BREAKING NEWS
Search

ਸ਼ਰਾਬ ਦੇ ਨਸ਼ੇ ਚ ਭਰਾ ਨੇ ਭਰਾ ਉੱਤੇ ਪੈਟਰੋਲ ਪਾ ਲਗਾਈ ਅੱਗ, PGI ਵਿਚ ਹੋਈ ਮੌਤ

ਆਈ ਤਾਜਾ ਵੱਡੀ ਖਬਰ 

ਆਪਸੀ ਵਿਵਾਦ ਦੇ ਚਲਦਿਆਂ ਹੋਇਆ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਹੀ ਖ਼ੂਨ ਦੇ ਰਿਸ਼ਤਿਆਂ ਨੂੰ ਤਾਰ-ਤਾਰ ਕਰ ਦਿੱਤਾ ਜਾਂਦਾ ਹੈ ਉਥੇ ਹੀ ਕਈ ਵਾਰ ਇਨਸਾਨ ਹੈ ਕਾਰਨ ਇਹ ਕਿ ਉਸ ਨੂੰ ਇਹ ਵੀ ਪਤਾ ਨਹੀਂ ਲਗਦਾ ਉਸ ਵੱਲੋਂ ਗੁੱਸੇ ਵਿਚ ਆ ਕੇ ਆਪਣੇ ਨਾਲ ਦੇ ਜੰਮੇ ਭਰਾ ਦਾ ਕਤਲ ਕਰ ਦਿੱਤਾ ਗਿਆ ਹੈ। ਬਹੁਤ ਸਾਰੇ ਗੈਰ ਸਮਾਜਕ ਅਨਸਰਾਂ ਵੱਲੋਂ ਜਿੱਥੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਕੇ ਆਪਣੇ ਹੀ ਪਰਿਵਾਰ ਦੇ ਲੋਕਾਂ ਦਾ ਭਾਰੀ ਜਾਨੀ-ਮਾਲੀ ਨੁਕਸਾਨ ਕਰ ਦਿੱਤਾ ਜਾਂਦਾ ਹੈ ਉਥੇ ਅਜਿਹੀਆਂ ਘਟਨਾਵਾਂ ਸਾਹਮਣੇ ਆਉਣ ਨਾਲ ਲੋਕਾਂ ਦੇ ਰੋਂਗਟੇ ਖੜ੍ਹੇ ਹੋ ਜਾਂਦੇ ਹਨ। ਇਕ ਤੋਂ ਬਾਅਦ ਇਕ ਲਗਾਤਾਰ ਹੀ ਅਜਿਹੀਆਂ ਘਟਨਾਵਾਂ ਵਿੱਚ ਵਾਧਾ ਦਰਜ ਕੀਤਾ ਜਾ ਰਿਹਾ ਹੈ ਜਿਸ ਨੂੰ ਸੁਣ ਕੇ ਹਰ ਕੋਈ ਹੈਰਾਨ ਰਹਿ ਜਾਂਦਾ ਹੈ।

ਹੁਣ ਇਥੇ ਸ਼ਰਾਬ ਦੇ ਨਸ਼ੇ ਵਿੱਚ ਭਰਾ ਵੱਲੋਂ ਭਰਾ ਅਤੇ ਪਟਰੋਲ ਪਾ ਕੇ ਅੱਗ ਲਗਾ ਦਿੱਤੀ ਗਈ ਹੈ ਜਿੱਥੇ ਉਸਦੀ ਪੀਜੀਆਈ ਵਿੱਚ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਅਮਰਗੜ੍ਹ ਦੇ ਅਧੀਨ ਆਉਣ ਵਾਲੇ ਇੱਕ ਪਿੰਡ ਸਾਹਮਣੇ ਆਇਆ ਹੈ।ਜਿਥੇ ਪਿੰਡ ਝੂੰਦਾ ਵਿੱਚ ਰਹਿਣ ਵਾਲੇ ਇਕ ਪਰਿਵਾਰ ਵਿਚ ਨਸ਼ੇ ਵਿਚ ਧੁੱਤ ਹੋ ਕੇ ਛੋਟੇ ਭਰਾ ਵੱਲੋਂ ਆਪਣੇ ਵੱਡੇ ਭਰਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਵਿਨੋਦ ਦੇ ਪਰਿਵਾਰ ਵੱਲੋਂ ਦੱਸਿਆ ਗਿਆ ਹੈ ਕਿ ਵਿਨੋਦ ਜਿੱਥੇ ਟਰੱਕ ਡਰਾਈਵਰ ਵਜੋਂ ਕੰਮ ਕਰਦਾ ਸੀ ਅਤੇ ਕਾਫੀ ਦਿਨਾਂ ਬਾਅਦ ਘਰ ਵਾਪਸ ਆਉਂਦਾ ਸੀ ਉਥੇ ਹੀ ਛੋਟੇ ਭਰਾ ਰਕੇਸ਼ ਕੁਮਾਰ ਨੇ ਆਪਣੇ ਮਾਤਾ-ਪਿਤਾ ਨੂੰ ਘਰੋਂ ਬਾਹਰ ਕੱਢ ਦਿੱਤਾ ਸੀ।

ਅਤੇ ਮਾਤਾ-ਪਿਤਾ ਬੇਸਹਾਰਾ ਹੋ ਗਏ ਸਨ ਉਥੇ ਹੀ 14 ਨਵੰਬਰ ਨੂੰ ਜਦੋਂ ਵਿਰੁਧ ਆਪਣੇ ਕੰਮ ਤੋਂ ਘਰ ਪਰਤਿਆ ਤਾਂ ਦੋਹਾਂ ਭਰਾਵਾਂ ਦੇ ਵਿਚਕਾਰ ਸ਼ਰਾਬ ਪੀਣ ਤੋਂ ਬਾਅਦ ਰਕੇਸ਼ ਕੁਮਾਰ ਆਪਣੇ ਭਰਾ ਤੋਂ ਕੁਝ ਪੈਸੇ ਲੈ ਕੇ ਚਲਾ ਗਿਆ ਅਤੇ ਕੁਝ ਸਮੇਂ ਬਾਅਦ ਉਹ ਵਾਪਸ ਪਰਤਿਆ ਤਾਂ ਉਸ ਕੋਲ ਇਕ ਪੈਟਰੋਲ ਦੀ ਬੋਤਲ ਸੀ।

ਉਸ ਨੇ ਭਰਾ ਨੂੰ ਮੰਜੇ ਨਾਲ਼ ਬੰਨ੍ਹ ਕੇ ਉਸ ਉੱਪਰ ਪੈਟਰੋਲ ਛਿੜਕ ਦਿੱਤਾ ਅਤੇ ਅੱਗ ਲਗਾ ਦਿੱਤੀ। ਜਿੱਥੇ ਗੰਭੀਰ ਜ਼ਖਮੀ ਹਾਲਤ ਵਿੱਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਉਸ ਤੋਂ ਬਾਅਦ ਉਸ ਨੂੰ ਪੀਜੀਆਈ ਰੈਫ਼ਰ ਕੀਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਇਸ ਘਟਨਾ ਕਾਰਨ ਪਿੰਡ ਵਿੱਚ ਵੀ ਸੋਗ ਦੀ ਲਹਿਰ ਫੈਲ ਗਈ ਹੈ ਅਤੇ ਦੋਸ਼ੀ ਦੇ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।