ਸਰਕਾਰ ਨੇ ਪੰਜਾਬ ਦੇ ਸਕੂਲਾਂ ਲਈ ਕੀਤਾ ਇਹ ਐਲਾਨ – ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਬੱਚਿਆਂ ਅਤੇ ਮਾਪਿਆਂ ਚ ਛਾਈ ਖੁਸ਼ੀ ਦੀ ਲਹਿਰ

ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਬੱਚਿਆਂ ਦੀ ਪੜਾਈ ਨੂੰ ਮੁੱਖ ਰਖਦੇ ਹੋਏ, ਵੱਖ ਵੱਖ ਤਬਦੀਲੀਆਂ ਕੀਤੀਆਂ ਜਾ ਰਹੀਆਂ ਹਨ। ਸੂਬਾ ਸਰਕਾਰ ਵੱਲੋਂ ਜਿੱਥੇ ਕੁਝ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਸੀ। ਜਿਸ ਦੇ ਨਤੀਜੇ ਬਹੁਤ ਵਧੀਆ ਰਹੇ ਹਨ। ਵਿੱਦਿਅਕ ਅਦਾਰੇ ਮਾਰਚ ਮਹੀਨੇ ਤੋਂ ਬੰਦ ਪਏ ਸਨ। ਜਿਨ੍ਹਾਂ ਨੂੰ ਸਕੂਲ ਸਿੱਖਿਆ ਬੋਰਡ ਵੱਲੋਂ 19 ਅਕਤੂਬਰ ਤੋਂ ਖੋਲ ਦਿੱਤਾ ਗਿਆ ਹੈ। ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸਕੂਲਾਂ ਵਿੱਚ ਪੁਖਤਾ ਇੰਤਜ਼ਾਮ ਕੀਤੇ ਗਏ ਹਨ।

ਅਧਿਆਪਕਾਂ ਨੂੰ ਵੀ ਹਦਾਇਤਾਂ ਦੀ ਪੂਰੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।ਹੁਣ ਪੰਜਾਬ ਸਰਕਾਰ ਵੱਲੋਂ ਸਕੂਲਾਂ ਲਈ ਇਕ ਬਹੁਤ ਵੱਡਾ ਐਲਾਨ ਕੀਤਾ ਗਿਆ ਹੈ। ਜਿਸ ਨਾਲ ਬੱਚਿਆਂ ਅਤੇ ਮਾਪਿਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਹੁਣ ਸੂਬੇ ਅੰਦਰ ਹਰ ਸਰਕਾਰੀ ਸਕੂਲ ਨੂੰ ਸਮਾਟ ਸਕੂਲ ਵਿੱਚ ਤਬਦੀਲ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।

ਸਕੂਲ ਸਿੱਖਿਆ ਵਿਭਾਗ ਵੱਲੋਂ ਇਸ ਨੂੰ ਲੈ ਕੇ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ । ਇਸ ਕੰਮ ਲਈ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਟੀਮਾਂ ਦਾ ਗਠਨ ਕੀਤਾ ਜਾ ਰਿਹਾ ਹੈ। ਟੀਮ ਦੇ ਮੈਂਬਰ ਸਾਰੇ ਜ਼ਿਲ੍ਹਿਆਂ ਨਾਲ ਸੰਬੰਧਤ ਮੈਟੋਰ, ਬਲਾਕ ਨਾਲ ਸੰਪਰਕ ਰੱਖਣ ਤੇ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਦੀਆਂ ਗਤੀਵਿਧੀਆਂ ਦੇ ਮੁਤਾਬਕ ਆਪਣੀ ਪਲੈਨਿਗ ਤਿਆਰ ਕਰਕੇ ਸਿਖਿਆ ਦੀ ਗੁਣਵੱਤਾ ਸੁਧਾਰ ਵਿੱਚ ਸਹਿਯੋਗ ਦੇਣਗੇ।

ਇਸ ਲਈ ਸਾਰੀਆਂ ਟੀਮਾਂ ਆਪਣੇ ਜ਼ਿਲ੍ਹਿਆਂ ਦੇ ਸਕੂਲ ਮੁਖੀਆਂ ਸਮੇਤ ਅਧਿਆਪਕਾਂ ਨੂੰ ਪ੍ਰੇਰਿਤ ਕਰਨਗੀਆ । ਜਿਨ੍ਹਾਂ ਦੇ ਸਹਿਯੋਗ ਨਾਲ ਸਿੱਖਿਆ ਵਿਭਾਗ ਦੇ ਟੀਚੇ ਅਨੁਸਾਰ ਹਰ ਸਕੂਲ ਸਮਾਰਟ ਸਕੂਲ ਚ ਤਬਦੀਲ ਹੋ ਜਾਵੇਗਾ। ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸਕੂਲ ਸਿੱਖਿਆ ਸੁਧਾਰ ਟੀਮ ਦੇ ਪ੍ਰਮੁੱਖ ਹੋਣਗੇ । ਇਸ ਟੀਮ ਦੇ ਸਾਰੇ ਮੈਂਬਰ ਆਪਣੇ-ਆਪਣੇ ਸਕੂਲਾਂ ਨੂੰ ਸਮਾਰਟ ਸਕੂਲ ਬਣਾਉਣ ਲਈ ਕੰਮ ਕਰਨਗੇ।

ਮੌਜੂਦਾ ਸਮੇਂ ਪੰਜਾਬ ਅਚੀਵਮੈਂਟ ਸਰਵੇਖਣ, ਸਮਾਰਟ ਸਕੂਲ ਪ੍ਰੋਜੈਕਟ, ਇੰਗਲਿਸ਼ ਬੂਸਟਰ ਕਲੱਬ, ਮਿਸ਼ਨ ਸ਼ਤ ਪ੍ਰਤੀਸ਼ਤ, ਵੈਲਕਮ ਲਾਈਫ ਵਿਸ਼ਾ, ਐਨਰੋਲਮੈਟ ਡਰਾਈਵ ਆਦਿ ਪ੍ਰਾਜੈਕਟ ਚੱਲ ਰਹੇ ਹਨ, ਇਨ੍ਹਾਂ ਸਾਰੇ ਪ੍ਰਾਜੈਕਟਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਵਾਉਣ ਲਈ ਟੀਮਾਂ ਬਣਾਈਆਂ ਗਈਆਂ ਹਨ। ਡਰੈਕਟੋਰੇਟ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਹਦਾਇਤਾਂ ਮੁਤਾਬਕ ਸੂਬੇ ਦੇ ਸਾਰੇ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਸਕੂਲ ਖੋਲ੍ਹੇ ਜਾ ਚੁੱਕੇ ਹਨ।