ਸਾਲੀ ਨੂੰ ਬਸੇ ਚੜਾਉਣ ਜਾ ਰਹੇ ਜੀਜੇ ਨਾਲ ਵਾਪਰਿਆ ਇਹ ਭਾਣਾ

779

ਆਈ ਤਾਜਾ ਵੱਡੀ ਖਬਰ
ਕਹਿੰਦੇ ਨੇ ਕਿ ਐਕਸੀਡੈਂਟ ਦਾ ਤੇ ਨਾਮ ਹੀ ਮਾੜਾ ਹੁੰਦਾ ਹੈ ਜਦੋਂ ਵੀ ਇਸ ਨੂੰ ਸੁਣਦੇ ਹਾਂ, ਤਾਂ ਹਰ ਕੋਈ ਸਭ ਤੋਂ ਪਹਿਲਾਂ ਉਸ ਇਨਸਾਨ ਦੀ ਖ਼ੈਰੀਅਤ ਮੰਗਦਾ ਹੈ ਜਿਸ ਦਾ ਐਕਸੀਡੈਂਟ ਹੋ ਗਿਆ ਹੋਵੇ ਜਾਂ ਜਿਸ ਦਾ ਜ਼ਿਕਰ ਹੋਇਆ ਹੋਵੇ। ਅੱਜ ਕੱਲ ਭਿਆਨਕ ਸੜਕ ਹਾਦਸਿਆਂ ਵਿਚ ਵਾਧਾ ਹੋ ਰਿਹਾ ਹੈ। ਜਿਸ ਕਾਰਨ ਸੈਂਕੜੇ ਲੋਕਾਂ ਦੀਆਂ ਜਾਨਾਂ ਚਲੇ ਜਾਂਦੀਆਂ ਹਨ।ਇਸ ਵਰ੍ਹੇ ਵਿੱਚ ਦੁਖਦਾਈ ਖਬਰਾਂ ਦਾ ਅੰਤ ਹੁੰਦਾ ਨਜ਼ਰ ਨਹੀਂ ਆ ਰਿਹਾ।

ਆਏ ਦਿਨ ਹੀ ਸੜਕ ਹਾਦਸਿਆਂ ਦੇ ਵਿੱਚ ਮੌਤਾਂ ਦੀ ਗਿਣਤੀ ਵਿੱਚ ਵੀ ਵਾਧਾ ਹੋ ਰਿਹਾ ਹੈ। ਏਥੇ ਹੀ ਇੱਕ ਘਟਨਾ ਜਲੰਧਰ ਤੋ ਸਾਹਮਣੇ ਆਈ ਹੈ। ਜਿੱਥੇ ਇਕ ਜੀਜੇ ਵੱਲੋਂ ਆਪਣੀ ਸਾਲੀ ਨੂੰ ਬੱਸ ਤੇ ਚੜ੍ਹਾਉਣ ਜਾ ਰਹੇ ਸਮੇਂ ਦਰਦਨਾਕ ਮੌਤ ਮਿਲੀ । ਜਿਸ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਲੰਧਰ ਤੋਂ ਇੱਕ ਕੈਮੀਕਲ ਇੰਜੀਨੀਅਰ ਅਨੁਰਾਗ ਕੁਮਾਰ ਸ਼ਰਮਾ ਵਾਸੀ ਪੰਜਾਬੀ ਬਾਗ ਇੱਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਹੈ।

ਇਹ ਘਟਨਾ ਉਸ ਵੇਲੇ ਵਾਪਰੀ ਜਦੋਂ ਉਹ ਆਪਣੀ ਪਟਿਆਲਾ ਤੋਂ ਆਈ ਹੋਈ ਸਾਲੀ ਮਨਪ੍ਰੀਤ ਨੂੰ ਬੱਸ ਤੇ ਚੜ੍ਹਾਉਣ ਲਈ ਮੋਟਰ ਸਾਈਕਲ ਤੇ ਪੀਏਪੀ ਚੌਕ ਵੱਲ ਜਾ ਰਿਹਾ ਸੀ। ਜਿਸ ਸਮੇਂ ਉਹ ਪਠਾਨਕੋਟ ਚੌਕ ਨਜ਼ਦੀਕ ਪਹੁੰਚੇ ਤਾਂ, ਪਿੱਛੋਂ ਆਏ ਇਕ ਤੇਜ਼ ਰਫ਼ਤਾਰ ਟਰੱਕ ਨੰਬਰ ਜੇ ਕੇ 13 ਐੱਫ 0523 ਨੇ ਉਨ੍ਹਾਂ ਨੂੰ ਪਿੱਛਿਓਂ ਟੱਕਰ ਮਾਰ ਦਿੱਤੀ। ਜਿਸ ਕਾਰਨ ਇਸ ਘਟਨਾ ਵਿੱਚ ਮਨਪ੍ਰੀਤ ਬੁਰੀ ਤਰ੍ਹਾਂ ਜ਼ਖਮੀ ਹੋ ਗਈ।

ਅਨੁਰਾਗ ਦੇ ਡਿਗਣ ਕਾਰਨ ਸਿਰ ਵਿੱਚ ਗੰਭੀਰ ਸੱਟ ਲੱਗੀ, ਜਿਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ। ਜਖਮੀਂ ਮਨਪ੍ਰੀਤ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਏ ਐਸ ਆਈ ਪ੍ਰੇਮ ਸਿੰਘ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਟਰੱਕ ਚਾਲਕ ਵੱਲੋਂ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਗਈ, ਪਰ ਉੱਥੇ ਮੌਜੂਦ ਲੋਕਾਂ ਵੱਲੋਂ ਉਸ ਨੂੰ ਕਾਬੂ ਕਰ ਲਿਆ ਗਿਆ। ਜਿਸ ਨੂੰ ਥਾਣਾ ਨੰਬਰ-8 ਦੀ ਪੁਲਸ ਨੇ ਹਿਰਾਸਤ ਵਿੱਚ ਲੈ ਲਿਆ। ਟਰੱਕ ਚਾਲਕ ਆਦਿਲ ਅਹਿਮਦ ਸ੍ਰੀਨਗਰ ਦਾ ਰਹਿਣ ਵਾਲਾ ਹੈ, ਜਿਸ ਨੂੰ ਟਰੱਕ ਸਮੇਤ ਹਿਰਾਸਤ ਵਿੱਚ ਲਿਆ ਗਿਆ ਹੈ।