਾ ਦਿਖਾਉਣ ਲਈ ਕਈ ਤਰ੍ਹਾਂ ਦੇ ਕਾਰਨਾਮੇ ਕੀਤੇ ਜਾਂਦੇ ਹਨ ਪਰ ਕੁਝ ਲੋਕਾਂ ਵੱਲੋਂ ਆਪਣੇ ਨਾਂ ਤੇ ਕਈ ਤਰ੍ਹਾਂ ਦੇ ਰਿਕਾਰਡ ਵੀ ਪੈਦਾ ਕੀਤੇ ਜਾਂਦੇ ਹਨ। ਜਿਸ ਵਾਸਤੇ ਬਹੁਤ ਸਾਰੇ ਲੋਕਾਂ ਨੂੰ ਕਈ ਸਾਲਾਂ ਤੱਕ ਭਾਰੀ ਮਿਹਨਤ ਕਰਨੀ ਪੈਂਦੀ ਹੈ ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਉਹ ਮੁਕਾਮ ਹਾਸਲ ਹੁੰਦਾ ਹੈ,ਪਰ ਕੁਝ ਲੋਕਾਂ ਨੂੰ ਪਰਮਾਤਮਾ ਵੱਲੋਂ ਬਖਸ਼ੀ ਗਈ ਵਲੱਖਣ ਤਾਕਤ ਦੇ ਕਾਰਨ ਵੀ ਉਨ੍ਹਾਂ ਨੂੰ ਅਜਿਹੇ ਰਿਕਾਰਡ ਪੈਦਾ ਕਰਨ ਦਾ ਮੌਕਾ ਮਿਲ ਜਾਂਦਾ ਹੈ। ਜਿਸ ਬਾਰੇ ਕਿਸੇ ਵੱਲੋਂ ਸੋਚਿਆ ਵੀ ਨਹੀਂ ਗਿਆ ਹੁੰਦਾ। ਬਹੁਤ ਸਾਰੇ ਲੋਕਾਂ ਵੱਲੋਂ ਪੈਦਾ ਕੀਤੇ ਜਾਂਦੇ ਅਜਿਹੇ ਰਿਕਾਰਡ ਦੇਖ ਕੇ ਕਈ ਲੋਕ ਹੈਰਾਨ ਰਹਿ ਜਾਂਦੇ ਹਨ।

ਕਈ ਲੋਕਾਂ ਵੱਲੋਂ ਜਿਥੇ ਆਪਣੀ ਸਰੀਰਕ ਮਿਹਨਤ ਦੇ ਨਾਲ ਅਜਿਹੇ ਰਿਕਾਰਡ ਪੈਦਾ ਕੀਤੇ ਜਾਂਦੇ ਹਨ, ਜਿਸ ਤੇ ਵਿਸ਼ਵਾਸ਼ ਕਰਨਾ ਮੁਸ਼ਕਿਲ ਹੋ ਜਾਂਦਾ ਹੈ। ਹੁਣ ਇਕ ਵਿਅਕਤੀ ਵੱਲੋਂ ਦੰਦਾਂ ਨਾਲ 15 ਹਜ਼ਾਰ ਕਿਲੋਗ੍ਰਾਮ ਦਾ ਟਰੱਕ ਖਿਚਿਆ ਗਿਆ ਹੈ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਮਿਸਰ ਤੋਂ ਸਾਹਮਣੇ ਆਇਆ ਹੈ। ਜਿੱਥੇ ਇੰਸਟਾਗ੍ਰਾਮ ਦੇ ਉੱਪਰ ਇੱਕ ਗਿਨੀਜ਼ ਵਰਲਡ ਰਿਕਾਰਡ ਦਾ ਵੀਡੀਓ ਸ਼ੇਅਰ ਹੋਇਆ ਹੈ। ਜਿਸ ਨੂੰ ਵੇਖ ਕੇ ਸਾਰੇ ਲੋਕ ਹੈਰਾਨ ਹੋ ਰਹੇ ਹਨ ਕਿਉਂਕਿ ਸ਼ੇਅਰ ਕੀਤੀ ਗਈ ਇਸ ਵੀਡੀਓ ਵਿਚ ਇਕ ਵਿਅਕਤੀ ਆਪਣੇ ਦੰਦਾਂ ਨਾਲ 15,730 ਕਿਲੋਗਰਾਮ ਭਾਰੀ ਵਜ਼ਨ ਦੇ ਟਰੱਕ ਨੂੰ ਖਿੱਚਦਾ ਹੋਇਆ ਦਿਖਾਈ ਦਿੰਦਾ ਹੈ।

ਮਿਸਰ ਦੇ ਵਿਅਕਤੀ ਵੱਲੋਂ ਜਿਥੇ ਇਹ ਕਾਰਨਾਮਾ ਕਰਕੇ ਆਪਣਾ ਨਾਮ ਗਿਨੀਜ਼ ਬੁੱਕ ਆਫ ਵਰਲਡ ਰਿਕਾਰਡ ਵਿੱਚ ਦਰਜ ਕਰਵਾਇਆ ਗਿਆ ਹੈ ਉਥੇ ਹੀ ਉਸ ਦੀ ਵੀਡੀਓ ਉੱਪਰ ਵੱਖ-ਵੱਖ ਲੋਕਾਂ ਵੱਲੋਂ ਵੱਖ-ਵੱਖ ਪ੍ਰਤੀਕਿਰਿਆ ਦਿੱਤੀ ਜਾ ਰਹੀ ਹੈ ਤੇ 24 ਹਜ਼ਾਰ ਤੋਂ ਵੱਧ ਲੋਕਾਂ ਵੱਲੋਂ ਇਸ ਵੀਡੀਓ ਨੂੰ ਪਸੰਦ ਕੀਤਾ ਗਿਆ ਹੈ।

ਉਥੇ ਹੀ ਇਸ ਵਿਅਕਤੀ ਸੁਲੇਮਾਨ ਦਾ ਕਹਿਣਾ ਹੈ ਕਿ ਉਸ ਵੱਲੋਂ ਸਭ ਤੋਂ ਤਾਕਤਵਰ ਵਿਅਕਤੀ ਦਾ ਖਿਤਾਬ ਹਾਸਲ ਕਰਨ ਦਾ ਸੁਪਨਾ ਹੈ। ਜਿਸ ਨੂੰ ਪੂਰਾ ਕਰਨ ਵਾਸਤੇ ਉਸ ਵੱਲੋਂ ਆਪਣੇ ਦੰਦਾਂ ਨਾਲ ਹਵਾਈ ਜਹਾਜ ਖਿੱਚਿਆ ਜਾਵੇਗਾ। ਬਹੁਤ ਸਾਰੇ ਲੋਕਾਂ ਵੱਲੋਂ ਉਸ ਦੇ ਮਜ਼ਬੂਤ ਦੰਦਾਂ ਅਤੇ ਮਾਸਪੇਸ਼ੀਆਂ ਦੀ ਸ਼ਲਾਘਾ ਕੀਤੀ ਜਾ ਰਹੀ ਹੈ। ਲੱਖਾਂ ਲੋਕਾਂ ਵੱਲੋਂ ਇਸ ਵੀਡੀਓ ਨੂੰ ਦੇਖਿਆ ਗਿਆ ਹੈ।