BREAKING NEWS
Search

ਸ਼ੁਕਰ ਹੈ – ਕਿਸਾਨ ਖੇਤੀ ਬਿਲਾਂ ਦੇ ਬਾਰੇ ਵਿਚ ਆਈ ਇਹ ਵੱਡੀ ਖਬਰ

ਖੇਤੀ ਬਿਲਾਂ ਦੇ ਬਾਰੇ ਵਿਚ ਆਈ ਇਹ ਵੱਡੀ ਖਬਰ

ਪੰਜਾਬ ਦੇ ਵਿੱਚ ਪਿਛਲੇ ਕਾਫੀ ਦਿਨਾਂ ਤੋਂ ਕਿਸਾਨਾਂ ਵੱਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਲਗਾਤਾਰ ਜਾਰੀ ਹੈ। ਅੱਜ ਇੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ ਤੇ ਕਿਸਾਨਾਂ ਵੱਲੋਂ ਮਾਲ ਗੱਡੀਆ ਲੰਘਣ ਦੀ ਇਜ਼ਾਜ਼ਤ ਦਿੱਤੀ ਗਈ ਸੀ। ਉਥੇ ਕੇਂਦਰ ਸਰਕਾਰ ਤੇ ਰੇਲਵੇ ਵਿਭਾਗ ਵੱਲੋਂ ਮਾਲ ਗੱਡੀਆਂ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਲਈ ਰੇਲਵੇ ਵਿਭਾਗ ਨੇ ਸ਼ਰਤ ਰੱਖੀ ਸੀ ਕਿ ਕਿਸਾਨ ਰੇਲਵੇ ਲਾਈਨਾਂ ਨੂੰ ਕਲੀਅਰ ਕਰਨ ਤੇ ਰੇਲ ਗੱਡੀਆਂ ਅਤੇ ਮਾਲ ਗੱਡੀਆਂ ਨੂੰ ਲੰਘਣ ਦਿੱਤਾ ਜਾਵੇ। ਹੁਣ ਪੰਜਾਬ ਦੇ ਜ਼ਬਰਦਸਤ ਵਿਰੋਧ ਅੱਗੇ ਕੇਂਦਰ ਸਰਕਾਰ ਨਰਮ ਹੋ ਚੁੱਕੀ ਹੈ ਤੇ ਉਸ ਵੱਲੋਂ ਇਕ ਹੋਰ ਐਲਾਨ ਕੀਤਾ ਗਿਆ ਹੈ।

ਇਸ ਲਈ ਹੁਣ ਖੇਤੀ ਬਿੱਲਾਂ ਬਾਰੇ ਇਕ ਹੋਰ ਖਬਰ ਸਾਹਮਣੇ ਆਈ ਹੈ । ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਵਿੱਚ ਕਿਸਾਨਾਂ ਵੱਲੋਂ ਰੇਲ ਪਟੜੀਆਂ ਤੇ ਚੱਲ ਰਹੇ ਧਰਨਿਆਂ ਕਾਰਨ ਰੇਲ ਮੰਤਰੀ ਨੇ ਪੰਜਾਬ ਸਰਕਾਰ ਤੋਂ ਰੇਲ ਗੱਡੀਆਂ ਦੀ ਸੁਰੱਖਿਆ ਦਾ ਭਰੋਸਾ ਲੈਣਾ ਚਾਹਿਆ ਸੀ। ਕੇਂਦਰੀ ਮੰਤਰੀਆਂ ਨੇ ਆਪ ਖੁਦ ਖੇਤੀ ਕਾਨੂੰਨਾ ਤੇ ਅਧਿਐਨ ਕੀਤਾ ਹੈ। ਇਸ ਬਾਰ ਜੇ ਮੀਟਿੰਗ ਹੁੰਦੀ ਹੈ ਤਾਂ ਇਹ ਖੇਤੀ ਕਾਨੂੰਨਾ ਦਾ ਮਾਮਲਾ ਹੱਲ ਹੋਣ ਦੇ ਆਸਾਰ ਨਜ਼ਰ ਆ ਰਹੇ ਹਨ।

ਭਾਜਪਾ ਜੋਂ ਐਮ.ਐੱਸ. ਪੀ .ਪਹਿਲੇ ਦਿਨ ਤੋਂ ਜਾਰੀ ਰਹਿਣ ਬਾਰੇ ਹਾਂ ਕਰਦੀ ਆਈ ਹੈ। ਪਰ ਕਿਸਾਨ ਇਸ ਨੂੰ ਕਿਸੇ ਕੀਮਤ ਤੇ ਮੰਨਣ ਲਈ ਤਿਆਰ ਨਹੀਂ ਹਨ। ਜਿਸ ਕਾਰਨ ਅਜੇ ਤੱਕ ਕਿਸਾਨ ਜਥੇਬੰਦੀਆਂ ਵੱਲੋਂ ਪੂਰੇ ਪੰਜਾਬ ਵਿੱਚ ਲਗਾਤਾਰ ਧਰਨੇ ਦਿਤੇ ਜਾ ਰਹੇ ਹਨ, ਤਾ ਜੋ ਇਹਨਾਂ ਖੇਤੀ ਕਾਨੂੰਨਾ ਨੂੰ ਰੱਦ ਕਰਵਾਇਆ ਜਾ ਸਕੇ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਠੰਡੇ ਕਰਨ ਲਈ, ਕੋਈ ਨਾ ਕੋਈ ਐਲਾਨ ਕੀਤਾ ਜਾ ਰਿਹਾ ਹੈ।

ਕਿਸਾਨ ਜਥੇਬੰਦੀਆਂ ਵੱਲੋਂ ਧਰਨੇ ਲਗਾਤਰ ਜਾਰੀ ਰਹਿਣ ਕਾਰਨ ਕੇਂਦਰ ਸਰਕਾਰ ਨੂੰ ਪਤਾ ਲੱਗ ਗਿਆ ਹੈ ਕਿ ਪੰਜਾਬ,ਤੇ ਹਰਿਆਣਾ ਦੇ ਕਿਸਾਨ ਇਨ੍ਹਾਂ ਖੇਤੀ ਕਾਨੂੰਨਾ ਨੂੰ ਕਦੇ ਨਹੀਂ ਮਨ ਸਕਦੇ। ਕਿਉਂਕਿ ਕਿਸਾਨ ਜਥੇਬੰਦੀਆਂ ਨੇ ਰੇਲ ਲਾਈਨ ,ਪੈਟਰੌਲ ਪੰਪ ਤੇ ਟੋਲ ਪਲਾਜ਼ਾ ਬੰਦ ਕਰਕੇ ਸਰਕਾਰ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ। ਇਸ ਦੇ ਨਾਲ ਹੀ 5 ਨਵੰਬਰ ਨੂੰ ਸਭ ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਹੋਇਆ ਹੈ । ਜਿਸ ਦੇ ਚਲਦੇ ਹੋਏ ਸਰਕਾਰ ਨੂੰ ਇਨ੍ਹਾਂ ਖੇਤੀ ਬਿੱਲਾਂ ਨੂੰ ਖਾਰਜ ਜਾ ਬਦਲਾਵ ਕਰਨਾ ਪੈ ਸਕਦਾ ਹੈ।