ਸਾਰੀ ਦੁਨੀਆਂ ਦੇ ਮੀਡੀਆ ਚ ਹੋ ਗਈ ਪੰਜਾਬ ਦੇ ਕਿਸਾਨਾਂ ਦੇ ਅੰਦੋਲਨ ਦੀ ਚਰਚਾ ਆਈ ਇਹ ਵੱਡੀ ਖਬਰ

ਆਈ ਇਹ ਵੱਡੀ ਖਬਰ

ਦਿੱਲੀ ਕੂਚ ਕਰ ਚੁੱਕੇ ਕਿਸਾਨਾਂ ਦੀ ਦੇਸ਼ ਪੱਧਰ ਤੇ ਹੀ ਚਰਚਾ ਨਹੀਂ ਹੋ ਰਹੀ , ਸਗੋਂ ਵਿਦੇਸ਼ਾਂ ਦੇ ਵਿੱਚ ਵੀ ਚਰਚਾ ਦਾ ਮੁੱਦਾ ਬਣੇ ਹੋਏ ਨੇ। ਖੇਤੀ ਕਾਨੂੰਨਾ ਦੇ ਖ਼ਿਲਾਫ਼ ਕਿਸਾਨਾਂ ਵੱਲੋਂ ਦੋ ਮਹੀਨੇ ਤੋਂ ਲਗਾਤਾਰ ਪੰਜਾਬ ਅੰਦਰ ਧਰਨੇ ਦਿੱਤੇ ਜਾ ਰਹੇ ਹਨ। ਉੱਥੇ ਹੀ ਕਿਸਾਨ ਜਥੇਬੰਦੀਆਂ ਵੱਲੋਂ ਚਲੋ ਦਿੱਲੀ ਦੇ ਤਹਿਤ 26 ਅਤੇ 27 ਨਵੰਬਰ ਨੂੰ ਦਿੱਲੀ ਦੇ ਵਿਚ ਧਰਨੇ ਦੇਣ ਦਾ ਐਲਾਨ ਕੀਤਾ ਸੀ। ਜਿਸ ਦੇ ਤਹਿਤ ਕਿਸਾਨ ਜਥੇਬੰਦੀਆਂ ਵੱਲੋਂ 25 ਨਵੰਬਰ ਨੂੰ ਦਿੱਲੀ ਜਾਣ ਲਈ ਕੂਚ ਕਰ ਲਿਆ ਗਿਆ ਸੀ।

ਕੇਂਦਰ ਸਰਕਾਰ ਦੇ ਕਹਿਣ ਤੇ ਹਰਿਆਣਾ ਵੱਲੋਂ ਆਪਣੇ ਸਾਰੇ ਬਾਰਡਰ ਸੀਲ ਕਰ ਦਿੱਤੇ ਗਏ ਸਨ ,ਤਾਂ ਜੋ ਇਨ੍ਹਾਂ ਕਿਸਾਨ ਜਥੇਬੰਦੀਆਂ ਨੂੰ ਉੱਥੇ ਹੀ ਰੋਕਿਆ ਜਾ ਸਕੇ। ਕਿਸਾਨਾਂ ਵੱਲੋਂ ਹਰਿਆਣਾ ਅਤੇ ਦਿੱਲੀ ਪੁਲਿਸ ਵੱਲੋਂ ਲਗਾਈਆਂ ਰੋਕਾਂ ਨੂੰ ਉਖਾੜ ਦਿੱਤਾ ਗਿਆ। ਪਾਣੀ ਦੀਆਂ ਬੁਛਾੜਾਂ ਅਤੇ ਅੱਥਰੂ ਗੈਸ ਦੇ ਸੁੱਟੇ ਗਏ ਗੋਲਿਆਂ ਦੀ ਪ੍ਰਵਾਹ ਕੀਤੇ ਬਿਨਾਂ ਅੱਗੇ ਆਪਣੀ ਮੰਜ਼ਲ ਵਲ ਵਧਿਆ ਗਿਆ ਹੈ। ਕਿਸਾਨ ਜਥੇਬੰਦੀਆਂ ਦਿੱਲੀ ਦੇ ਵਿੱਚ ਦਾਖਲ ਹੋ ਚੁਕੀਆ ਹਨ

ਦੁਨੀਆਂ ਦੇ ਮੀਡੀਆ ਵਿੱਚ ਕਿਸਾਨਾਂ ਨੂੰ ਲੈ ਕੇ ਚਰਚਾ ਹੋ ਰਹੀ ਹੈ। ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਖੇਤੀ ਕਾਨੂੰਨ ਨੂੰ ਰੱਦ ਕਰਵਾਉਣ ਦੇ ਮਕਸਦ ਨਾਲ ਪੰਜਾਬ ਦੇ ਕਿਸਾਨ ਦਿੱਲੀ ਪਹੁੰਚ ਚੁੱਕੇ ਹਨ। ਜਿਸ ਦੀ ਵਿਦੇਸ਼ਾਂ ਵਿੱਚ ਵੀ ਚਰਚਾ ਹੋ ਰਹੀ ਹੈ। ਓਥੇ ਹੀ ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਚਲਾਏ ਗਏ ਅੱਥਰੂ ਗੈਸ ਦੇ ਗੋਲੇ Aljazeera ਵਿੱਚ ਵਿਸ਼ੇਸ਼ ਜ਼ਿਕਰ ਕੀਤਾ ਗਿਆ ਹੈ। ਕਿਸਾਨਾਂ ਨਾਲ ਵਾਪਰਦੀਆਂ ਅਜਿਹੀਆਂ ਘਟਨਾਵਾਂ ਨੂੰ ਅੰਤਰ-ਰਾਸ਼ਟਰੀ ਮੀਡੀਆ ਵਿੱਚ ਵੀ ਪ੍ਰਮੁੱਖਤਾ ਨਾਲ ਛਾਪਿਆ ਜਾ ਰਿਹਾ ਹੈ।

ਜਿੱਥੇ ਕਿਸਾਨਾਂ ਵੱਲੋਂ ਰੇਲ ਰੋਕੋ ਅੰਦੋਲਨ ਕੀਤਾ ਸੀ। ਉਥੇ ਹੀ ਹੁਣ ਖੇਤੀ ਕਨੂੰਨਾਂ ਨੂੰ ਰੱਦ ਕਰਵਾਉਣ ਲਈ ਕਾਫੀ ਚੁਣੌਤੀਆਂ ਦਾ ਸਾਹਮਣਾ ਕਰਨਾ ਪਿਆ ਹੈ। ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀ ਕਾਨੂੰਨਾ ਨੂੰ ਸਾਰੇ ਦੇਸ਼ ਵਿਚ ਅਸਵੀਕਾਰ ਕੀਤਾ ਗਿਆ ਹੈ। ਜਿਸ ਦੇ ਰੋਸ ਵਜੋਂ ਦੇਸ਼ ਵਿਆਪੀ 26 ਤੇ 27 ਨਵੰਬਰ ਨੂੰ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਸੀ। ਪੁਲਿਸ ਤੇ ਕਿਸਾਨਾਂ ਵਿਚਕਾਰ ਹੋਈਆਂ ਝੜਪਾਂ ਨੂੰ ਵੀ The Washington post ਵਿਚ ਪ੍ਰਮੁੱਖਤਾ ਨਾਲ ਛਪੀਆਂ ਗਿਆ ਹੈ। ਕਿਸਾਨਾਂ ਦੇ ਸੰਘਰਸ਼ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨੂੰ ਦਿੱਲੀ ਆਉਣ ਲਈ ਸਹਿਮਤੀ ਜਤਾ ਦਿੱਤੀ ਗਈ ਹੈ ।