BREAKING NEWS
Search

ਸਕੂਲ ਫੀਸਾਂ ਭਰਨ ਤੋਂ ਅਸਮਰੱਥ ਪਿਤਾ ਨੇ 2 ਧੀਆਂ ਸਮੇਤ ਮੌਤ ਨੂੰ ਲਾਇਆ ਗਲੇ, ਇਲਾਕੇ ਚ ਫੈਲੀ ਸਨਸਨੀ

ਆਈ ਤਾਜ਼ਾ ਵੱਡੀ ਖਬਰ 

ਕਰੋਨਾ ਕਾਰਣ ਜਿੱਥੇ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਠੱਪ ਹੋ ਗਏ, ਉੱਥੇ ਹੀ ਬਹੁਤ ਸਾਰੇ ਪਰਿਵਾਰਾਂ ਨੂੰ ਕਈ ਤਰਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਿਆ। ਕਿਉਂਕਿ ਕਰੋਨਾ ਦੇ ਚਲਦੇ ਹੋਏ ਬਹੁਤ ਸਾਰੇ ਪਰਿਵਾਰ ਜਿੱਥੇ ਕੰਮ ਦੇ ਜਾਣ ਕਾਰਨ ਆਰਥਿਕ ਤੌਰ ਤੇ ਕਮਜੋਰ ਹੋਏ ਉਹਨਾਂ ਲਈ ਆਪਣੇ ਘਰ ਦਾ ਗੁਜ਼ਾਰਾ ਕਰਨਾ ਮੁਸ਼ਕਲ ਹੋ ਗਿਆ ਸੀ ਜਿੱਥੇ ਇਸ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਬਹੁਤ ਸਾਰੇ ਲੋਕਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਗਈ।। ਦੁਖਦਾਈ ਘਟਨਾਵਾਂ ਨੇ ਜਿਥੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਉੱਥੇ ਹੀ ਬਹੁਤ ਸਾਰੇ ਪਰਿਵਾਰ ਅਜੇ ਵੀ ਇਸ ਆਰਥਿਕ ਮੰਦੀ ਦੇ ਦੌਰ ਵਿਚੋਂ ਗੁਜ਼ਰ ਰਹੇ ਹਨ।

ਬਹੁਤ ਸਾਰੀਆਂ ਸਮਾਜਿਕ ਸੰਸਥਾਵਾਂ ਵੱਲੋਂ ਅੱਗੇ ਵਧ ਕੇ ਅਜਿਹੇ ਲੋਕਾਂ ਦੀ ਮਦਦ ਵੀ ਕੀਤੀ ਜਾ ਰਹੀ ਹੈ। ਹੁਣ ਇੱਥੇ ਦੋ ਧੀਆਂ ਦੇ ਪਿਤਾ ਵੱਲੋਂ ਸਕੂਲ ਫੀਸ ਭਰਨ ਤੋਂ ਅਸਮਰੱਥ ਹੋਣ ਦੇ ਚੱਲਦਿਆਂ ਹੋਇਆਂ ਆਪਣੀਆਂ ਧੀਆਂ ਸਮੇਤ ਮੌਤ ਨੂੰ ਗਲੇ ਲਗਾਇਆ ਗਿਆ ਹੈ। ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਮਾਮਲਾ ਉਤਰ ਪ੍ਰਦੇਸ਼ ਤੋਂ ਸਾਹਮਣੇ ਆਇਆ ਹੈ ਜਿੱਥੇ ਗੋਰਖਪੁਰ ਜ਼ਿਲੇ ਦੇ ਵਿੱਚ 41 ਸਾਲਾ ਵਿਅਕਤੀ ਜਤਿੰਦਰ ਸ੍ਰੀਵਾਸਤਵ ਵੱਲੋਂ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਆਪਣੀਆਂ ਦੋ ਧੀਆਂ ਸਮੇਤ ਖੁਦਕੁਸ਼ੀ ਕਰ ਲਈ ਹੈ।

42 ਸਾਲਾ ਜਤਿੰਦਰ ਜਿੱਥੇ ਕੱਪੜੇ ਦੀ ਸਿਲਾਈ ਦਾ ਕੰਮ ਕਰਦਾ ਸੀ ਉੱਥੇ ਹੀ ਘਰ ਵਿਚ ਆਰਥਿਕ ਮੰਦੀ ਦੇ ਚਲਦਿਆਂ ਹੋਇਆਂ ਪਿਛਲੇ ਪੰਜ ਮਹੀਨਿਆਂ ਤੋਂ ਉਸ ਵੱਲੋਂ ਆਪਣੇ ਬੱਚਿਆਂ ਦੇ ਸਕੂਲ ਦੀ ਫੀਸ ਨਹੀਂ ਦਿੱਤੀ ਗਈ ਸੀ। ਜਿਸ ਕਾਰਨ ਉਹ ਮਾਨਸਿਕ ਤੌਰ ਤੇ ਪ੍ਰੇਸ਼ਾਨ ਸੀ। ਉਸ ਦੀਆਂ ਦੋ ਧੀਆਂ 16 ਸਾਲਾ ਮਾਨਯਾ ਅਤੇ 14 ਸਾਲਾ ਮਾਨਵੀ ਜਿੱਥੇ ਨੌਂਵੇਂ ਅਤੇ ਸੱਤਵੀ ਕਲਾਸ ਵਿਚ ਪੜ੍ਹਦੀਆਂ ਸਨ। ਉਥੇ ਵਿਚ ਜਿੰਦਰ ਦੀ ਪਤਨੀ ਦੀ ਪਹਿਲਾਂ ਹੀ ਕੈਂਸਰ ਦੇ ਕਾਰਨ ਮੌਤ ਹੋ ਗਈ ਸੀ। ਮਲਿਕ ਵੱਲੋਂ ਆਪਣੇ ਘਰ ਵਿੱਚ ਹੀ ਆਪਣੀਆਂ ਬੱਚੀਆਂ ਸਮੇਤ ਖੁਦਕੁਸ਼ੀ ਕੀਤੀ ਗਈ ਹੈ।

ਇਸ ਘਟਨਾ ਦਾ ਖੁਲਾਸਾ ਉਸ ਸਮੇਂ ਹੋਇਆ ਜਦੋਂ ਬੱਚਿਆਂ ਦਾ ਦਾਦਾ ਅਤੇ ਜਤਿੰਦਰ ਸਿੰਘ ਦਾ ਪਿਤਾ ਪ੍ਰਕਾਸ਼ ਆਪਣੀ ਡਿਊਟੀ ਕਰਕੇ ਆਪਣੇ ਘਰ ਪਰਤਿਆ ਸੀ। ਜਿਸ ਵੱਲੋਂ ਇਸ ਘਟਨਾ ਨੂੰ ਦੇਖਦੇ ਹੀ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ ਗਈ ਅਤੇ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।